ਲੈਕਚਰਾਰ ਯੂਨੀਅਨ ਨੇ ਸਾਥੀਆਂ ਦੀਆਂ ਸਮੱਸਿਆਵਾਂ ਸੁਣੀਆਂ

ਨਬਜ਼-ਏ-ਪੰਜਾਬ, ਮੁਹਾਲੀ, 6 ਜੁਲਾਈ:
ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਦੇ ਪ੍ਰਧਾਨ ਸੰਜੀਵ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਹੋਈ ਮੀਟਿੰਗ ਵਿੱਚ ਲੈਕਚਰਾਰਾਂ ਦੀਆਂ ਸਮੱਸਿਆਵਾਂ ’ਤੇ ਚਰਚਾ ਕੀਤੀ ਗਈ ਅਤੇ ਉਨ੍ਹਾਂ ਨੂੰ ਜਥੇਬੰਦੀ ਦੀਆਂ ਗਤੀਵਿਧੀਆਂ ਤੋਂ ਜਾਣੂ ਕਰਵਾਇਆ ਗਿਆ। ਸੰਜੀਵ ਕੁਮਾਰ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਕਰੀਬ 740 ਪ੍ਰਿੰਸੀਪਲਾਂ ਦੀਆਂ ਅਸਾਮੀਆਂ ਖ਼ਾਲੀ ਹਨ ਇਸ ਦੇ ਨਾਲ਼ ਹੀ ਪੰਜਾਬ ਸਰਕਾਰ ਸਿੱਖਿਆ ਵਿਭਾਗ ਵੱਲੋਂ ਅਧਿਆਪਕਾ ਦੀ ਸੀਨੀਅਰਤਾ ਸੂਚੀ ਤਿਆਰ ਕੀਤੀ ਗਈ ਹੈ ਜਿਸ ਵਿੱਚ ਵੱਡੇ ਪੱਧਰ ਤੇ ਤਰੁੱਟੀਆਂ ਹਨ।
ਜ਼ਿਲ੍ਹਾ ਮੁਹਾਲੀ ਦੇ ਸਕੱਤਰ ਭੁਪਿੰਦਰਪਾਲ ਸਿੰਘ ਨੇ ਕਿਹਾ ਕਿ ਮਾਸਟਰ ਕਾਡਰ ਦੀ ਸੀਨੀਅਰਤਾ ਸੂਚੀ ਦੀਆਂ ਤਰੁੱਟੀਆਂ ਕਾਰਨ ਹਜ਼ਾਰਾਂ ਦੀ ਗਿਣਤੀ ਵਿੱਚ ਲੈਕਚਰਾਰਾ ਦੀਆਂ ਅਸਾਮੀਆਂ ਖ਼ਾਲੀ ਹਨ, ਜਿਸ ਕਾਰਨ ਵਿਦਿਆਰਥੀਆਂ ਦਾ ਵੱਡਾ ਨੁਕਸਾਨ ਹੋ ਰਿਹਾ ਹੈ। ਸੂਬਾ ਪ੍ਰੈਸ ਸਕੱਤਰ ਰਣਬੀਰ ਸਿੰਘ ਨੇ ਕਿਹਾ ਕਿ ਮੀਟਿੰਗ ਵਿੱਚ ਲੈਕਚਰਾਰ ਕਾਰਡਰ ਦੀਆਂ ਮੁੱਖ ਮੰਗਾਂ ਜਿਵੇਂ ਸੇਵਾ ਨਿਯਮ, ਵਿਭਾਗੀ ਤਰੱਕੀਆਂ, ਵਿਭਾਗੀ ਟੈੱਸਟ, ਰਿਵਰਸ਼ਨ ਜ਼ੋਨ ਦੀਆਂ ਸਮੱਸਿਆਵਾਂ ਅਤੇ ਵਿੱਤੀ ਮਸਲਿਆਂ ਜਿਵੇਂ ਪੇਂਡੂ ਭੱਤਾ ਤੇ ਹੋਰ ਭੱਤਿਆਂ ਨਾਲ ਪੈਂਡਿੰਗ ਡੀਏ ਦੀਆਂ ਕਿਸ਼ਤਾਂ ਬਾਰੇ ਚਰਚਾ ਕੀਤੀ ਗਈ।
ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸੀਨੀਅਰਤਾ ਸੂਚੀ ਦੀਆਂ ਤਰੁੱਟੀਆਂ ਨੂੰ ਜਲਦੀ ਸੋਧਿਆ ਜਾਵੇ, ਵਿਭਾਗੀ ਟੈੱਸਟ ਖ਼ਤਮ ਕੀਤਾ ਜਾਵੇ ਅਤੇ ਲੈਕਚਰਾਰ ਕਾਰਡਰ ਨਾਲ ਸਬੰਧਤ ਵਿੱਤੀ ਮਸਲੇ ਹੱਲ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਬਹੁਤ ਸਾਰੇ ਲੈਕਚਰਾਰਾਂ ਦੀਆਂ ਜ਼ਿਲ੍ਹਾ ਸਿੱਖਿਆ ਸਿਖਲਾਈ ਸੰਸਥਾਵਾਂ ਵਿੱਚ ਬਿਨਾਂ ਸਹਿਮਤੀ ਲਏ ਉਨ੍ਹਾਂ ਦੀਆਂ ਬਦਲੀਆਂ ਕਰ ਦਿੱਤੀਆਂ ਗਈਆਂ ਹਨ ਜੋ ਕਿ ਸਰਾਸਰ ਬੇਇਨਸਾਫ਼ੀ ਹੈ। ਉਨ੍ਹਾਂ ਮੰਗ ਕੀਤੀ ਕਿ ਇਹ ਬਿਨਾਂ ਸਹਿਮਤੀ ਤੋਂ ਕੀਤੀਆਂ ਗਈਆਂ ਬਦਲੀਆਂ ਤੁਰੰਤ ਪ੍ਰਭਾਵ ਤੋਂ ਰੱਦ ਕੀਤੀਆਂ ਜਾਣ ਅਤੇ ਜੇਕਰ ਲੋੜ ਹੈ ਤਾਂ ਲੈਕਚਰਾਰਾ ਦੀ ਸਹਿਮਤੀ ਲੈ ਕੇ ਤਾਇਨਾਤੀਆਂ ਕੀਤੀਆਂ ਜਾਣ। ਮੀਟਿੰਗ ਵਿੱਚ ਸ੍ਰੀਮਤੀ ਪਰਮਵੀਰ ਕੌਰ, ਕੁਮਾਰੀ ਨਵਨੀਤ ਕੌਰ, ਸ੍ਰੀਮਤੀ ਖੁਸ਼ਬੀਰ ਕੌਰ, ਸ੍ਰੀਮਤੀ ਹਰਮੀਰ ਕੌਰ, ਸ੍ਰੀਮਤੀ ਜਸਕਰਨਜੀਤ ਕੌਰ ਅਤੇ ਸ੍ਰੀਮਤੀ ਬਿਨਾਕਸ਼ੀ ਸੋਢੀ ਅਤੇ ਹੋਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਵੱਡੀ ਲਾਪਰਵਾਹੀ: ਪੰਚਾਇਣ ਚੋਣਾਂ ਸਬੰਧੀ ਅਸਲਾ ਜਮ੍ਹਾ ਕਰਵਾਉਣਾ ਭੁੱਲੀ ਸਰਕਾਰ

ਵੱਡੀ ਲਾਪਰਵਾਹੀ: ਪੰਚਾਇਣ ਚੋਣਾਂ ਸਬੰਧੀ ਅਸਲਾ ਜਮ੍ਹਾ ਕਰਵਾਉਣਾ ਭੁੱਲੀ ਸਰਕਾਰ ਪਿੰਡ ਮਨੌਲੀ ਦੇ ਜਤਿੰਦਰ ਸਿੰਘ…