Share on Facebook Share on Twitter Share on Google+ Share on Pinterest Share on Linkedin ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ-ਜੋਤ ਪੁਰਬ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 29 ਸਤੰਬਰ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ-ਜੋਤ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਜਿਸ ਵਿੱਚ ਭਾਈ ਅਮਰੀਕ ਸਿੰਘ ਸ੍ਰੀ ਅੰਮ੍ਰਿਤਸਰ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੀਵਨ ਬ੍ਰਿਤਾਂਤ ਅਤੇ 1574ਈਂ ਨੂੰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਜੋਤੀ ਜੋਤ ਸਮਾਉਣ ਦਾ ਪੂਰਾ ਪ੍ਰਸੰਗ ਢਾਡੀ ਵਾਰਾਂ ਵਿੱਚ ਸੁਣਾਇਆ। ਭਾਈ ਧਰਮ ਸਿੰਘ ਪਟਿਆਲਾ ਵਾਲਿਆਂ ਦੇ ਜਥੇ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਜਤਿੰਦਰ ਸਿੰਘ ਦਮਦਮੀ ਟਕਸਾਲ ਨੇ ਆਪਣੇ ਪ੍ਰਵਚਨਾਂ ਰਾਹੀਂ ਸ੍ਰੀ ਗੁਰੂ ਅਮਰਦਾਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਧੁਰ ਕੀ ਬਾਣੀ ਦੇ 17 ਰਾਗਾਂ ਵਿੱਚ 885 ਸ਼ਬਦਾਂ ਬਾਰੇ ਸੰਗਤ ਨੂੰ ਜਾਣੂ ਕਰਵਾਇਆ। ਇਸ ਮੌਕੇ ਹਰਜਸ ਕੀਰਤਨੀ ਜਥਾ, ਭਾਈ ਹਰਪ੍ਰੀਤ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਗੁਰਵਿੰਦਰ ਸਿੰਘ, ਭਾਈ ਨਿਸ਼ਾਨ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਰਵਿੰਦਰ ਸਿੰਘ, ਸ਼ੇਰੇ-ਪੰਜਾਬ ਕਵੀਸ਼ਰੀ ਜਥਾ, ਭਾਈ ਪ੍ਰਿਤਪਾਲ ਸਿੰਘ, ਭਾਈ ਮਹਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਸੁਰਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ