Share on Facebook Share on Twitter Share on Google+ Share on Pinterest Share on Linkedin ਨਾਬਾਲਗ ਲੜਕੀ ਨੂੰ ਘਰੋਂ ਭਜਾ ਕੇ ਲਿਜਾਉਣ ਵਾਲੇ ਨੌਜਵਾਨ ਖ਼ਿਲਾਫ਼ ਅਗਵਾ ਦਾ ਕੇਸ ਦਰਜ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਸਤੰਬਰ: ਮੁਹਾਲੀ ਪੁਲੀਸ ਨੇ ਇੱਥੋਂ ਦੇ ਸਨਅਤੀ ਏਰੀਆ ਫੇਜ਼-3 ਦੀ ਵਸਨੀਕ ਇੱਕ ਨਾਬਾਲਗ ਲੜਕੀ ਨੂੰ ਵਰਗਲਾ ਕੇ ਘਰੋਂ ਭਜਾ ਕੇ ਲਿਜਾਉਣ ਦੇ ਦੋਸ਼ ਵਿੱਚ ਇੱਕ ਰਾਜ ਨਾਂਅ ਦੇ ਨੌਜਵਾਨ ਖ਼ਿਲਾਫ਼ ਫੇਜ਼-1 ਥਾਣੇ ਵਿੱਚ ਧਾਰਾ 363, 366ਏ ਦੇ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕਾਰਵਾਈ ਲੜਕੀ ਦੇ ਪਿਤਾ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ। ਦੇਰ ਸ਼ਾਮ ਖ਼ਬਰ ਲਿਖੇ ਜਾਣ ਤੱਕ ਮੁਲਜ਼ਮ ਰਾਜੂ ਅਤੇ ਲੜਕੀ ਬਾਰੇ ਪੁਲੀਸ ਨੂੰ ਕੋਈ ਸੁਰਾਗ ਨਹੀਂ ਮਿਲਿਆ ਸੀ ਅਤੇ ਪੁਲੀਸ ਦੀ ਭਾਲ ਜਾਰੀ ਹੈ। ਇਹ ਜਾਣਕਾਰੀ ਦਿੰਦਿਆਂ ਫੇਜ਼-1 ਥਾਣੇ ਦੇ ਐਸਐਚਓ ਜਤਿੰਦਰਪਾਲ ਸਿੰਘ ਜੇਪੀ ਨੇ ਦੱਸਿਆ ਕਿ ਨਾਬਾਲਗ ਲੜਕੀ ਦੇ ਪਿਤਾ ਨੇ ਪੁਲੀਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਪਤਨੀ ਅਤੇ ਨਾਬਾਲਗ ਲੜਕੀ ਕੋਠੀਆਂ ਵਿੱਚ ਸਾਫ਼ ਸਫ਼ਾਈ ਦਾ ਕੰਮ ਕਰਦੀਆਂ ਹਨ। ਬੀਤੀ 4 ਸਤੰਬਰ ਦੀ ਸ਼ਾਮ ਨੂੰ ਉਸ ਦੀ ਪਤਨੀ ਅਤੇ ਲੜਕੀ ਰੋਜ਼ਾਨਾ ਵਾਂਗ ਆਪਣੇ ਘਰੋਂ ਕੋਠੀਆਂ ਵਿੱਚ ਕੰਮ ਕਰਨ ਲਈ ਗਈਆਂ ਸਨ। ਆਪਣਾ ਕੰਮ ਖ਼ਤਮ ਕਰਕੇ ਜਦੋਂ ਉਸ ਦੀ ਪਤਨੀ ਲੜਕੀ ਨੂੰ ਲੈਣ ਦੂਜੀ ਕਿਸੇ ਕੋਠੀ ਵਿੱਚ ਗਈ ਤਾਂ ਪਤਾ ਚੱਲਿਆ ਕਿ ਉਸ ਦੀ ਲੜਕੀ ਅੱਜ ਕੰਮ ’ਤੇ ਨਹੀਂ ਆਈ ਸੀ। ਉਨ੍ਹਾਂ ਆਪਣੇ ਪੱਧਰ ’ਤੇ ਇਧਰ ਉਧਰ ਲੜਕੀ ਦੀ ਕਾਫੀ ਭਾਲ ਕੀਤੀ ਲੇਕਿਨ ਉਸ ਦਾ ਕੋਈ ਅਤਾ ਪਤਾ ਨਹੀਂ ਲੱਗਾ। ਇਸ ਦੌਰਾਨ ਕਿਸੇ ਜਾਣਕਾਰ ਨੇ ਉਨ੍ਹਾਂ ਨੂੰ ਇਤਲਾਹ ਦਿੱਤੀ ਕਿ ਉਨ੍ਹਾਂ ਦੀ ਲੜਕੀ ਮੁਹਾਲੀ ਪਿੰਡ ਵਿੱਚ ਰਹਿੰਦੇ ਰਾਜ ਨਾਲ ਜਾਂਦੀ ਦੇਖੀ ਗਈ ਹੈ। ਇਸ ਮਗਰੋਂ ਜਦੋਂ ਉਹ ਰਾਜ ਦੇ ਘਰ ਗਏ ਤਾਂ ਉਹ ਵੀ ਘਰੋਂ ਗਾਇਬ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਪੁਲੀਸ ਨੂੰ ਸ਼ਿਕਾਇਤ ਦੇ ਕੇ ਰਾਜੂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਰਾਜੂ ਉਨ੍ਹਾਂ ਦੀ ਬੇਟੀ ਨੂੰ ਵਰਗਲਾ ਕੇ ਆਪਣੇ ਨਾਲ ਲੈ ਗਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ