Share on Facebook Share on Twitter Share on Google+ Share on Pinterest Share on Linkedin ਡੇਂਗੂ ਦੇ ਖ਼ਾਤਮੇ ਲਈ ਗੁਰਦੁਆਰਾ ਹਰਗੋਬਿੰਦਗੜ੍ਹ ਦੀ ਪ੍ਰਬੰਧਕ ਕਮੇਟੀ ਅੱਗੇ ਆਈ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 31 ਅਕਤੂਬਰ: ਕੁਰਾਲੀ ਸ਼ਹਿਰ ਵਿੱਚ ਡੇਂਗੂ ਦੀ ਬਿਮਾਰੀ ਦੇ ਪਸਾਰੇ ਦੀ ਰੋਕਥਾਮ ਲਈ ਜਿੱਥੇ ਨਗਰ ਕੌਂਸਲ ਅਤੇ ਸਿਹਤ ਵਿਭਾਗ ਵਲੋਂ ਉਪਰਾਲੇ ਕੀਤੇ ਜਾ ਰਹੇ ਹਨ, ਉਥੇ ਧਾਰਮਿਕ ਸੰਸਥਾਵਾਂ ਵੀ ਇਸ ਸਮਾਜ ਸੇਵੀ ਕੰਮ ਵਿੱਚ ਅੱਗੇ ਆ ਰਹੀਆਂ ਹਨ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਧੀ ਦੇਖ ਕੇ ਸਥਾਨਕ ਗੁਰਦੁਆਰਾ ਹਰਗੋਬਿੰਦਗੜ੍ਹ ਸਾਹਿਬ ਵਿਖੇ ਗਲੋਅਰਸ ਦੀ ਛਬੀਲ ਲਗਾਉਣ ਦਾ ਫੈਸਲਾ ਕੀਤਾ ਗਿਆ ਸ਼ਹਿਰ ਅਤੇ ਆਸਪਾਸ ਦੇ ਪਿੰਡਾਂ ਵਿੱਚ ਡੇਂਗੂ, ਪਲੇਟਲੈੱਟ (ਸੈੱਲ) ਘਟਣ ਅਤੇ ਬੁਖਾਰ ਦੇ ਕੇਸਾਂ ਦੀ ਗਿਣਤੀ ਵਿੱਚ ਨਿਰੰਤਰ ਹੋ ਰਹੇ ਵਾਧੇ ਅਤੇ ਮੱਛਰਾਂ ਦੀ ਭਰਮਾਰ ਨੇ ਸ਼ਹਿਰੀਆਂ ਦੇ ਸਾਹ ਸੂਤੇ ਹੋਏ ਹਨ ਇਸ ਕਾਰਨ ਸਿਹਤ ਵਿਭਾਗ ਵੱਲੋਂ ਜਿੱਥੇ ਲੋਕਾਂ ਨੂੰ ਡੇਂਗੂ ਦੇ ਕਾਰਨਾਂ ਅਤੇ ਪਾਣੀ ਨਾ ਖੜ੍ਹਾ ਹੋਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ, ਉਥੇ ਸਿਹਤ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸੇ ਦੌਰਾਨ ਨਗਰ ਕੌਂਸਲ ਵੱਲੋਂ ਮੱਛਰਾਂ ਦੀ ਰੋਕਥਾਮ ਲਈ ਨਿਰੰਤਰ ਫੌਗਿੰਗ ਦਾ ਪ੍ਰਬੰਧ ਕੀਤਾ ਗਿਆ ਕੌਂਸਲ ਵੱਲੋਂ ਰੋਜ਼ਾਨਾ ਬਦਲਵੇਂ ਵਾਰਡਾਂ ਵਿੱਚ ਫੌਗਿੰਗ ਕੀਤੀ ਜਾ ਰਹੀ ਹੈ ਤਾਂ ਜੋ ਮੱਛਰਾਂ ਦੀ ਭਰਮਾਰ ਨੂੰ ਨੱਥ ਪਾਈ ਜਾ ਸਕੇ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਪ੍ਰਬੰਧਾਂ ਦੇ ਸੀਮਿਤ ਹੋਣ ਕਾਰਨ ਸ਼ਹਿਰ ਦੇ ਗੁਰਦੁਆਰਾ ਹਰਗੋਬਿੰਦਗੜ੍ਹ ਸਾਹਿਬ ਦੀ ਪ੍ਰਬੰਧਕ ਕਮੇਟੀ ਵੀ ਡੇਂਗੂ ਅਤੇ ਸੈੱਲ ਘਟਣ ਦੀ ਬਿਮਾਰੀ ਨੂੰ ਨੱਥ ਪਾਉਣ ਲਈ ਅੱਗੇ ਆਈ ਹੈ ਪ੍ਰਬੰਧਕ ਕਮੇਟੀ ਵਲੋਂ ਇਲਾਕਾ ਵਾਸੀਆਂ ਲਈ ਰੋਜ਼ਾਨਾ ਗਲੋਅ ਰਸ ਦੀ ਛਬੀਲ ਲਗਾਉਣ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤਹਿਤ ਗੁਰਦੁਆਰੇ ਵਿੱਚ ਰੋਜ਼ਾਨਾ ਸਵੇਰ ਵੇਲੇ ਸੰਗਤਾਂ ਨੂੰ ਗਲੋਅ ਰਸ ਪਿਲਾਇਆ ਜਾ ਰਿਹਾ ਹੈ ਅਤੇ ਮਰੀਜ਼ਾਂ ਦੀ ਲੋੜ ਤਹਿਤ ਇਹ ਰਸ ਘਰ ਲਈ ਵੀ ਦਿੱਤਾ ਜਾ ਰਿਹਾ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਵਰਨ ਸਿੰਘ ਅਤ ਕੌਂਸਲਰ ਦਵਿੰਦਰ ਸਿੰਘ ਠਾਕੁਰ ਨੇ ਸ਼ਹਿਰ ਵਾਸੀਆਂ ਨੂੰ ਇਸ ਉਪਰਾਲੇ ਦਾ ਲਾਹਾ ਲੈਣ ਦੀ ਅਪੀਲ ਕੀਤੀ।ਇਸ ਮੌਕੇ, ,ਸੁਖਦੇਵ ਸਿੰਘ ਸੁੱਖਾ, ਸ਼ਮਸ਼ੇਰ ਸਿੰਘ, ਓਮਬੀਰ ਸਿੰਘ, ਗੋਲਡੀ ਕੁਰਾਲੀ, ਅਤੇ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਲੈਣ ਲਈ ਹਾਜਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ