nabaz-e-punjab.com

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਾਰ ਇਮੀਗਰੇਸ਼ਨ ਫ਼ਰਮਾਂ ਦੇ ਲਾਇਸੈਂਸ ਰੱਦ

ਨਬਜ਼-ਏ-ਪੰਜਾਬ, ਮੁਹਾਲੀ, 2 ਨਵੰਬਰ:
ਜ਼ਿਲ੍ਹਾ ਪ੍ਰਸ਼ਾਸਨ ਮੁਹਾਲੀ ਨੇ ਟਰੈਵਲ ਏਜੰਟਾਂ ਖ਼ਿਲਾਫ਼ ਸ਼ਿਕੰਜਾ ਕੱਸ ਦਿੱਤਾ ਹੈ। ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਮੁਹਾਲੀ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਵਿਰਾਜ ਸ਼ਿਆਮ ਕਰਨ ਤਿੜਕੇ ਵੱਲੋਂ ਅਪੈਕਸ ਗਾਈਡੈਂਸ ਫ਼ਰਮ ਐਸਸੀਐਫ਼ ਨੰਬਰ-45, ਫੇਜ਼-11 ਨੂੰ ਕੰਸਲਟੈਂਸੀ ਦੇ ਕੰਮ ਲਈ ਜਾਰੀ ਲਾਇਸੈਂਸ ਤੁਰੰਤ ਪ੍ਰਭਾਵ ਨਾਲ 90 ਦਿਨਾਂ ਲਈ ਮੁਅੱਤਲ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਅਪੈਕਸ ਗਾਈਡੈਂਸ ਫ਼ਰਮ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੈਂਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 24 ਜੂਨ 2024 ਤੱਕ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਕਤ ਲਾਇਸੈਂਸੀ ਦੇ ਦਫ਼ਤਰੀ ਪਤੇ ’ਤੇ ਪੱਤਰ ਭੇਜਦੇ ਹੋਏ ਨਿਰਧਾਰਿਤ ਪ੍ਰੋਫਾਰਮੇ ਅਨੁਸਾਰ ਆਪਣੇ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਜਾਂਦੀ\ਗਈ ਫੀਸ ਦੀ ਜਾਣਕਾਰੀ ਅਤੇ ਸਰਵਿਸ ਬਾਰੇ ਰਿਪੋਰਟ ਮੰਗੀ ਗਈ ਸੀ। ਕਾਫ਼ੀ ਸਮਾਂ ਬੀਤਣ ਉਪਰੰਤ ਲਾਇਸੈਂਸੀ ਵੱਲੋਂ ਉਕਤ ਰਿਪੋਰਟ ਨਾ ਭੇਜਣ ਦੀ ਸੂਰਤ ਵਿੱਚ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਅਧੀਨ ਨੋਟਿਸ ਜਾਰੀ ਕੀਤਾ ਗਿਆ। ਮੁਹਾਲੀ ਦੇ ਤਹਿਸੀਲਦਾਰ ਵੱਲੋਂ ਫ਼ਰਮ ਦੇ ਦਫ਼ਤਰੀ ਪਤੇ ਉੱਤੇ ਭੇਜੇ ਨੋਟਿਸ ਦੀ ਰਿਪੋਰਟ ਭੇਜ ਕੇ ਸੂਚਿਤ ਕੀਤਾ ਗਿਆ ਕਿ ਅਪੈਕਸ ਗਾਈਡੈਂਸ ਫ਼ਰਮ ਉਪਰੋਕਤ ਦਿੱਤੇ ਪਤੇ ਉੱਤੇ ਇਸ ਫ਼ਰਮ ਦਾ ਕੋਈ ਵਿਅਕਤੀ ਨਹੀਂ ਰਹਿੰਦਾ ਅਤੇ ਸਬੰਧਤ ਪਤੇ ’ਤੇ ਫ਼ਰਮ ਦਾ ਦਫ਼ਤਰ ਵੀ ਬੰਦ ਹੈ। ਜਿਸ ਕਾਰਨ ਉਕਤ ਫ਼ਰਮ ਦਾ ਲਾਇਸੈਂਸ ਤੁਰੰਤ ਪ੍ਰਭਾਵ ਨਾਲ 90 ਦਿਨਾਂ ਲਈ ਮੁਅੱਤਲ ਕੀਤਾ ਗਿਆ। ਉਂਜ ਲਾਇਸੈਂਸੀ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਲਈ 15 ਦਿਨਾਂ ਦੀ ਮੋਹਲਤ ਦਿੱਤੀ ਗਈ ਹੈ ਕਿ ਕਿਉਂ ਨਾ ਉਸ ਦਾ ਲਾਇਸੈਂਸ ਮੁੱਢੋਂ ਰੱਦ ਕੀਤਾ ਜਾਵੇ।
ਇਸੇ ਤਰ੍ਹਾਂ ਫਿਊਚਰ ਸ਼ਾਪਰਜ ਕੰਸਲਟੈਂਟਸ ਪ੍ਰਾਈਵੇਟ ਲਿਮਟਿਡ ਦਾ ਲਾਇਸੈਂਸ ਵੀ ਰੱਦ ਕੀਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਫਿਊਚਰ ਸ਼ਾਪਰਜ ਕੰਸਲਟੈਂਟਸ ਪ੍ਰਾਈਵੇਟ ਲਿਮਟਿਡ ਐਸਸੀਐਫ਼ ਨੰਬਰ-62, ਫੇਜ਼-11 ਦੀ ਮਾਲਕਣ ਸ੍ਰੀਮਤੀ ਸੈਫਾਲੀ ਨੰਦਾ ਅਤੇ ਸ੍ਰੀਮਤੀ ਰਮਾ ਨੰਦਾ ਵਾਸੀ ਸੈਕਟਰ-47-ਡੀ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੈਂਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 24 ਨਵੰਬਰ 2022 ਤੱਕ ਸੀ।
ਅਧਿਕਾਰੀ ਅਨੁਸਾਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਤਹਿਤ ਲਾਇਸੈਂਸ ਰੀਨਿਊ ਕਰਵਾਉਣ ਲਈ ਰੂਲਾਂ ਮੁਤਾਬਕ ਦੋ ਮਹੀਨੇ ਪਹਿਲਾਂ ਦਰਖਾਸਤ ਸਮੇਤ ਦਸਤਾਵੇਜ਼ ਪੇਸ਼ ਨਾ ਕਰਨ ਕਰਕੇ ਲਾਇਸੈਂਸੀ ਨੂੰ ਪੱਤਰ ਭੇਜ ਕੇ ਸਪੱਸ਼ਟੀਕਰਨ ਦੇਣ ਲਈ ਪੇਸ਼ ਹੋਣ ਦੀ ਹਦਾਇਤ ਕੀਤੀ ਗਈ ਸੀ। ਤਹਿਸੀਲਦਾਰ ਦੀ ਰਿਪੋਰਟ ਮੁਤਾਬਕ ਉਪਰੋਕਤ ਪਤੇ ’ਤੇ ਫ਼ਰਮ ਦਾ ਦਫ਼ਤਰ ਹੀ ਨਹੀਂ ਹੈ। ਪ੍ਰੰਤੂ ਕਾਫੀ ਸਮਾਂ ਬੀਤ ਜਾਣ ਦੇ ਬਾਵਜੂਦ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ। ਜਿਸ ਕਾਰਨ ਇਸ ਫ਼ਰਮ ਦਾ ਲਾਇਸੈਂਸ ਤੁਰੰਤ ਪ੍ਰਭਾਵ ਤੋਂ ਰੱਦ ਕੀਤਾ ਗਿਆ ਹੈ।
ਉਧਰ, ਫਿਊਚਰ ਕੈਰੀਅਰ ਸਲਿਊਸ਼ਨ ਫ਼ਰਮ ਫੇਜ਼-11 ਦਾ ਲਾਇਸੈਂਸ ਰੱਦ ਕਰ ਦਿੱਤਾ ਗਿਆ ਹੈ। ਫ਼ਰਮ ਦੇ ਮਾਲਕ ਹੇਮੰਤ ਕੁਮਾਰ ਵਾਸੀ ਡੇਰਾਬੱਸੀ ਨੂੰ ਕੰਸਲਟੈਂਸੀ ਦੇ ਕੰਮ ਲਈ ਜਾਰੀ ਕੀਤੇ ਲਾਇਸੈਂਸ ਦੀ ਮਿਆਦ 8 ਜੁਲਾਈ 2023 ਤੱਕ ਸੀ। ਇਸ ਫ਼ਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕਰਨ ਦੇ ਦੋਸ਼ ਲਾਇਸੈਂਸ ਤੁਰੰਤ ਪ੍ਰਭਾਵ ਤੋਂ ਰੱਦ ਕੀਤਾ ਗਿਆ ਹੈ। ਐਕਟ ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਦਾ ਉਕਤ ਫ਼ਰਮ ਦਾ ਮਾਲਕ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਜ਼ਿੰਮੇਵਾਰੀ ਵੀ ਉਸ ਦੀ ਹੀ ਹੋਵੇਗੀ।
ਹਾਈ ਰਾਈਜ਼ ਇਮੀਗਰੇਸ਼ਨ ਐਂਡ ਐਜੂਕੇਸ਼ਨ ਕੰਸਲਟੈਂਟਸ ਸੈਕਟਰ-91 ਦਾ ਲਾਇਸੈਂਸ ਰੱਦ ਕੀਤਾ ਗਿਆ ਹੈ। ਜ਼ਿਲ੍ਹਾ ਫ਼ਰਮ ਨੂੰ ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ਼ ਆਇਲੈਟਸ ਦੇ ਕੰਮ ਲਈ ਜਾਰੀ ਕੀਤੇ ਲਾਇਸੈਂਸ ਦੀ ਮਿਆਦ 24 ਸਤੰਬਰ 2022 ਤੱਕ ਸੀ। ਇਸ ਫ਼ਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਲਾਇਸੈਂਸ ਤੁਰੰਤ ਪ੍ਰਭਾਵ ਤੋਂ ਰੱਦ ਕੀਤਾ ਗਿਆ ਹੈ। ਐਕਟ ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਦਾ ਉਕਤ ਫ਼ਰਮ ਦਾ ਮਾਲਕ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਜ਼ਿੰਮੇਵਾਰੀ ਵੀ ਉਸ ਦੀ ਹੀ ਹੋਵੇਗੀ।

Load More Related Articles
Load More By Nabaz-e-Punjab
Load More In General News

Check Also

Punjab Police to install 2300 CCTV cameras at 703 strategic locations in all border districts

Punjab Police to install 2300 CCTV cameras at 703 strategic locations in all border distri…