ਮੰਡੀਆਂ ਅਤੇ ਖ਼ਰੀਦ ਕੇਂਦਰਾਂ ਵਿੱਚ ਝੋਨੇ ਦੀ ਲਿਫ਼ਟਿੰਗ ਦਾ ਕੰਮ ਠੰਡਾ, ਬੋਰੀਆਂ ਦੇ ਢੇਰ ਲੱਗੇ

ਨਬਜ਼-ਏ-ਪੰਜਾਬ, ਮੁਹਾਲੀ, 13 ਅਕਤੂਬਰ:
ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਮੁਹਾਲੀ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਅਤੇ ਖ਼ਰੀਦ ਕੇਂਦਰਾਂ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਤੋਂ ਬਾਅਦ ਸਹੀ ਢੰਗ ਨਾਲ ਲਿਫ਼ਟਿੰਗ ਨਾ ਹੋਣ ਦਾ ਮੁੱਦਿਆਂ ਚੁੱਕਦਿਆਂ ਪੰਜਾਬ ਦੀ ਆਪ ਸਰਕਾਰ ਨੂੰ ਕਰੜੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਅਤੇ ਖ਼ਰੀਦ ਕੇਂਦਰ ਵਿੱਚ ਝੋਨੇ ਦੀਆਂ ਬੋਰੀਆਂ ਦੇ ਅੰਬਾਰ ਲੱਗੇ ਹੋਏ ਹਨ। ਉਨ੍ਹਾਂ ਸੂਬਾ ਸਰਕਾਰ ਤੋਂ ਝੋਨੇ ਦੀ ਖ਼ਰੀਦ ਤੋਂ ਤੁਰੰਤ ਬਾਅਦ ਲਿਫ਼ਟਿੰਗ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀ ਗੁਹਾਰ ਲਗਾਈ ਹੈ।
ਸਾਬਕਾ ਚੇਅਰਮੈਨ ਨੇ ਅੱਜ ਮੁਹਾਲੀ ਇਲਾਕੇ ਦੀਆਂ ਅਨਾਜ ਮੰਡੀਆਂ ਅਤੇ ਵੱਖ-ਵੱਖ ਖ਼ਰੀਦ ਕੇਂਦਰਾਂ ਦਾ ਦੌਰਾ ਕਰਨ ਤੋਂ ਬਾਅਦ ਸੀਜ਼ਨਲ ਖ਼ਰੀਦ ਕੇਂਦਰ ਪਿੰਡ ਸਨੇਟਾ ਵਿੱਚ ਮੀਡੀਆ ਨਾਲ ਜਾਣਕਾਰੀ ਸਾਂਝੀ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਕਥਿਤ ਬਦ-ਇੰਤਜ਼ਾਮੀ ਕਾਰਨ ਜ਼ਿਆਦਾਤਰ ਅਨਾਜ ਮੰਡੀਆਂ ਵਿਚ ਝੋਨੇ ਦੀ ਲਿਫ਼ਟਿੰਗ ਦਾ ਕੰਮ ਕਾਫ਼ੀ ਢਿੱਲਾ ਹੈ। ਜਿਸ ਕਾਰਨ ਖ਼ਰੀਦ ਕੇਂਦਰਾਂ ਵਿਚ ਝੋਨੇ ਦੀਆਂ ਬੋਰੀਆਂ ਦੇ ਵੱਡੇ ਵੱਡੇ ਢੇਰ ਲੱਗੇ ਹੋਣ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਝੋਨੇ ਦੀ ਖ਼ਰੀਦ ਲਈ ਸਨੇਟਾ ਵਿਚ ਬਣਾਏ ਸੀਜ਼ਨਲ ਖ਼ਰੀਦ ਕੇਂਦਰ ਵਿਚ ਸਹੂਲਤਾਂ ਦੀ ਭਾਰੀ ਘਾਟ ਦੀ ਗੱਲ ਵੀ ਕਹੀ।
ਸ੍ਰੀ ਸ਼ਰਮਾ ਨੇ ਕਿਹਾ ਕਿ ਇੱਥੇ ਕੋਈ ਢੁਕਵੇਂ ਫੜ੍ਹ ਨਾ ਹੋਣ ਕਾਰਨ ਸਾਰੀ ਫ਼ਸਲ ਸੜਕ ਉੱਤੇ ਹੀ ਖੱੁਲੇ੍ਹ ਅਸਮਾਨ ਹੇਠ ਪਈ ਹੈ। ਜੇਕਰ ਬਾਰਸ਼ ਹੋ ਗਈ ਤਾਂ ਫ਼ਸਲ ਨੂੰ ਭਾਰੀ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੂੰ ਆਪਣੇ ਦੌਰੇ ਦੌਰਾਨ ਵੱਡੀ ਗਿਣਤੀ ਵਿਚ ਕਿਸਾਨਾਂ, ਪੱਲੇਦਾਰਾਂ ਅਤੇ ਆੜ੍ਹਤੀਆਂ ਨੇ ਮਿਲ ਕੇ ਆਪਣੀਆਂ ਸਮੱਸਿਆਵਾਂ ਦੱਸੀਆਂ ਹਨ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਵਾਉਣ ਦੀ ਕੋਸ਼ਿਸ਼ ਕਰਨਗੇ। ਸਾਬਕਾ ਚੇਅਰਮੈਨ ਨੇ ਮੰਡੀਆਂ ਵਿਚ ਆਪਣੀ ਫ਼ਸਲ ਲੈ ਕੇ ਪੁੱਜੇ ਕਿਸਾਨਾਂ ਜ਼ੋਰਦਾਰ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ ਵਿਚ ਪਰਾਲੀ ਅਤੇ ਹੋਰ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਨਾ ਸਾੜਨ ਕਿਉਂਕਿ ਅਜਿਹਾ ਕਰਨ ਨਾਲ ਜਿੱਥੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਜ਼ਮੀਨ ਵਿਚਲੇ ਉਪਜਾਊਂ ਤੱਤ ਵੀ ਨਸ਼ਟ ਹੋ ਜਾਂਦੇ ਹਨ।

Load More Related Articles
Load More By Nabaz-e-Punjab
Load More In General News

Check Also

ਲੁੱਟਾਂ-ਖੋਹਾਂ ਦਾ ਮਾਮਲਾ: ਮੁਹਾਲੀ ਪੁਲੀਸ ਵੱਲੋਂ ਤਿੰਨ ਮੁਲਜ਼ਮ ਤੇਜ਼ਧਾਰ ਹਥਿਆਰਾਂ ਸਣੇ ਗ੍ਰਿਫ਼ਤਾਰ

ਲੁੱਟਾਂ-ਖੋਹਾਂ ਦਾ ਮਾਮਲਾ: ਮੁਹਾਲੀ ਪੁਲੀਸ ਵੱਲੋਂ ਤਿੰਨ ਮੁਲਜ਼ਮ ਤੇਜ਼ਧਾਰ ਹਥਿਆਰਾਂ ਸਣੇ ਗ੍ਰਿਫ਼ਤਾਰ ਨਬਜ਼-ਏ-ਪੰਜ…