Share on Facebook Share on Twitter Share on Google+ Share on Pinterest Share on Linkedin ਪ੍ਰਾਪਰਟੀ ਟੈਕਸ ਯਕਮੁਸ਼ਤ ਭਰਨ ਦੀ ਆਖਰੀ ਮਿਤੀ 31 ਮਾਰਚ ਤੱਕ ਵਧਾਈ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਰਿਬੇਟ ਹਾਸਲ ਕਰਨ ਦੀ ਅੰਤਿਮ ਮਿਤੀ ਵਧਾਈ: ਨਵਜੋਤ ਸਿੱਧੂ ਵਿਭਾਗ ਦੇ ਅਧਿਕਾਰੀਆਂ ਨੂੰ ਲੋਕਾਂ ਵਿੱਚ ਇਸ ਰਾਹਤ ਬਾਰੇ ਜਾਗਰੂਕਤਾ ਫੈਲਾਉਣ ਦੀ ਹਦਾਇਤ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 20 ਮਾਰਚ: ਪੰਜਾਬ ਸਰਕਾਰ ਵੱਲੋਂ ਲੋਕ ਪੱਖੀ ਲਏ ਜਾ ਰਹੇ ਫੈਸਲਿਆਂ ਦੀ ਕੜੀ ਤਹਿਤ ਸਥਾਨਕ ਸਰਕਾਰਾਂ ਵਿਭਾਗ ਨੇ ਸ਼ਹਿਰੀਆਂ ਵੱਲੋਂ ਕੀਤੀ ਜਾ ਰਹੀ ਮੰਗ ਨੂੰ ਮੰਨਦਿਆਂ ਹਾਊਸ ਟੈਕਸ/ਪ੍ਰਾਪਰਟੀ ਟੈਕਸ ਯਕਮੁਸ਼ਤ ਭਰਨ ਦੀ ਆਖਰੀ ਮਿਤੀ ਵਧਾ ਕੇ 31 ਮਾਰਚ 2018 ਤੱਕ ਕਰ ਦਿੱਤੀ ਹੈ। ਇਹ ਖੁਲਾਸਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ। ਸ੍ਰੀ ਸਿੱਧੂ ਨੇ ਕਿਹਾ ਕਿ ਵਿਭਾਗ ਵੱਲੋਂ ਪਹਿਲਾਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਰਿਬੇਟ ਹਾਸਲ ਕਰਨ ਲਈ ਹਾਊਸ ਟੈਕਸ/ਪ੍ਰਾਪਰਟੀ ਟੈਕਸ ਯਕਮੁਸ਼ਤ ਭਰਨ ਦੀ ਆਖਰੀ ਮਿਤੀ 15 ਜਨਵਰੀ 2018 ਸੀ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਆਖਰੀ ਮਿਤੀ ਦੀ ਮਿਆਦ ਵਿੱਚ ਵਾਧਾ ਕਰਨ ਦੀ ਮੰਗ ਕੀਤੀ ਜਾ ਰਹੀ ਸੀ ਜਿਸ ਨੂੰ ਧਿਆਨ ਵਿੱਚ ਰੱਖਦਿਆਂ ਵਿਭਾਗ ਨੇ ਹੁਣ ਆਖਰੀ ਮਿਤੀ ਵਿੱਚ ਵਾਧਾ ਕਰਦਿਆਂ 31 ਮਾਰਚ 2018 ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਰਿਬੇਟ ਹਾਸਲ ਕਰਨ ਲਈ ਆਖਰੀ ਮਿਤੀ ਵਧਾਈ ਗਈ ਹੈ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਅਤੇ ਨਗਰ ਨਿਗਮ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਖਰੀ ਮਿਤੀ ਵਿੱਚ ਵਾਧੇ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਤਾਂ ਜੋ ਉਹ ਮਿਆਦ ਵਿੱਚ ਕੀਤੇ ਵਾਧੇ ਦੀ ਸਹੂਲਤ ਦਾ ਫਾਇਦਾ ਉਠਾ ਸਕਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ