nabaz-e-punjab.com

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਸਤੰਬਰ:
ਇੱਥੋਂ ਦੇ ਕੇ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਸਿੰਘ ਸਭਾ ਸੈਕਟਰ-70 ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਵਿਸ਼ਾਲ ਨਗਰ ਕੀਰਤਨ (ਗੁਰੂ ਮਾਨਿਓ ਗ੍ਰੰਥ ਚੇਤਨਾ ਮਾਰਚ) ਸਜਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਹਰਦੀਪ ਸਿੰਘ ਨੇ ਦੱਸਿਆ ਕਿ ਅਰਦਾਸ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਇੱਥੋਂ ਦੇ ਗੁਰਦੁਆਰਾ ਸਾਹਿਬ ਸੈਕਟਰ-70 ’ਚੋਂ ਜੈਕਾਰਿਆਂ ਦੀ ਗੂੰਜ ਵਿੱਚ ਸ਼ੁਰੂ ਹੋਇਆ ਨਗਰ ਕੀਰਤਨ ਮੁੰਡੀ ਕੰਪਲੈਕਸ, ਗੁਰਦੁਆਰਾ ਸਾਹਿਬ ਸੈਕਟਰ-71, ਡਾ. ਅੰਬੇਦਕਰ ਇੰਸਟੀਚਿਊਟ ਫੇਜ਼-3ਬੀ2, ਗੁਰਦੁਆਰਾ ਸਾਚਾ ਧੰਨ ਸਾਹਿਬ ਫੇਜ਼-3ਬੀ1, ਗੁਰਦੁਆਰਾ ਰਾਮਗੜ੍ਹੀਆ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਬੀਬੀ ਭਾਨੀ ਜੀ ਫੇਜ਼-7 ਵਿੱਚ ਪਹੁੰਚ ਕੇ ਸੰਪੂਰਨ ਹੋਇਆ। ਜਿੱਥੇ ਸੰਗਤ ਵੱਲੋਂ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਮਹਿੰਦਰ ਸਿੰਘ ਦੀ ਅਗਵਾਈ ਵਿੱਚ ਨਗਰ ਕੀਰਤਨ ਦਾ ਭਰਵਾ ਸਵਾਗਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਫੇਜ਼-3ਬੀ2 ਵਿੱਚ ਕਾਂਗਰਸ ਦੇ ਕੌਂਸਲਰ ਕੁਲਜੀਤ ਸਿੰਘ ਬੇਦੀ ਅਗਵਾਈ ਹੇਠ ਸੰਗਤ ਵੱਲੋਂ ਨਗਰ ਕੀਰਤਨ ਦਾ ਬੜੀ ਗਰਮਜੋਸ਼ੀ ਨਾਲ ਸਵਾਗਤ ਕੀਤਾ। ਇਸ ਤੋਂ ਇਲਾਵਾ ਸ਼ਹਿਰ ਵਿੱਚ ਵੱਖ ਵੱਖ ਥਾਵਾਂ ’ਤੇ ਸੰਗਤ ਨੇ ਸਵਾਗਤ ਕੀਤਾ।
ਇਸ ਮੌਕੇ ਕੌਂਸਲਰ ਅਮਰੀਕ ਸਿੰਘ ਸੋਮਲ, ਜਥੇਦਾਰ ਗੁਰਦੀਪ ਸਿੰਘ, ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ, ਸੁਖਪਾਲ ਸਿੰਘ ਛੀਨਾ, ਯੂਨੀਵਰਸਲ ਆਰਟ ਐੱਡ ਕਲਚਰ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਤੇ ਫਿਲਮ ਅਦਾਕਾਰ ਨਰਿੰਦਰ ਸਿੰਘ ਨੀਨਾ, ਮਹਿੰਦਰ ਸਿੰਘ, ਹਰਜੀਤ ਸਿੰਘ, ਗੁਰਮੀਤ ਸਿੰਘ ਸਰਾਓ, ਕੰਵਰ ਹਰਬੀਰ ਸਿੰਘ, ਰਣਬੀਰ ਸਿੰਘ, ਜੀਵਨ ਸਿੰਘ, ਪਰਮਜੀਤ ਸਿੰਘ ਗਿੱਲ, ਚਰਨ ਸਿੰਘ, ਕਰਮ ਸਿੰਘ ਬਬਰਾ, ਮਨਜੀਤ ਸਿੰਘ ਮਾਨ ਸਮੇਤ ਭਾਈ ਘਨੱਈਆ ਸੇਵਕ ਜਥਾ, ਸਿੱਖ ਮਿਸ਼ਨਰੀ ਕਾਲਜ, ਬਾਬਾ ਦੀਪ ਸਿੰਘ ਗੱਤਕਾ ਅਖਾੜਾ, ਗੁਰੂ ਗ੍ਰੰਥ ਸਾਹਿਬ ਪਾਲਕੀ ਸੇਵਕ ਜਥਾ ਅਤੇ ਸੈਕਟਰ-70 ਦੀਆਂ ਸਮੂਹ ਐਸੋਸੀਏਸ਼ਨਾਂ ਦੇ ਨੁਮਾਇੰਦੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਉਧਰ, ਬੀਤੇ ਦਿਨੀਂ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਸਿੰਘ ਸਭਾ ਸੈਕਟਰ-70 ਵਿੱਚ ਸ੍ਰੀ ਸਹਿਜ ਪਾਠ ਦੀ ਲੜੀ ਦੀ ਸੰਪੂਰਨਤਾ ਅਤੇ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ, ਭਾਈ ਕਮਲਜੀਤ ਸਿੰਘ, ਪ੍ਰੋ. ਅਮਰਿੰਦਰ ਸਿੰਘ ਚੌਂਤਾ ਕਲਾਂ ਅਤੇ ਭਾਈ ਇੰਦਰਪਾਲ ਸਿੰਘ ਚੰਡੀਗੜ੍ਹ ਵਾਲੇ ਅਤੇ ਭਾਈ ਹਰਦੀਪ ਸਿੰਘ ਨੇ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…