Share on Facebook Share on Twitter Share on Google+ Share on Pinterest Share on Linkedin ਪਿੰਡ ਕੁੰਭੜਾ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਸਿੱਧੂ ਨਗਰ ਨਿਗਮ ਦੀ ਸਹਾਇਕ ਕਮਿਸ਼ਨਰ ਨੂੰ ਕੁੰਭੜਾ ਦੀ ਫਿਰਨੀ ਪੱਕੀ ਕਰਨ ਲਈ ਐਸਟੀਮੇਟ ਤਿਆਰ ਕਰਨ ਦੇ ਹੁਕਮ ਪਸ਼ੂ ਪਾਲਣ ਮੰਤਰੀ ਬਲਬੀਰ ਸਿੱਧੂ ਵੱਲੋਂ ਕੁੰਭੜਾ ਦਾ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਅਗਸਤ: ਮੁਹਾਲੀ ਨਗਰ ਨਿਗਮ ਦੀ ਹਦੂਦ ਅੰਦਰ ਪੈਂਦੇ ਪਿੰਡ ਕੁੰਭੜਾ ਦੀ ਕਾਇਆ ਕਲਪ ਕੀਤੀ ਜਾਵੇਗੀ ਅਤੇ ਪਿੰਡ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਗੱਲ ਦੀ ਜਾਣਕਾਰੀ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪਿੰਡ ਕੁੰਭੜਾ ਦੀ ਫਿਰਨੀ ਦਾ ਜ਼ਾਇਜਾ ਲੈਣ ਉਪਰੰਤ ਕੀਤਾ। ਸ੍ਰੀ ਸਿੱਧੂ ਨੇ ਇਸ ਮੌਕੇ ‘ਤੇ ਮੌਜੂਦ ਸਹਾਇਕ ਕਮਿਸ਼ਨਰ ਨਗਰ ਨਿਗਮ ਸਰਬਜੀਤ ਸਿੰਘ ਨੂੰ ਪਿੰਡ ਦੀ ਫਿਰਨੀ ਨੂੰ ਪੱਕਾ ਕਰਨ ਲਈ ਐਸਟੀਮੇਟ ਤਿਆਰ ਕਰਨ ਦੀਆਂ ਹਦਾਇਤਾਂ ਦਿੱਤੀਆਂ ਤਾ ਜੋ ਲੋੜੀਂਦਾ ਫੰਡ ਜਾਰੀ ਕਰਵਾ ਕੇ ਕੰਮ ਦੀ ਜਲਦੀ ਸ਼ੁਰੂਆਤ ਕਰਵਾਈ ਜਾ ਸਕੇ। ਇਸ ਮੌਕੇ ਪਿੰਡ ਵਾਸੀਆਂ ਨੇ ਸ੍ਰੀ ਸਿੱਧੂ ਨੂੰ ਦੱਸਿਆ ਕਿ ਪਿੰਡ ਦੀਆਂ ਗਲੀਆਂ ਵਿੱਚ ਕੁਝ ਥਾਵਾਂ ’ਤੇ ਪਾਣੀ ਖੜ੍ਹਾ ਰਹਿਣ ਕਾਰਨ ਮੱਖੀਆਂ ਅਤੇ ਮੱਛਰਾਂ ਦੀ ਭਰਮਾਰ ਹੈ। ਇਸ ਲਈ ਪਾਣੀ ਦੀ ਨਿਕਾਸੀ ਲਈ ਢੁੱਕਵੇਂ ਪ੍ਰਬੰਧ ਕਰਨ ਦੀ ਲੋੜ ਹੈ। ਉਹਨਾਂ ਹੋਰ ਦੱਸਿਆ ਕਿ ਪਿੰਡ ਵਿਚ ਪੀਣ ਵਾਲਾ ਪਾਣੀ ਵੀ ਗੰਦਾ ਸਪਲਾਈ ਹੋ ਰਿਹਾ ਹੈ ਜੋ ਕਿ ਪੀਣ ਯੋਗ ਨਹੀਂ ਹੈ। ਸ੍ਰੀ ਸਿੱਧੂ ਨੇ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਪਿੰਡ ਨੂੰ ਪੀਣ ਵਾਲੇ ਸਾਫ਼ ਸੁਥਰੇ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ। ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਜਿਨ੍ਹਾਂ ਘਰਾਂ ਨੂੰ ਅਜੇ ਤੱਕ ਪੀਣ ਵਾਲੇ ਪਾਣੀ ਦੇ ਕੁਨੈਕਸ਼ਨ ਨਹੀਂ ਦਿੱਤੇ ਉਹ ਤੁਰੰਤ ਜਾਰੀ ਕਰਵਾਏ ਜਾਣ। ਸ੍ਰੀ ਸਿੱਧੂ ਨੇ ਕੁਨੈਕਸ਼ਨ ਜਾਰੀ ਕਰਵਾਉਣ ਦਾ ਭਰੋਸਾ ਵੀ ਦਿੱਤਾ। ਸ੍ਰੀ ਸਿੱਧੂ ਨੇ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਉਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜਾ ਠੇਕੇਦਾਰ ਪਿੰਡ ਦੀ ਵਾਟਰ ਸਪਲਾਈ ਲਾਇਨ ਪਾਉਣ ਲਈ ਕੰਮ ਕਰ ਰਿਹਾ ਹੈ, ਉਸ ਦੀ ਬਕਾਇਆ ਰਾਸ਼ੀ ਫੌਰੀ ਜਾਰੀ ਕੀਤੀ ਜਾਵੇ ਤਾਂ ਜੋ ਅਧੂਰੇ ਕੰਮ ਨੂੰ ਪੂਰਾ ਕੀਤਾ ਜਾ ਸਕੇ। ਇਸ ਮੌਕੇ ਕੈਬਨਿਟ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਐਸਡੀਓ ਵਾਟਰ ਸਪਲਾਈ ਸਿਮਰਨ ਕੌਰ, ਜੇ.ਈ. ਗੁਲਜ਼ਾਰ ਸਿੰਘ, ਤੇਜਿੰਦਰ ਸਿੰਘ ਪੂਨੀਆਾ, ਜੀ.ਐਸ ਰਿਆੜ, ਗੁਰਮੀਤ ਸਿੰਘ, ਜ਼ੈਲਦਾਰ ਬਲਵਿੰਦਰ ਸਿੰਘ, ਨਰਿੰਦਰ ਬੀਰੂ, ਕੁਲਦੀਪ ਸਿੰਘ ਪੰਚ, ਰਾਜੇਸ਼ ਲਖੋਤਰਾ, ਕਮਲਪ੍ਰੀਤ ਸਿੰਘ ਬੰਨੀ ਅਤੇ ਪਿੰਡ ਦੇ ਹੋਰ ਪਤਵੰਤੇ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ