ਝੰਡਾ ਦਿਵਸ ਦਾ ਮੁੱਖ ਮੰਤਵ ਸੂਰਬੀਰ ਸੈਨਿਕਾਂ ਦੀ ਸ਼ਾਹਦਤ ਨੂੰ ਯਾਦ ਕਰਨਾ: ਡੀਸੀ ਮਾਂਗਟ

ਹਥਿਆਰ ਬੰਦ ਸੈਨਾ ਝੰਡਾ ਦਿਵਸ ਮੌਕੇ ਝੰਡੇ ਦਾ ਚਿੰਨ ਲਗਾ ਕੇ ਸੂਰਬੀਰ ਸੈਨਿਕਾਂ ਦੀ ਸ਼ਾਹਦਤ ਪ੍ਰਤੀ ਕੀਤਾ ਸਤਿਕਾਰ ਦਾ ਪ੍ਰਗਟਾਵਾ

ਨਿਊਜ਼ ਡੈਸਕ
ਮੁਹਾਲੀ, 7 ਦਸੰਬਰ
ਸਮੁੱਚੇ ਦੇਸ਼ ਵਿੱਚ 1948 ਤੋਂ ਹਰ ਸਾਲ 07 ਦਸੰਬਰ ਨੂੰ ਹਥਿਆਰ ਬੰਦ ਸੈਨਾ ਝੰਡਾ ਦਿਵਸ ਮਨਾਇਆ ਜਾਂਦਾ ਹੈ ਜਿਸ ਦਾ ਮੁੱਖ ਮੰਤਵ ਉਨ੍ਹਾਂ ਮਹਾਨ ਸੂਰਬੀਰ ਸੈਨਿਕਾਂ ਦੀ ਸ਼ਾਹਦਤ ਨੂੰ ਯਾਦ ਕਰਨਾ ਹੈ ਜਿਨ੍ਹਾਂ ਨੇ ਦੇਸ਼ ਲਈ ਆਪਣੀਆਂ ਜਾਨਾਂ ਵਾਰੀਆਂ ਅਤੇ ਇਸ ਦਿਨ ਉਨ੍ਹਾਂ ਦੇ ਪਰਿਵਾਰਾਂ ਦੀ ਮਾਲੀ ਮੱਦਦਤ ਤੇ ਹਰ ਤਰ੍ਹਾਂ ਦੀ ਸਹਾਇਤਾ ਕਰਨ ਲਈ ਦੇਸ਼ ਵਾਸੀਆਂ ਨੂੰ ਪ੍ਰੇਰਿਤ ਕਰਨਾ ਹੈ ਅਤੇ ਇਸ ਦਿਨ ਦੇਸ਼ ਵਾਸੀ ਝੰਡੇ ਦਾ ਚਿੰਨ ਲਗਾਕੇ ਅਤੇ ਖੁਲ੍ਹੇ ਦਿਲ ਨਾਲ ਦਾਨ ਕਰਕੇ ਸੈਨਿਕਾਂ ਪ੍ਰਤੀ ਸਤਿਕਾਰ ਦਾ ਪ੍ਰਗਟਾਵਾ ਵੀ ਕਰਦੇ ਹਨ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਡੀ.ਐਸ.ਮਾਂਗਟ ਨੇ ਜਿਲਾ੍ਹ ਪ੍ਰਬੰਧਕੀ ਕੰਪਲੈਕਸ ਵਿਖੇ ਹਥਿਆਰ ਬੰਦ ਸੈਨਾ ਝੰਡਾ ਦਿਵਸ ਮੌਕੇ ਝੰਡੇ ਦਾ ਚਿੰਨ ਲਗਾਉਣ ਅਤੇ ਰੱਖਿਆਂ ਸੇਵਾਵਾਂ ਵਿਭਾਗ ਵੱਲੋਂ ਪ੍ਰਕਾਸ਼ਿਤ ਕਰਵਾਏ ਕਿਤਾਬਚੇ ‘‘ਰਣ-ਜੋਧੇ’’ ਜਾਰੀ ਕਰਨ ਉਪਰੰਤ ਕੀਤਾ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਰੱਖਿਆ ਸੇਵਾਵਾਂ ਵਿਭਾਗ ਵੱਲੋਂ ਸਾਬਕਾ ਸੈਨਿਕ ਸ. ਮੰਗਤ ਸਿੰਘ ਮੋਟੇ ਮਾਜਰਾ ਜੋ ਨੌਨ-ਪੈਨਸ਼ਨਰ ਹੈ ਨੂੰ ਵਿੱਤੀ ਸਹਾਇਤਾ ਵੱਜੋਂ 25 ਹਜ਼ਾਰ ਰੁਪਏ ਦਾ ਚੈੱਕ ਭੇਟ ਕੀਤਾ। ਸ੍ਰੀ ਮੰਗਤ ਸਿੰਘ ਨੂੰ ਪਿਛਲੇ ਸਮੇਂ ਦੌਰਾਨ ਅਧਰੰਗ ਹੋ ਗਿਆ ਸੀ ਜਿਸ ਕਾਰਣ ਉਨ੍ਹਾਂ ਨੂੰ ਮਾਲੀ ਮਦੱਦਤ ਦੀ ਸਖ਼ਤ ਲੋੜ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੰਡਾ ਦਿਵਸ ਮੌਕੇ ਦਿਲ ਖੋਲ੍ਹ ਕੇ ਦਾਨ ਦੇਣਾ ਚਾਹੀਦਾ ਹੈ । ਇਹ ਦਾਨ ਰਾਸ਼ੀ ਸਾਬਕਾ ਸੈਨਿਕ, ਆਸ਼ਿਰਤਾਂ ਤੇ ਵਿਧਾਵਾਂ ਨੂੰ ਵਿੱਤੀ ਸਹਾਇਤਾ ਵੱਜੋਂ ਬੜੇ ਹੀ ਪਾਰਦਰਸ਼ਤਾ ਢੰਗ ਨਾਲ ਸਿੱਧੇ ਤੌਰ ਤੇ ਦਿੱਤੀ ਜਾਂਦੀ ਹੈ ਤਾਂ ਜੋ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿੱਤੀ ਘਾਟ ਮਹਿਸੂਸ ਨਾ ਹੋਵੇ। ਇਸ ਮੌਕੇ ਡਿਪਟੀ ਡਾਇਰੈਕਟਰ ਰੱਖਿਆ ਸੇਵਾਵਾਂ ਵਿਭਾਗ ਪੰਜਾਬ ਕਰਨਲ ਪੀ.ਐਸ. ਬਾਜਵਾ ਨੇ ਦੱਸਿਆ ਕਿ Êਪੰਜਾਬ ਸਰਕਾਰ, ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਆਸ਼ਿਰਤਾਂ ਦੀ ਭਲਾਈ ਲਈ ਪੂਰੀਤਰ੍ਹਾਂ ਵਚਨਬੱਧ ਹੈ ਜਿਸ ਲਈ ਰੱਖਿਆ ਸੇਵਾਵਾਂ ਭਲਾਈ ਵਿਭਾਗ ਉਨ੍ਹਾਂ ਦੇ ਦਰ੍ਹਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਵਿੱਤੀ ਲੋੜਾਂ ਅਤੇ ਹੋਰ ਸਮੱਸਿਆਵਾਂ ਨੂੰ ਹੱਲ ਕਰਨ ਲਈ ਪੂਰੀ ਸਿਦਤ ਨਾਲ ਕੰਮ ਕਰ ਰਿਹਾ ਹੈ । ਉਨ੍ਹਾਂ ਹੋਰ ਦੱਸਿਆ ਕਿ ਸਾਬਕਾ ਸੈਨਿਕ ਤੇ ਉਨ੍ਹਾਂ ਦੇ ਆਸ਼ਿਰਤ ਕਿਸੇ ਵੀ ਮੁਸ਼ਕਿਲ ਜਾਂ ਆਪਣੀ ਸ਼ਿਕਾਇਤ ਦਰਜ ਕਰਵਾਉਣ ਲਈ ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਦਫਤਰ ਚੰਡੀਗੜ੍ਹ ਵਿਖੇ ਟੋਲ ਫਰੀ ਨੰਬਰ 1800-180-2118 ਤੇ ਵੀ ਸੰਪਰਕ ਕਰ ਸਕਦੇ ਹਨ ਜਿਸ ਦਾ ਤੁਰੰਤ ਨਿਪਟਾਰਾ ਕੀਤਾ ਜਾਂਦਾ ਹੈ। ਇਸ ਮੌਕੇ ਵਾਇਸ ਪ੍ਰਧਾਨ ਜਿਲਾ੍ਹ ਸੈਨਿਕ ਬੋਰਡ ਕਰਨਲ ਹਰਦੇਵ ਸਿੰਘ, ਆਨਰੇਰੀ ਕੈਪਟਨ ਪੱਪੀ ਸਿੰਘ, ਸ੍ਰੀਮਤੀ ਸੁਖਵਿੰਦਰ ਕੌਰ, ਸ੍ਰੀਮਤੀ ਕੁਲਵੰਤ ਕੌਰ, ਸ. ਹਰਪ੍ਰੀਤ ਸਿੰਘ, ਸ. ਇੰਦਰਜੀਤ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…