Nabaz-e-punjab.com

ਸਿੱਖ ਅਜਾਇਬ ਘਰ ਲਈ ਮੁਹਾਲੀ ਵਿੱਚ ਪੱਕੀ ਥਾਂ ਅਲਾਟ ਕਰਨ ਸਬੰਧੀ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਅਕਾਲੀ ਕੌਂਸਲਰ ਤੇ ਪੰਜਾਬੀ ਵਿਰਸਾ ਸਭਿਆਚਾਰ ਸੁਸਾਇਟੀ ਵੱਲੋਂ ਆਰਟਿਸਟ ਪਰਵਿੰਦਰ ਸਿੰਘ ਦਾ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਨਵੰਬਰ:
ਸਿੱਖ ਅਜਾਇਬ ਘਰ ਲਈ ਮੁਹਾਲੀ ਵਿੱਚ ਪੱਕੀ ਜ਼ਮੀਨ ਦੀ ਅਲਾਟਮੈਂਟ ਕਰਾਉਣ ਲਈ ਦਿੱਤਾ ਜਾ ਰਿਹਾ ਲੜੀਵਾਰ ਧਰਨਾ ਅੱਜ ਗਿਆਰਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਅੱਜ ਪੰਜਾਬੀ ਵਿਰਸਾ ਸਭਿਆਚਾਰ ਸੁਸਾਇਟੀ ਮੁਹਾਲੀ ਵੱਲੋਂ ਆਪਣੇ ਸਮੂਹ ਮੈਂਬਰਾਂ ਸਮੇਤ ਧਰਨੇ ਵਿੱਚ ਸ਼ਮੂਲੀਅਤ ਕੀਤੀ ਅਤੇ ਇਸ ਮੌਕੇ ਸੰਸਥਾ ਵੱਲੋਂ ਆਰਟਿਸਟ ਪਰਵਿੰਦਰ ਸਿੰਘ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਸੁਸਾਇਟੀ ਦੇ ਪ੍ਰਧਾਨ ਅਤੇ ਅਕਾਲੀ ਦਲ ਦੇ ਕੌਂਸਲਰ ਸਤਵੀਰ ਸਿੰਘ ਧਨੋਆ ਨੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਗਈ ਕਿ ਸਿੱਖ ਅਜਾਇਬ ਘਰ ਮੁਹਾਲੀ ਲਈ ਅਜੋਕੀ ਥਾਂ ਹੀ ਪੱਕੇ ਤੌਰ ’ਤੇ ਅਲਾਟ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪੰਜਾਬੀ ਵਿਰਸੇ ਦੀ ਸੰਭਾਲ ਅਤੇ ਸਭਿਆਚਾਰ ਦੀ ਰਾਖੀ ਲਈ ਇਹ ਥਾਂ ਪੱਕੇ ਤੌਰ ’ਤੇ ਸਿੱਖ ਅਜਾਇਬ ਘਰ ਨੂੰ ਦੇ ਦੇਣੀ ਚਾਹੀਦੀ ਹੈ, ਜੋ ਕਿ ਸਮੇਂ ਵੀ ਮੁੱਖ ਜ਼ਰੂਰਤ ਵੀ ਹੈ।
ਅੱਜ ਧਰਨੇ ਤੇ ਬੈਠਣ ਵਾਲਿਆਂ ਵਿਚ ਸਰਦਾਰ ਸਤਵੀਰ ਸਿੰਘ ਧਨੋਆ ਪ੍ਰਿੰਸੀਪਲ ਬਹਾਦਰ ਸਿੰਘ ਗੋਸਲ ਪਰਵਿੰਦਰ ਸਿੰਘ ਆਰਟਿਸਟ ਸਤਿਨਾਮ ਸਿੰਘ ਦਾਊਂ ਸੁਰਿੰਦਰ ਸਿੰਘ ਬਲੌਂਗੀ ਜਗਤਾਰ ਸਿੰਘ ਬਾਹੀਆ ਪ੍ਰਭੂ ਦਿਆਲ ਵਧਵਾ, ਜੈ ਸਿੰਘ ਸੈਹਬੀ, ਰਜਿੰਦਰ ਸਿੰਘ ਕਲੇਰ, ਗਾਇਕ ਬਾਬੂ ਚੰਡੀਗੜ੍ਹੀਆਂ, ਇੰਦਰਬੀਰ ਸਿੰਘ ਧਨੋਆ, ਹਰਪ੍ਰੀਤ ਸਿੰਘ ਧਨੋਆ, ਮਨਜੀਤ ਸਿੰਘ, ਸਤਨਾਮ ਸਿੰਘ ਦਾਊਂ, ਭੁਪਿੰਦਰ ਸਿੰਘ ਵੀ ਹਾਜ਼ਰ ਸਨ।
ਉਧਰ, ਆਰਟਿਸਟ ਪਰਵਿੰਦਰ ਸਿੰਘ ਨੇ ਮੁੱਖ ਮੰਤਰੀ ਪੰਜਾਬ, ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਬਲਬੀਰ ਸਿੰਘ ਸਿੱਧੂ ਸਮੇਤ ਮੁਹਾਲੀ ਦੀ ਡਿਪਟੀ ਕਮਿਸ਼ਨਰ ਨੂੰ ਸਪੀਡ ਪੋਸਟ ਅਤੇ ਈਮੇਲ ਰਾਹੀਂ ਪੱਤਰ ਭੇਜ ਕੇ ਮੁਹਾਲੀ ਵਿੱਚ ਸਿੱਖ ਅਜਾਇਬ ਘਰ ਲਈ ਪੱਕੀ ਜ਼ਮੀਨ ਅਲਾਟ ਕਰਨ ਦੀ ਮੰਗ ਕੀਤੀ ਹੈ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…