ਪ੍ਰੋਗਰੈਸਿਵ ਵੈੱਲਫੇਅਰ ਸੁਸਾਇਟੀ ਵੱਲੋਂ ਗੁਰਦੁਆਰਾ ਸਾਹਿਬਵਾੜਾ ਦੇ ਪ੍ਰਧਾਨ ਦਾ ਸਨਮਾਨ

ਨਬਜ਼-ਏ-ਪੰਜਾਬ, ਮੁਹਾਲੀ, 2 ਜੁਲਾਈ:
ਇੱਥੋਂ ਦੇ ਫੇਜ਼-5 ਸਥਿਤ ਗੁਰਦੁਆਰਾ ਸਾਹਿਬ ਸਾਹਿਬਵਾੜਾ ਪਾਤਸ਼ਾਹੀ ਨੌਵੀਂ ਦੀ ਨਵੀਂ ਕਮੇਟੀ ਦੀ ਚੋਣ ਕੀਤੀ ਗਈ। ਜਿਸ ਵਿੱਚ ਰਣਜੀਤ ਸਿੰਘ ਨੂੰ ਚੇਅਰਪਰਸਨ, ਸਵਿੰਦਰ ਸਿੰਘ ਬਾਜਵਾ ਨੂੰ ਪ੍ਰਧਾਨ, ਮੁਕੰਦ ਸਿੰਘ ਨੂੰ ਮੀਤ ਪ੍ਰਧਾਨ, ਨਿਰਪਜੀਤ ਸਿੰਘ ਨੂੰ ਜਰਨਲ ਸਕੱਤਰ, ਤਲਵਿੰਦਰ ਸਿੰਘ ਨੂੰ ਸਹਾਇਕ ਸਕੱਤਰ, ਜਸਵਿੰਦਰ ਸਿੰਘ ਨੂੰ ਕੈਸ਼ੀਅਰ, ਰਵਿੰਦਰ ਸਿੰਘ ਨੂੰ ਸਹਾਇਕ ਕੈਸ਼ੀਅਰ ਅਤੇ ਅਮਰੀਕ ਸਿੰਘ ਨੂੰ ਸਟੋਰ ਕੀਪਰ ਚੁਣਿਆ ਗਿਆ।
ਪ੍ਰੋਗਰੈਸਿਵ ਵੈੱਲਫੇਅਰ ਸੁਸਾਇਟੀ ਫੇਜ਼-5 ਵੱਲੋਂ ਗੁਰਦੁਆਰਾ ਸਾਹਿਬਵਾੜਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਸ਼ਵਿੰਦਰ ਸਿੰਘ ਬਾਜਵਾ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨਾਲ ਮੀਟਿੰਗ ਕੀਤੀ ਅਤੇ ਨਵੇਂ ਅਹੁਦੇਦਾਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸੁਸਾਇਟੀ ਦੇ ਪ੍ਰਧਾਨ ਗੁਰਮੀਤ ਸਿੰਘ ਸਿਆਣ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਿੱਚ ਚੱਲ ਰਹੀਆਂ ਮੈਡੀਕਲ ਸਹੂਲਤਾਂ ਅਤੇ ਮੈਡੀਕਲ ਲੈਬ ਵਿੱਚ ਹੋਰ ਵਾਧਾ ਕੀਤਾ ਜਾਵੇ ਅਤੇ ਲੋੜਵੰਦ ਯਾਤਰੀਆਂ ਦੇ ਰਹਿਣ ਲਈ ਕਾਨੂੰਨੀ ਪ੍ਰਕਿਰਿਆ ਤਹਿਤ ਕਮਰੇ ਦੇਣ ਦਾ ਸੁਝਾਅ ਦਿੱਤਾ। ਉਨ੍ਹਾਂ ਦੱਸਿਆ ਕਿ ਪ੍ਰਧਾਨ ਸ਼ਵਿੰਦਰ ਸਿੰਘ ਨੇ ਭਰੋਸਾ ਦਿੱਤਾ ਕਿ ਗੁਰਦੁਆਰਾ ਕਮੇਟੀ ਨਾਲ ਸਲਾਹ ਕਰ ਕੇ ਜਲਦ ਹੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਮੀਟਿੰਗ ਵਿੱਚ ਸੁਸਾਇਟੀ ਦੇ ਜਨਰਲ ਸਕੱਤਰ ਮਦਨ ਲਾਲ ਬੰਸਲ, ਵਿੱਤ ਸਕੱਤਰ ਮੁਕੰਦ ਸਿੰਘ, ਸਮਾਜ ਸੇਵੀ ਅਮਰੀਕ ਸਿੰਘ ਸਭਰਵਾਲ, ਜਗਤਾਰ ਸਿੰਘ ਸਿੱਧੂ, ਮੈਂਬਰ ਬਲਬੀਰ ਸਿੰਘ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਵਫ਼ਾਦਾਰ ਵਰਕਰਾਂ ਦੇ ਮਾਣ-ਸਨਮਾਨ ’ਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਸੁਖਬੀਰ ਬਾਦਲ

ਵਫ਼ਾਦਾਰ ਵਰਕਰਾਂ ਦੇ ਮਾਣ-ਸਨਮਾਨ ’ਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਸੁਖਬੀਰ ਬਾਦਲ ਮੁਹਾਲੀ ਦੇ ਅਕਾਲੀ ਆ…