ਨੈਸ਼ਨਲ ਹਾਈਵੇਅ ਲਈ ਜ਼ਮੀਨਾਂ ਐਕਵਾਇਰ ਦਾ ਮਾਮਲਾ ਨਿਤਿਨ ਗਡਕਰੀ ਕੋਲ ਪੁੱਜਾ

ਮੁਹਾਲੀ ਜ਼ਿਲ੍ਹੇ ਦੇ ਕਿਸਾਨਾਂ ਨੇ ਮੌਜੂਦਾ ਮਾਰਕੀਟ ਭਾਅ ਮੁਤਾਬਕ ਜ਼ਮੀਨ ਦਾ ਮੁਆਵਜ਼ਾ ਮੰਗਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਅਪਰੈਲ:
ਮੁਹਾਲੀ ਤੋਂ ਕੁਰਾਲੀ ਤੱਕ ਬਣਨ ਵਾਲੇ ਪ੍ਰਸਤਾਵਿਤ ਨੈਸ਼ਨਲ ਹਾਈਵੇਅ (ਐਨਐਚ 05-ਏ ਅਤੇ ਐਨਐਚ 205-ਏ) ਲਈ ਐਕਵਾਇਰ ਕੀਤੀ ਜਾਣ ਜ਼ਮੀਨ ਦਾ ਘੱਟ ਮੁਆਵਜ਼ਾ ਦੇਣ ਦਾ ਮਾਮਲਾ ਕੇਂਦਰੀ ਮੰਤਰੀ ਨਿਤਿਨ ਗਡਕਰੀ ਕੋਲ ਪਹੁੰਚ ਗਿਆ ਹੈ। ਇਲਾਕੇ ਦੇ ਕਿਸਾਨਾਂ ਨੇ ਕੇਂਦਰੀ ਮੰਤਰੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਇਸ ਪ੍ਰਾਜੈਕਟ ਲਈ ਐਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਦਾ ਕਿਸਾਨਾਂ ਨੂੰ ਮੌਜੂਦਾ ਮਾਰਕੀਟ ਭਾਅ ਦੇ ਮੁਤਾਬਕ ਯੋਗ ਮੁਆਵਜ਼ਾ ਦਿੱਤਾ ਜਾਵੇ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਮੁਹਾਲੀ ਵਿਖੇ ਡਿਪਟੀ ਕਮਿਸ਼ਨਰ ਅਤੇ ਡੀਆਰਓ ਨੂੰ ਮਿਲਣ ਆਏ ਜ਼ਮੀਨ ਮਾਲਕਾਂ ਅਤੇ ਕਿਸਾਨਾਂ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਕੇ ਅਧਿਕਾਰੀਆਂ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਸੀ। ਵਿਰੋਧ ਕਰਨ ਵਾਲਿਆਂ ਵਿੱਚ ਪਿੰਡ ਨਗਾਰੀਂ, ਗੁਡਾਣਾ, ਢੇਲਪੁਰ, ਝੰਜੇੜੀ, ਰੁੜਕੀ ਪੁਖਤਾ ਅਤੇ ਪਡਿਆਲਾ ਦੇ ਕਿਸਾਨ ਸ਼ਾਮਲ ਸਨ।
ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਨਿਆਮੀਆਂ, ਪਿੰਡ ਰੁੜਕੀ ਪੁਖ਼ਤਾ ਦੇ ਵਸਨੀਕ ਸੋਹਣ ਸਿੰਘ, ਬਲਬੀਰ ਸਿੰਘ, ਸੁਖਵਿੰਦਰ ਸਿੰਘ, ਹਰਮਨਦੀਪ ਸਿੰਘ ਅਤੇ ਹੋਰਨਾਂ ਨੇ ਕਿਹਾ ਕਿ ਮੁਹਾਲੀ ਜ਼ਿਲ੍ਹੇ ਬਣਨ ਵਾਲੇ ਪ੍ਰਸਤਾਵਿਤ ਨੈਸ਼ਨਲ ਹਾਈਵੇਅ 05-ਏ ਅਤੇ ਐਨਐਚ 205-ਏ ਲਈ ਬਹੁਤ ਸਾਰੇ ਪਿੰਡਾਂ ਦੀ ਜ਼ਮੀਨ ਐਕਵਾਇਰ ਕੀਤੀ ਜਾ ਰਹੀ ਹੈ ਪ੍ਰੰਤੂ ਨੈਸ਼ਨਲ ਹਾਈਵੇਅ ਅਥਾਰਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਮੀਨ ਮਾਲਕਾਂ ਨੂੰ ਬਹੁਤ ਘੱਟ ਮੁਆਵਜ਼ਾ ਦੇਣ ਦਾ ਐਵਾਰਡ ਸੁਣਾਇਆ ਗਿਆ ਹੈ। ਜਦੋਂਕਿ ਉਨ੍ਹਾਂ ਦੀ ਐਕਵਾਇਰ ਜ਼ਮੀਨ ਦਾ ਮਾਰਕੀਟ ਰੇਟ ਬਹੁਤ ਜ਼ਿਆਦਾ ਹੈ। ਉਨ੍ਹਾਂ ਮੰਗ ਕੀਤੀ ਕਿ ਐਕਵਾਇਰ ਕੀਤੀਆਂ ਅਤੇ ਐਕਵਾਇਰ ਕੀਤੀਆਂ ਜਾਣ ਵਾਲੀਆਂ ਜ਼ਮੀਨਾਂ ਦਾ ਮੁਆਵਜ਼ਾ ਵਧਾ ਕੇ ਦਿੱਤਾ ਜਾਵੇ।
ਇਸ ਮੌਕੇ ਗੁਰਮੀਤ ਸਿੰਘ, ਸਰਪੰਚ ਅਮਰਜੀਤ ਸਿੰਘ, ਸੁਖਵਿੰਦਰ ਸਿੰਘ, ਦਲਜੀਤ ਸਿੰਘ, ਸੁਖਵਿੰਦਰ ਸਿੰਘ, ਗੁਰਵਿੰਦਰ ਸਿੰਘ, ਬਲਵੀਰ ਸਿੰਘ ਨਾਗਰਾ, ਸ਼ੇਰ ਸਿੰਘ ਸਾਬਕਾ ਸਰਪੰਚ, ਜੋਗਿੰਦਰ ਸਿੰਘ ਸੂਬੇਦਾਰ, ਦਲਜੀਤ ਸਿੰਘ, ਜਸਵੀਰ ਸਿੰਘ, ਜਤਿੰਦਰ ਸਿੰਘ ਰੰਗੀਆਂ, ਪ੍ਰਗਟ ਸਿੰਘ, ਅਮਰੀਕ ਸਿੰਘ, ਸੁਰਜੀਤ ਸਿੰਘ, ਮਨਜੀਤ ਸਿੰਘ ਦਿਲਬਾਗ ਸਿੰਘ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਡਿਊਟੀ ਵਿੱਚ ਘੋਰ ਲਾਪਰਵਾਹੀ ਦੇ ਦੋਸ਼ ਵਿੱਚ ਇੰਸਪੈਕਟਰ ਭੁਪਿੰਦਰ ਸਿੰਘ ਮੁਅੱਤਲ

ਡਿਊਟੀ ਵਿੱਚ ਘੋਰ ਲਾਪਰਵਾਹੀ ਦੇ ਦੋਸ਼ ਵਿੱਚ ਇੰਸਪੈਕਟਰ ਭੁਪਿੰਦਰ ਸਿੰਘ ਮੁਅੱਤਲ ਚੈੱਕ ਪੋਸਟ ’ਤੇ ਨਾਈਟ ਡਿਊਟੀ …