Share on Facebook Share on Twitter Share on Google+ Share on Pinterest Share on Linkedin ਕਿਸਾਨ ਯੂਨੀਅਨ ਦੀ ਮੀਟਿੰਗ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਦਾ ਮੁੱਦਾ ਚੁੱਕਿਆ ਕਿਸਾਨ ਯੂਨੀਅਨ ਖਰੜ ਅਤੇ ਮੁਹਾਲੀ ਬਲਾਕ ਦੇ ਅਹੁਦੇਦਾਰਾਂ ਦੀ ਚੋਣ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜੁਲਾਈ: ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ ਅੱਜ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਚੱਪੜਚਿੜੀ ਕਲਾਂ ਵਿਖੇ ਯੂਨੀਅਨ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਦਵਿੰਦਰ ਸਿੰਘ ਦੇਹਕਲਾਂ ਦੀ ਅਗਵਾਈ ਵਿੱਚ ਹੋਈ। ਜਿਸ ਵਿੱਚ ਮੁਹਾਲੀ ਅਤੇ ਖਰੜ ਦੇ ਗੰਦੇ ਪਾਣੀ ਨਾਲ 25 ਪਿੰਡਾਂ ਦੀਆਂ ਫਸਲਾਂ ਦੇ ਹੋ ਰਹੇ ਨੁਕਸਾਨ ਬਾਰੇ ਚਰਚਾ ਕੀਤੀ ਗਈ ਅਤੇ ਮੰਗ ਕੀਤੀ ਗਈ ਕਿ ਬਰਸਾਤੀ ਪਾਣੀ ਦੀ ਨਿਕਾਸੀ ਦਾ ਢੁਕਵਾਂ ਪ੍ਰਬੰਧ ਕੀਤਾ ਜਾਵੇ। ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਵੱਖ-ਵੱਖ ਆਗੂਆਂ ਨੇ ਕਿਹਾ ਕਿ ਬਰਸਾਤ ਪੈਣ ਤੇ ਖਰੜ ਅਤੇ ਹੋਰ ਇਲਾਕਿਆਂ ਦਾ ਬਰਸਾਤੀ ਪਾਣੀ ਖਰੜ ਦੇ ਆਲੇ-ਦੁਆਲੇ ਵਸੇ 25 ਪਿੰਡਾਂ ਦੇ ਖੇਤਾਂ ਵਿੱਚ ਜਾ ਕੇ ਫਸਲਾਂ ਦਾ ਭਾਰੀ ਨੁਕਸਾਨ ਕਰਦਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਬਰਸਾਤੀ ਪਾਣੀ ਦੀ ਨਿਕਾਸੀ ਦਾ ਢੁਕਵਾਂ ਪ੍ਰਬੰਧ ਕਰਨ ਲਈ ਪ੍ਰਸ਼ਾਸਨ ਵੱਲੋਂ ਉਪਰਾਲੇ ਕੀਤੇ ਜਾਣ। ਯੂਨੀਅਨ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੌਕੇ ਦੋ ਬਲਾਕਾਂ ਦੀ ਚੋਣ ਵੀ ਕੀਤੀ ਗਈ। ਇਸ ਮੌਕੇ ਬਲਾਕ ਖਰੜ ਤੋਂ ਪ੍ਰਧਾਨ ਗੁਰਮੀਤ ਸਿੰਘ, ਮੀਤ ਪ੍ਰਧਾਨ ਸਰਬਜੀਤ ਸਿੰਘ ਰਸਨਹੇੜੀ, ਹਰਿੰਦਰ ਸਿੰਘ, ਸੋਹਣ ਸਿੰਘ,ਦਰਸ਼ਨ ਸਿੰਘ ਅਤੇ ਜਰਨੈਲ ਸਿੰਘ ਘੜੂੰਆਂ, ਜਨਰਲ ਸਕੱਤਰ ਗੁਰਜੰਟ ਸਿੰਘ ਦਬਾਲੀ ਚੁਣੇ ਗਏ। ਬਲਾਕ ਮੁਹਾਲੀ ਤੋਂ ਪ੍ਰਧਾਨ ਨਰਿੰਦਰ ਸਿੰਘ ਨੱਤ, ਜਰਨਲ ਸਕੱਤਰ ਅਮਰੀਕ ਸਿੰਘ, ਮੀਤ ਪ੍ਰਧਾਨ ਗੁਰਜੰਟ ਸਿੰਘ ਲਾਂਡਰਾਂ, ਸਰਬਜੀਤ ਸਿੰਘ ਲਹਿਰ, ਚਰਨਜੀਤ ਸਿੰਘ ਸਿੰਬਲ ਮਾਜਰਾ ਚੁਣੇ ਗਏ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ