ਨੌਜਵਾਨਾਂ ਨੂੰ ਸਹੀ ਰਸਤਾ ਦਿਖਾਉਣ ਲਈ ਖੇਡਾਂ ਦਾ ਅਹਿਮ ਰੋਲ: ਬੱਬੀ ਬਾਦਲ

ਮੁਹਾਲੀ ਹਲਕੇ ਦੇ ਨੌਜਵਾਨ ਖਿਡਾਰੀਆਂ ਦੀ ਹਰ ਸੰਭਵ ਮੱਦਦ ਕਰਨ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਅਗਸਤ:
ਰਸਤਾ ਭਟਕ ਕੇ ਨਸ਼ਿਆ ਅਤੇ ਹੋਰ ਭੈੜੀਆਂ ਅਲਾਮਤਾਂ ਕਾਰਨ ਕੁਰਾਹੇ ਪਈ ਨੌਜਵਾਨ ਪੀੜ੍ਹੀ ਨੂੰ ਖੇਡ ਗਤੀਵਿਧੀਆਂ ਹੀ ਮੁੜ ਲੀਹਾਂ ’ਤੇ ਲਿਆਉਣ ਦਾ ਇੱਕੋ ਇੱਕ ਉਪਾਅ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਜਰਨਲ ਸਕੱਤਰ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਅੱਜ ਇੱਥੋਂ ਦੇ ਸੈਕਟਰ-66 ਵਿੱਚ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਸਪੋਰਟਸ ਕਲੱਬ ਵੱਲੋਂ ਕਰਵਾਏ ਗਏ ਕ੍ਰਿਕਟ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹੁਣ ਤੱਕ ਦੀਆਂ ਸਰਕਾਰਾ ਫੇਲ ਸਾਬਿਤ ਹੋਈਆ ਹਨ। ਇਸ ਲਈ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਸਮਾਜ ਸੇਵੀ ਸੰਸਥਾਵਾਂ, ਯੂਥ ਕਲੱਬਾਂ ਅਤੇ ਧਾਰਮਿਕ ਸੰਸਥਾਵਾਂ ਨੂੰ ਅਹਿਮ ਰੋਲ ਨਿਭਾਉਣਾ ਪਵੇਗਾ ਅਤੇ ਨਾਲ ਹੀ ਸਾਨੂੰ ਝੂਠੇ ਲਾਲਚਾਂ ਅਤੇ ਫੋਕੀ ਸ਼ੋਹਰਤ ਦਾ ਜਾਲ ਦਿਖਾ ਕੇ ਨੌਜੁਆਨਾਂ ਨੂੰ ਭਰਮਾਉਣ ਵਾਲੇ ਲੋਕਾਂ ਤੋਂ ਵੀ ਸਾਵਧਾਨ ਰਹਿਣਾ ਪਵੇਗਾ।
ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਉਹ ਹਲਕੇ ਮੁਹਾਲੀ ਦੇ ਖਿਡਾਰੀਆਂ ਅਤੇ ਕਲੱਬਾਂ ਨੂੰ ਹਰ ਸੰਭਵ ਮਦਦ ਕਰਦੇ ਰਹਿਣਗੇ। ਇਸ ਮੌਕੇ ਉਨ੍ਹਾਂ ਨੇ ਕਲੱਬ ਨੂੰ 11 ਹਜ਼ਾਰ ਦੀ ਮੱਦਦ ਵੀ ਦਿੱਤੀ। ਕਲੱਬ ਦੇ ਪ੍ਰਧਾਨ ਮਨਜੋਤ ਸਿੰਘ ਨੇ ਦੱਸਿਆ ਕਿ ਫਾਇਨਲ ਮੁਕਾਬਲਾ ਵਿਚ ਪਹਿਲਾ ਇਨਾਮ ਮੁਗਲ ਮਜਰੀ ਤੇ ਦੂਜਾ ਇਨਾਮ ਕਜਹੇੜੀ ਤੀਜਾ ਇਨਾਮ ਫੇਜ਼ 11 ਦੀ ਟੀਮ ਨੇ ਹਾਸਲ ਕੀਤਾ। ਇਸ ਮੌਕੇ ਲਾਭ ਸਿੰਘ ਸੈਣੀ, ਬੀਬੀ ਇੰਦਰਜੀਤ ਕੌਰ ਸਾਬਕਾ ਕੌਂਸਲਰ, ਧੰਨਾ ਕੰਬਾਲਾ, ਲਖਵੀਰ ਸਿੰਘ, ਹਰਚੇਤ ਸਿੰਘ, ਕੰਵਲਜੀਤ ਸਿੰਘ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਤਰਨਜੋਤ ਸਿੰਘ, ਰੁਘਵੀਰ ਸਿੰਘ ਰੰਗੀ, ਅੰਮ੍ਰਿਤ ਚੌਹਾਨ, ਹਰਮਨ ਸਿੰਘ ਕੰਬਾਲੀ, ਕਰਨ, ਆਸੂ, ਮੈਡਮ ਸੋਨੀਆ ਸੰਧੂ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In Campaign

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …