ਇੰਡੀਅਨ ਕਿਸਾਨ ਫਾਰਮਰਜ਼ ਤੇ ਸਮਾਜਵਾਦੀ ਪਾਰਟੀ ਨੇ ਪੱਕੇ ਮੋਰਚੇ ਨੂੰ ਦਿੱਤਾ ਸਮਰਥਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਜਨਵਰੀ:
ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਸਮੇਤ ਹੋਰ ਸਿੱਖ ਮਸਲਿਆਂ ਬਾਰੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਦਾ ਪੱਕਾ ਮੋਰਚਾ ਜਾਰੀ ਹੈ। ਅੱਜ ਸੰਯੁਕਤ ਕਿਸਾਨ ਮੋਰਚੇ ਦੇ ਫ਼ੈਸਲੇ ਅਨੁਸਾਰ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਆਪਣੇ ਸਮਰਥਕਾਂ ਨਾਲ ਪੱਕੇ ਮੋਰਚੇ ਵਿੱਚ ਸ਼ਮੂਲੀਅਤ ਕੀਤੀ ਅਤੇ ਸਮਰਥਨ ਦੇਣ ਦਾ ਐਲਾਨ ਕੀਤਾ। ਇੰਜ ਹੀ ਸਮਾਜਵਾਦੀ ਪਾਰਟੀ ਦੇ ਆਗੂ ਕੁਲਦੀਪ ਸਿੰਘ ਭੁੱਲਰ ਨੇ ਵੀ ਹਮਾਇਤ ਦੇਣ ਦੀ ਗੱਲ ਕਹੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਸਤਨਾਮ ਸਿੰਘ ਬਹਿਰੂ ਨੇ ਕਿਹਾ ਕਿ ਜਿਵੇਂ ਕਿਸਾਨਾਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ’ਤੇ ਪੱਕਾ ਮੋਰਚਾ ਲਗਾ ਕੇ ਕਿਸਾਨ ਵਿਰੋਧੀ ਖੇਤੀ ਕਾਲੇ ਕਾਨੂੰਨ ਵਾਪਸ ਕਰਵਾਏ ਸੀ, ਓਵੇਂ ਹੀ ਬੰਦੀ ਸਿੰਘਾਂ ਦੀ ਰਿਹਾਈ ਅਤੇ ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਲਈ ਜ਼ਿੰਮੇਵਾਰ ਅਫ਼ਸਰਾਂ ਅਤੇ ਹੋਰਨਾਂ ਵਿਅਕਤੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਤੱਕ ਸੰਘਰਸ਼ ਨੂੰ ਭਖਾ ਕੇ ਰੱਖਿਆ ਜਾਵੇਗਾ।
ਇਸ ਮੌਕੇ ਸਮਾਜਵਾਦੀ ਪਾਰਟੀ ਦੇ ਆਗੂ ਕੁਲਦੀਪ ਸਿੰਘ ਭੁੱਲਰ, ਬਾਪੂ ਗੁਰਚਰਨ ਸਿੰਘ, ਭਾਈ ਜਸਵਿੰਦਰ ਸਿੰਘ ਰਾਜਪੁਰਾ, ਬਲਵਿੰਦਰ ਸਿੰਘ, ਵਕੀਲ ਦਿਲਸ਼ੇਰ ਸਿੰਘ ਤੇ ਗੁਰਸ਼ਰਨ ਸਿੰਘ, ਪਾਲ ਸਿੰਘ ਫਰਾਂਸ, ਜਥੇਦਾਰ ਸੰਤ ਸਿੰਘ ਸੋਹਾਣਾ, ਰੁਪਿੰਦਰ ਸਿੰਘ, ਬਾਬਾ ਗੁਰਦੇਵ ਸਿੰਘ, ਗਿਆਨੀ ਸ਼ੇਰ ਸਿੰਘ, ਦਲੇਰ ਸਿੰਘ, ਸੁਖਦੇਵ ਸਿੰਘ ਰਾਜਸਥਾਨ ਅਤੇ ਗਿਆਨੀ ਜਸਮੇਰ ਸਿੰਘ ਖੇੜੀ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।
ਉਧਰ, ਅੱਜ ਸਮਾਗਮ ਵਿੱਚ ਰੋਜ਼ਾਨਾ ਵਾਂਗ ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਗਿਆ। ਸਾਰਾ ਦਿਨ ਵੱਖ-ਵੱਖ ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਜੋਸ਼ੀਲੀਆਂ ਵਾਰਾਂ ਗਾਈਆਂ। ਇਸ ਮੌਕੇ ਨੌਜਵਾਨ ਆਗੂ ਗੁਰਜਿੰਦਰ ਸਿੰਘ ਤਾਜਲਪੁਰ, ਜਸਪਾਲ ਸਿੰਘ ਦੇਸੂਮਾਜਰਾ, ਰਜਿੰਦਰ ਸਿੰਘ ਸਾਬਕਾ ਪ੍ਰਧਾਨ, ਬਾਬਾ ਨਰਿੰਦਰ ਸਿੰਘ, ਮਨਜਿੰਦਰ ਸਿੰਘ ਬਿੱਟੂ ਅਤੇ ਹੋਰ ਸਿੱਖ ਆਗੂ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…