Share on Facebook Share on Twitter Share on Google+ Share on Pinterest Share on Linkedin ਹੋਮ ਗਾਰਡਜ ਵੈਲਫੇਅਰ ਐਸੋਸੀਏਸ਼ਨ ਰਿਟਾਇਰਡ ਦਾ ਵਫ਼ਦ ‘ਆਪ’ ਬਾਗੀ ਦੇ ਵਿਧਾਇਕ ਕੰਵਰ ਸੰਧੂ ਨੂੰ ਮਿਲਿਆ ਵਿਧਾਇਕ ਕੰਵਰ ਸੰਧੂ ਨੇ ਹੋਮ ਗਾਰਡ ਦੇ ਸੇਵਾਮੁਕਤ ਕਰਮਚਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਫਰਵਰੀ: ਹੋਮ ਗਾਰਡਜ ਵੈਲਫੇਅਰ ਐਸੋਸੀਏਸ਼ਨ ਰਿਟਾਇਰਡ ਪੰਜਾਬ ਦਾ ਵਫ਼ਦ ਸੂਬਾ ਪ੍ਰਧਾਨ ਗੁਰਦੀਪ ਸਿੰਘ, ਜਨਰਲ ਸਕੱਤਰ ਅਮਰਜੀਤ ਸਿੰਘ, ਮੀਤ ਪ੍ਰਧਾਨ ਮਿੱਠੂ ਸਿੰਘ ਦੀ ਅਗਵਾਈ ਹੇਠ ‘ਆਪ’ ਦੇ ਬਾਗੀ ਵਿਧਾਇਕ ਵਿਧਾਇਕ ਕੰਵਰ ਸੰਧੂ, ਪੰਜਾਬੀ ਏਕਤਾ ਪਾਰਟੀ ਦੇ ਐਸਸੀ ਵਿੰਗ ਦੇ ਸੂਬਾ ਪ੍ਰਧਾਨ ਨਵਦੀਪ ਸਿੰਘ ਬੱਬੂ, ਪੀਏਪੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ ਨੂੰ ਮਿਲਿਆ ਅਤੇ ਇੱਕ ਮੰਗ ਪੱਤਰ ਸੌਂਪ ਕੇ ਹੋਮ ਗਾਰਡ ਦੇ ਸੇਵਾਮੁਕਤ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਵੱਖ ਵੱਖ ਵਿਭਾਗਾਂ ਦੇ ਹੋਰਨਾਂ ਮੁਲਾਜ਼ਮਾਂ ਵਾਂਗ ਪੈਨਸ਼ਨ ਦੀ ਸਹੂਲਤ ਦਿਵਾਉਣ ਲਈ ਯੋਗ ਪੈਰਵੀ ਕਰਨ ਦੀ ਮੰਗ ਕੀਤੀ। ਇਸ ਮੌਕੇ ਵਿਧਾਇਕ ਕੰਵਰ ਸੰਧੂ ਨੇ ਕਿਹਾ ਕਿ ਉਹ ਹੋਮ ਗਾਰਡ ’ਚੋਂ ਸੇਵਾਮੁਕਤ ਹੋਏ ਮੁਲਾਜ਼ਮਾਂ ਨੂੰ ਪੈਨਸ਼ਨ ਦੇਣ ਦਾ ਮਾਮਲਾ ਲੰਮੇ ਸਮੇਂ ਤੋਂ ਚੁੱਕਦੇ ਆ ਰਹੇ ਹਨ ਅਤੇ ਜਲਦੀ ਇਸ ਸਬੰਧੀ ਮੁੱਖ ਮੰਤਰੀ ਨੂੰ ਵੀ ਪੱਤਰ ਲਿਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਐਡੀਸ਼ਨਲ ਡਾਇਰੈਕਟਰ ਜਨਰਲ ਪੰਜਾਬ (ਹੋਮ ਗਾਰਡ) ਨੂੰ ਪੱਤਰ ਲਿਖ ਕੇ ਹੋਮ ਗਾਰਡ ਦੇ ਜਵਾਨਾਂ ਵੱਲੋਂ ਅਤਿਵਾਦ ਦੇ ਕਾਲ ਦੌਰ ਵੇਲੇ ਆਪਣੀ ਜਾਨ ਨੂੰ ਤਲੀ ’ਤੇ ਰੱਖ ਕੇ ਅਹਿਮ ਭੂਮਿਕਾ ਨਿਭਾਈ ਗਈ ਹੈ। ਲਿਹਾਜ਼ਾ ਹੋਮ ਗਾਰਡ ਦੇ ਸੇਵਾਮੁਕਤ ਕਰਮਚਾਰੀਆਂ ਨੂੰ ਤੁਰੰਤ ਪੈਨਸ਼ਨ ਦਾ ਲਾਭ ਦਿੱਤਾ ਜਾਵੇ। ਉਨ੍ਹਾਂ ਵਫ਼ਦ ਨੂੰ ਇਹ ਵੀ ਭਰੋਸਾ ਦਿੱਤਾ ਕਿ ਉਹ ਇਸ ਸਬੰਧੀ ਜਲਦੀ ਹੀ ਮੁੱਖ ਮੰਤਰੀ ਨੂੰ ਨਿੱਜੀ ਤੌਰ ’ਤੇ ਮਿਲ ਕੇ ਹੋਮ ਗਰਾਡ ਦੇ ਸੇਵਾਮੁਕਤ ਮੁਲਾਜ਼ਮਾਂ ਦੀ ਇਹ ਜਾਇਜ਼ ਮੰਗ ਤੁਰੰਤ ਪ੍ਰਵਾਨ ਕਰਨ ਦੀ ਗੁਹਾਰ ਲਗਾਉਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ