ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਅਰਥੀ ਫੂਕ ਮੁਜ਼ਾਹਰਾ

ਨਬਜ਼-ਏ-ਪੰਜਾਬ, ਮੁਹਾਲੀ, 27 ਜੁਲਾਈ:
ਪੰਜਾਬ-ਯੂਟੀ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਪਿਛਲੇ ਦਿਨੀਂ ਮਨੀਪੁਰ ਵਿੱਚ ਦੋ ਅੌਰਤਾਂ ਦੀ ਨਗਨ ਪਰੇਡ ਅਤੇ ਲਗਾਤਾਰ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀਆਂ ਵਾਪਰ ਰਹੀਆਂ ਘਟਨਾਵਾਂ ਦੇ ਰੋਸ ਵਜੋਂ ਅੱਜ ਜਥੇਬੰਦੀ ਦੇ ਸੂਬਾ ਕਨਵੀਨਰ ਕਰਮ ਸਿੰਘ ਧਨੋਆ, ਸੁਖਦੇਵ ਸੈਣੀ, ਬਾਜ ਸਿੰਘ ਖਹਿਰਾ, ਪਸਸਫ਼ (ਵਿਗਿਆਨਿਕ) ਦੇ ਜਨਰਲ ਸਕੱਤਰ ਐਨਡੀ ਤਿਵਾੜੀ, ਗੁਰਵਿੰਦਰ ਸਿੰਘ, ਕਰਤਾਰ ਪਾਲ ਸਿੰਘ, ਕੌਂਸਲਰ ਸੁੱਚਾ ਸਿੰਘ ਕਲੌੜ ਦੀ ਅਗਵਾਈ ਹੇਠ ਮੁਹਾਲੀ ਵਿਖੇ ਡੀਸੀ ਦਫ਼ਤਰ ਦੇ ਸਾਹਮਣੇ ਕੇਂਦਰ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ। ਮੁਲਾਜ਼ਮਾਂ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਵੀ ਸਾੜਿਆ।
ਉਪਰੰਤ ਏਡੀਸੀ ਪਰਮਦੀਪ ਸਿੰਘ ਰਾਹੀਂ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਅਤੇ ਦੇਸ਼ ਦੇ ਰਾਸ਼ਟਰਪਤੀ ਦੇ ਨਾਮ ਵੱਖੋ-ਵੱਖਰੇ ਰੋਸ ਪੱਤਰ ਭੇਜੇ ਗਏ। ਉਨ੍ਹਾਂ ਮੰਗ ਕੀਤੀ ਕਿ ਮਨੀਪੁਰ ਸਰਕਾਰ ਭੰਗ ਕਰਕੇ ਉੱਥੇ ਅਮਨ ਕਾਨੂੰਨ ਦੀ ਸਥਿਤੀ ਬਹਾਲ ਕੀਤੀ ਜਾਵੇ ਅਤੇ ਨਗਨ ਪਰੇਡ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਇਸ ਮੌਕੇ ਮੰਗਤ ਰਾਮ, ਕਰਮਾਪੁਰੀ, ਹਰਦਿਆਲ ਚੰਦ ਬਡਬਰ, ਬਾਬੂ ਸਿੰਘ ਪਮੌਰ, ਰਣਜੀਤ ਸਿੰਘ ਰਬਾਬੀ, ਮਨਦੀਪ, ਕਮਲ ਕੁਮਾਰ, ਮੰਗਾ ਸਿੰਘ, ਤਰਲੋਚਨ ਸਿੰਘ, ਲੱਕੀ ਸਮੇਤ ਵੱਡੀ ਗਿਣਤੀ ਵਿੱਚ ਮੁਲਾਜ਼ਮ ਅਤੇ ਪੈਨਸ਼ਨਰਜ਼ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …