Share on Facebook Share on Twitter Share on Google+ Share on Pinterest Share on Linkedin ਗੈਂਗਸਟਰ ਲਾਰੈਂਸ ਬਿਸ਼ਨੋਈ ਗਰੋਹ ਦਾ ਮੁੱਖ ਸੰਚਾਲਕ ਅਸਲੇ ਸਣੇ ਗ੍ਰਿਫ਼ਤਾਰ ਮੁਲਜ਼ਮ ਕੋਲੋਂ ਛੇ ਜਿੰਦਾ ਕਾਰਤੂਸਾਂ ਸਮੇਤ .30 ਬੋਰ ਦਾ ਚਾਈਨਾ-ਮੇਡ ਪਿਸਤੌਲ ਬਰਾਮਦ ਰਵੀ ਰਾਜਗੜ੍ਹ ਵਿਰੁੱਧ ਪੰਜਾਬ ਵਿੱਚ ਕਤਲ, ਇਰਾਦਾ-ਏ-ਕਤਲ, ਅਸਲਾ ਐਕਟ ਤਹਿਤ ਕਈ ਕੇਸ ਦਰਜ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਜਨਵਰੀ: ਪੰਜਾਬ ਪੁਲੀਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਅੱਜ ਗੈਗਸਟਰ ਲਾਰੈਂਸ ਬਿਸ਼ਨੋਈ ਗਰੋਹ ਦੇ ਮੁੱਖ ਸੰਚਾਲਕ ਨੂੰ ਗ੍ਰਿਫ਼ਤਾਰ ਕਰਕੇ ਮੁਲਜ਼ਮ ਦੇ ਕਬਜ਼ੇ ’ਚੋਂ .30 ਬੋਰ ਚਾਈਨਾ-ਮੇਡ ਪਿਸਤੌਲ ਸਮੇਤ ਛੇ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮ ਦੀ ਪਛਾਣ ਰਾਜਵੀਰ ਸਿੰਘ ਉਰਫ਼ ਰਵੀ ਰਾਜਗੜ੍ਹ ਵਾਸੀ ਪਿੰਡ ਰਾਜਗੜ੍ਹ (ਖੰਨਾ) ਵਜੋਂ ਹੋਈ ਹੈ। ਮੁਲਜ਼ਮ ਰਵੀ ਰਾਜਗੜ੍ਹ ਨੂੰ 20 ਜੂਨ 2022 ਨੂੰ ਧਾਰਾ 384, 392, 465, 466, 467, 468, 471 ਅਤੇ 120-ਬੀ ਅਤੇ ਪਾਸਪੋਰਟ ਐਕਟ ਦੀ ਧਾਰਾ 12 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਸਟੇਟ ਕ੍ਰਾਈਮ ਥਾਣਾ ਮੁਹਾਲੀ ਵਿੱਚ ਦਰਜ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹ ਅਪਰੈਲ 2022 ਵਿੱਚ ਦੋਰਾਹਾ ਥਾਣੇ ’ਚ ਦਰਜ ਅਸਲਾ ਐਕਟ ਮਾਮਲੇ ਵਿੱਚ ਵੀ ਲੋੜੀਂਦਾ ਸੀ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਮੀਡੀਆ ਨਾਲ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਿਛਲੇ ਕਰੀਬ ਡੇਢ ਦਹਾਕੇ ਤੋਂ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਅਧਾਰਿਤ ਅੱਤਵਾਦੀ ਗੋਲਡੀ ਬਰਾੜ ਦੇ ਸੰਪਰਕ ਵਿੱਚ ਸੀ ਅਤੇ ਉਨ੍ਹਾਂ ਦੇ ਇਸ਼ਾਰੇ ’ਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜ਼ਾਮ ਦਿੰਦਾ ਆ ਰਿਹਾ ਸੀ। ਮੁਲਜ਼ਮ ਅਪਰਾਧਿਕ ਪਿਛੋਕੜ ਵਾਲਾ ਹੈ। ਉਸ ਵਿਰੁੱਧ ਕਤਲ, ਇਰਾਦਾ-ਏ-ਕਤਲ ਅਤੇ ਅਸਲਾ ਐਕਟ ਨਾਲ ਸਬੰਧਤ ਕਈ ਪਰਚੇ ਦਰਜ ਹਨ। ਡੀਜੀਪੀ ਨੇ ਦੱਸਿਆ ਕਿ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਾਲੀ ਏਜੀਟੀਐਫ ਨੇ ਭਰੋਸੇਯੋਗ ਜਾਣਕਾਰੀ ਮਿਲਣ ਉਪਰੰਤ ਏਆਈਜੀ ਏਜੀਟੀਐਫ ਸੰਦੀਪ ਗੋਇਲ ਦੀ ਨਿਗਰਾਨੀ ਵਿੱਚ ਡੀਐਸਪੀ ਰਾਜਨ ਪਰਮਿੰਦਰ ਅਤੇ ਡੀਐਸਪੀ ਦੀਪਿਕਾ ਸਿੰਘ ਦੀ ਅਗਵਾਈ ਵਿੱਚ ਪੁਲਿਸ ਟੀਮ ਭੇਜੀ ਅਤੇ ਟੀਮ ਨੇ ਰਵੀ ਰਾਜਗੜ੍ਹ ਨੂੰ ਐਸਏਐਸ ਨਗਰ ਦੇ ਸੈਕਟਰ 79 ਤੋਂ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਜਦੋਂ ਉਹ ਇਕ ਮਹਿੰਗੀ ਕਾਰ ਚਲਾ ਰਿਹਾ ਸੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਰਵੀ ਰਾਜਗੜ੍ਹ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰਾਂ ਨੂੰ ਛੁਪਣਗਾਹਾਂ, ਲੌਜਿਸਟਿਕ ਸਹਾਇਤਾ, ਹਥਿਆਰ ਅਤੇ ਵਾਹਨ ਮੁਹੱਈਆ ਕਰਵਾ ਰਿਹਾ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਸਾਥੀਆਂ ਨੂੰ ਵਿਦੇਸ਼ ਭੱਜਣ ਲਈ ਜਾਅਲੀ ਵੇਰਵਿਆਂ ਨਾਲ ਪਾਸਪੋਰਟ ਹਾਸਲ ਕਰਨ ਵਿੱਚ ਵੀ ਮਦਦ ਕੀਤੀ ਸੀ। ਡੀਜੀਪੀ ਨੇ ਕਿਹਾ ਕਿ ਮੁਲਜ਼ਮ ਰਵੀ ਰਾਜਗੜ੍ਹ ਤੋਂ ਪੁੱਛਗਿੱਛ ਅਤੇ ਇਸ ਮਾਮਲੇ ਦੀ ਵਿਸਥਾਰਤ ਜਾਂਚ ਨਾਲ ਪੰਜਾਬ ਅਤੇ ਆਸ-ਪਾਸ ਦੇ ਸੂਬਿਆਂ ਵਿੱਚ ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ ਗੈਂਗ ਵੱਲੋਂ ਯੋਜਨਾਬੱਧ ਅਪਰਾਧਿਕ ਗਤੀਵਿਧੀਆਂ ਦਾ ਪਰਦਾਫਾਸ਼ ਕਰਨ ਵਿੱਚ ਹੋਰ ਮਦਦ ਮਿਲੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ