nabaz-e-punjab.com

ਆਪ ਆਗੂਆਂ ਵੱਲੋਂ ਜ਼ੀਰਕਪੁਰ ਦੇ ਵਪਾਰੀਆਂ ਦੇ ਮਸਲੇ ਹੱਲ ਕਰਨ ਦੀ ਮੰਗ, ਡੀਸੀ ਨੂੰ ਦਿੱਤਾ ਮੰਗ ਪੱਤਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਜੁਲਾਈ:
ਆਮ ਆਦਮੀ ਪਾਰਟੀ (ਆਪ) ਦੇ ਸੂਬਾ ਮੀਤ ਪ੍ਰਧਾਨ ਡਾਕਟਰ ਬਲਬੀਰ ਸਿੰਘ ਅਤੇ ਜਿਲ੍ਹਾ ਮੁਹਾਲੀ ਪ੍ਰਧਾਨ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ ਦੀ ਅਗਵਾਈ ਵਿੱਚ ਜੀਰਕਪੁਰ ਦੇ ਵਪਾਰੀਆਂ ਦਾ ਇਕ ਵਫਦ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਮਿਲਿਆ ਅਤੇ ਇੱਕ ਮੰਗ ਪੱਤਰ ਦੇ ਕੇ ਜੀਰਕਪੁਰ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਮੰਗ ਕੀਤੀ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਜੀਰਕਪੁਰ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਅਨੇਕਾਂ ਹੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪਰ ਨਗਰ ਕੌਂਸਲ ਜੀਰਕਪੁਰ ਉਹਨਾਂ ਦੀ ਕੋਈ ਸੁਣਵਾਈ ਨਹੀਂ ਕਰ ਰਹੀ। ਉਹਨਾਂ ਕਿਹਾ ਕਿ ਜ਼ੀਰਕਪੁਰ ਦੇ ਦੁਕਾਨਦਾਰ ਅਤੇ ਵਪਾਰੀ ਹਰ ਸਾਲ ਹੀ ਲੱਖਾਂ ਰੁਪਏ ਟੈਕਸ ਦੇ ਰੁੂਪ ਵਿੱਚ ਸਰਕਾਰ ਨੂੰ ਦਿੰਦੇ ਹਨ। ਨਗਰ ਕੌਂਸਲ ਵਲੋੱ ਵਪਾਰੀਆਂ ਤੇ ਦੁਕਾਨਦਾਰਾਂ ਨੂੰ ਜ਼ੀਰਕਪੁਰ ਵਿਖੇ ਕੋਈ ਵੀ ਸੁਵਿਧਾ ਨਹੀਂ ਦਿੱਤੀ ਗਈ।
ਉਨ੍ਹਾਂ ਕਿਹਾ ਕਿ ਜ਼ੀਰਕਪੁਰ ਵਿਖੇ ਸਫਾਈ ਦਾ ਬੁਰਾ ਹਾਲ ਹੈ, ਥਾਂ ਥਾਂ ਕੁੜੇ ਦੇ ਢੇਰ ਅਤੇ ਗੰਦਗੀ ਪਈ ਹੈ। ਇਸ ਤੋਂ ਇਲਾਵਾ ਉੱਥੇ ਸਟਰੀਟ ਲਾਈਟ ਦਾ ਵੀ ਕੋਈ ਪ੍ਰਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇ ਜਲਦੀ ਹੀ ਜ਼ੀਰਕਪੁਰ ਦੇ ਵਪਾਰੀਆਂ ਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦਾ ਹੱਲ ਨਾ ਕੀਤਾ ਗਿਆ ਤਾਂ ਆਮ ਆਦਮੀ ਪਾਰਟੀ ਵੱਲੋਂ ਸ਼ਾਂਤਮਈ ਤਰੀਕੇ ਨਾਲ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਨਗਰ ਕੌਂਸਲਰ ਦਫ਼ਤਰ ਵਿੱਚ ਠੇਕਾ ਪ੍ਰਣਾਲੀ ਅਧੀਨ ਕੰਮ ਕਰਦੇ ਦਰਜਾ ਚਾਰ ਮੁਲਾਜ਼ਮਾਂ ਨੂੰ ਕੰਮ ਬਦਲੇ ਨਿਗੂਣੀਆਂ ਤਨਖ਼ਾਹਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਮੁਲਾਜ਼ਮਾਂ ਨੂੰ ਡੀਸੀ ਰੇਟ ਮੁਤਾਬਕ ਤਨਖ਼ਾਹਾਂ ਦਿੱਤੀਆਂ ਜਾਣ ਅਤੇ ਸਾਰੇ ਕੱਚੇ ਮੁਲਾਜ਼ਮਾਂ ਦਾ ਪੀਐਫ਼ ਫੰਡ ਕੱਟਿਆ ਜਾਵੇ ਅਤੇ ਈਐਸਆਈ ਦੀ ਸਹੂਲਤ ਮੁਹੱਈਆ ਕਰਵਾਈ ਜਾਵੇ।
ਇਸ ਮੌਕੇ ਵਪਾਰੀ ਵਿਜੇ ਕਪੂਰ, ਅਸ਼ੋਕ ਬਾਂਸਲ, ਸੀ ਐਲ ਗੋਇਲ, ਆਪ ਦੇ ਸੂਬਾ ਜਨਰਲ ਸਕੱਤਰ ਜਰਨੈਲ ਮੰਨੂ, ਹਲਕਾ ਇੰਚਾਰਜ ਨਰਿੰਦਰ ਸ਼ੇਰਗਿੱਲ, ਬਲਦੇਵ ਸਿੰਘ, ਦਿਲਾਵਰ ਸਿੰਘ, ਰਮੇਸ਼ ਸ਼ਰਮਾ, ਸਵਰਨਜੀਤ ਕੌਰ, ਉਰਮਲਾ, ਸਵਿਤਾ ਪੁਰੀ, ਜੇ ਐਸ ਸਰਾਏ, ਜਗਦੀਸ਼ ਵਾਲੀਆ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਭਾਈ ਘਨੱਈਆ ਜੀ ਮੱਲ੍ਹਮ ਪੱਟੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ

ਭਾਈ ਘਨੱਈਆ ਜੀ ਮੱਲ੍ਹਮ ਪੱਟੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ 1 ਨਵੰਬਰ ਨੂੰ ਸ਼ਰਧਾ ਭਾਵਨਾ ਤੇ ਉਤਸ਼ਾਹ…