ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਇਆ

ਨਬਜ਼-ਏ-ਪੰਜਾਬ, ਮੁਹਾਲੀ, 24 ਜੂਨ:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਫਤਿਹ-ਏ-ਜੰਗ ਸਾਹਿਬ ਚੱਪੜਚਿੜੀ ਕਲਾਂ ਵਿਖੇ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਜਾਰੀ ਰਿਹਾ। ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰੀ ਜਥਿਆਂ ਅਤੇ ਕਥਾ ਵਾਚਕਾਂ ਨੇ ਸੰਗਤ ਨੂੰ ਨਿਹਾਲ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਸ਼ਹੀਦਾਂ ਦੇ ਖੂਨ ਨਾਲ ਰੰਗੀ ਚੱਪੜਚਿੜੀ ਦੀ ਧਰਤੀ ’ਤੇ ਜ਼ਾਲਮ ਹਕੂਮਤ ਉੱਤੇ ਫਤਿਹ ਹਾਸਲ ਕਰਕੇ ਜਿੱਥੇ ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਬਦਲਾ ਲਿਆ, ਉੱਥੇ ਉਨ੍ਹਾਂ ਪਹਿਲੇ ਸਿੱਖ ਰਾਜ ਦੀ ਸਥਾਪਨਾ ਕੀਤੀ। ਇਸ ਸਾਨਾਮੱਤੇ ਇਤਿਹਾਸ ਤੋਂ ਨਵੀਂ ਪੀੜ੍ਹੀ ਨੂੰ ਜ਼ਰੂਰ ਜਾਣੂ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਸਿੱਖ ਕੌਮ ਦੀਆਂ ਸੰਸਥਾਵਾਂ ਨੂੰ ਤੋੜਨ ਦੇ ਯਤਨ ਹੋ ਰਹੇ ਹਨ। ਸਮੇਂ ਸਮੇਂ ਦੀਆਂ ਸਰਕਾਰਾਂ ਗੁਰਦੁਆਰਾ ਪ੍ਰਬੰਧਾਂ ਨੂੰ ਸਿੱਧੇ ਤੇ ਅਸਿੱਧੇ ਢੰਗ ਨਾਲ ਆਪਣੇ ਹੱਥ ਵਿੱਚ ਲੈਣਾ ਚਾਹੁੰਦੀਆਂ ਹਨ, ਜਿਸ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੀ। ਉਨ੍ਹਾਂ ਸਮੁੱਚੀਆਂ ਪੰਥਕ ਜਥੇਬੰਦੀਆਂ ਨੂੰ ਹੁਕਮਰਾਨਾਂ ਦੀਆਂ ਅਜਿਹੀਆਂ ਚਾਲਾਂ ਖ਼ਿਲਾਫ਼ ਇੱਕਜੱੁਟ ਹੋਣ ਦੀ ਅਪੀਲ ਕੀਤੀ।
ਇਸ ਮੌਕੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜਰ ਅਮਰਜੀਤ ਸਿੰਘ ਜਿੰਦਬੜੀ, ਪਰਮਜੀਤ ਸਿੰਘ, ਗਿਆਨੀ ਚਰਨਜੀਤ ਸਿੰਘ, ਭਾਈ ਮੇਘ ਸਿੰਘ, ਜਗਜੀਤ ਸਿੰਘ ਸਿੱਧੂ, ਜਗਰਾਜ ਸਿੰਘ, ਗੁਰਦੇਵ ਸਿੰਘ, ਭਾਈ ਭੁਪਿੰਦਰ ਸਿੰਘ, ਭਾਈ ਸੁਖਦੇਵ ਸਿੰਘ, ਗੁਰਮੀਤ ਸਿੰਘ, ਸਾਬਕਾ ਸਰਪੰਚ ਗੁਰਮੇਲ ਸਿੰਘ ਤੇ ਸੋਹਨ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀ ‘ਆਪ’ ਸਰਕਾਰ ਆਪਣੇ ਚੋਣ ਵਾਅਦਿਆਂ ਤੋਂ ਮੱੁਕਰੀ: ਡਾ. ਵਾਲੀਆ

ਪੰਜਾਬ ਦੀ ‘ਆਪ’ ਸਰਕਾਰ ਆਪਣੇ ਚੋਣ ਵਾਅਦਿਆਂ ਤੋਂ ਮੱੁਕਰੀ: ਡਾ. ਵਾਲੀਆ ਨਬਜ਼-ਏ-ਪੰਜਾਬ, ਮੁਹਾਲੀ, 6 ਅਕਤੂਬਰ: …