Share on Facebook Share on Twitter Share on Google+ Share on Pinterest Share on Linkedin ਮੇਅਰ ਨੇ ਮੁਹਾਲੀ ਵਿੱਚ ਕੂੜੇ ਦੀ ਸਮੱਸਿਆ ਲਈ ਪੰਜਾਬ ਸਰਕਾਰ ਤੇ ‘ਆਪ’ ਵਿਧਾਇਕ ਨੂੰ ਜ਼ਿੰਮੇਵਾਰ ਠਹਿਰਾਇਆ ਸਿਆਸੀ ਦਬਾਅ ਦੇ ਹੇਠ ਅਫ਼ਸਰਾਂ ਨੇ ਜਾਣਬੱੁਝ ਕੇ ਕੂੜਾ ਪ੍ਰਬੰਧਨ ਦੀ ਫਾਈਲ ਰੋਕੀ: ਮੇਅਰ ਜੀਤੀ ਸਿੱਧੂ ਦੋ ਹਫ਼ਤੇ ਪਹਿਲਾਂ ਸਥਾਨਕ ਸਰਕਾਰਾਂ ਵਿਭਾਗ ਨੂੰ ਭੇਜੀ ਸੀ ਕੂੜਾ ਪ੍ਰਬੰਧਨ ਦੀ ਫਾਈਲ ਨਬਜ਼-ਏ-ਪੰਜਾਬ, ਮੁਹਾਲੀ, 8 ਨਵੰਬਰ: ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਸ਼ਹਿਰ ਵਿੱਚ ਕੂੜੇ ਦੀ ਸਮੱਸਿਆ ਹੱਲ ਨਾ ਹੋਣ ਲਈ ਸਿੱਧੇ ਤੌਰ ’ਤੇ ਪੰਜਾਬ ਸਰਕਾਰ ਅਤੇ ਵਿਧਾਇਕ ਕੁਲਵੰਤ ਸਿੰਘ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਅੱਜ ਇੱਥੇ ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਮੁਹਾਲੀ ਨਗਰ ਨਿਗਮ ਵੱਲੋਂ ਦੋ ਹਫ਼ਤੇ ਪਹਿਲਾਂ ਕੂੜਾ ਪ੍ਰਬੰਧਨ ਦੀ ਫਾਈਲ ਤਿਆਰ ਕਰਕੇ ਸਥਾਨਕ ਸਰਕਾਰਾਂ ਵਿਭਾਗ ਨੂੰ ਭੇਜੀ ਗਈ ਸੀ, ਜਿਸ ਵਿੱਚ ਸ਼ਹਿਰ ’ਚੋਂ ਰੋਜ਼ਾਨਾ 100 ਟਨ ਤੱਕ ਕੂੜਾ ਚੁੱਕਣ ਦਾ ਠੇਕਾ ਦੇਣ ਦੀ ਗੱਲ ਕਹੀ ਸੀ ਪ੍ਰੰਤੂ ਸਿਆਸੀ ਦਬਾਅ ਕਾਰਨ ਅਧਿਕਾਰੀ ਇਹ ਫਾਈਲ ਦੱਬ ਕੇ ਬੈਠੇ ਹਨ। ਉਨ੍ਹਾਂ ਕਿਹਾ ਕਿ ਵਿਧਾਇਕ ਕੁਲਵੰਤ ਸਿੰਘ ਨੇ ਬੀਤੇ ਦਿਨੀਂ ਮਕੈਨੀਕਲ ਸਵੀਪਿੰਗ ਮਸ਼ੀਨਾਂ ਦਾ ਉਦਘਾਟਨ ਕਰਕੇ ਭਾਵੇਂ ਸਿਆਸੀ ਲਾਹਾ ਤਾਂ ਖੱਟ ਲਿਆ ਪਰ ਕੂੜਾ ਪ੍ਰਬੰਧਨ ਦੀ ਫਾਈਲ ਨੂੰ ਕਲੀਅਰ ਕਰਵਾਉਣ ਬਾਰੇ ਕੋਈ ਉਪਰਾਲਾ ਨਹੀਂ ਕਰ ਰਹੇ। ਜੀਤੀ ਸਿੱਧੂ ਨੇ ਕਿਹਾ ਕਿ ਅਦਾਲਤ ਦੇ ਹੁਕਮਾਂ ’ਤੇ ਡੰਪਿੰਗ ਗਰਾਉਂਡ ਬੰਦ ਕਰਨ ਨਾਲ ਕੂੜੇ ਦੀ ਸਮੱਸਿਆ ਪੈਦਾ ਹੋਈ ਹੈ। ਆਰਜ਼ੀ ਤੌਰ ’ਤੇ ਆਰਐਮਸੀ ਪੁਆਇੰਟਾਂ ਤੋਂ ਕੂੜਾ ਚੁੱਕਣ ਲਈ ਨਿਗਮ ਨੇ ਇੱਕ ਕੰਪਨੀ ਨੂੰ ਠੇਕਾ ਦਿੱਤਾ ਹੈ ਪਰ ਇਹ ਕੰਪਨੀ 40 ਟਨ ਕੂੜਾ ਹੀ ਰੋਜ਼ਾਨਾ ਚੁੱਕਣ ਦੀ ਸਮਰੱਥਾ ਰੱਖਦੀ ਹੈ ਜਦੋਂਕਿ ਸ਼ਹਿਰ ਵਿੱਚ ਰੋਜ਼ਾਨਾ 70 ਤੋਂ 80 ਟਨ ਕੂੜਾ ਪੈਦਾ ਹੋ ਰਿਹਾ ਹੈ ਪਰ ਇਸ ਲਈ ਕੋਈ ਥਾਂ ਨਹੀਂ ਹੈ। ਦੀਵਾਲੀ ਕਾਰਨ ਦੁੱਗਣਾ ਕੂੜਾ ਆਰਐਮਸੀ ਪੁਆਇੰਟਾਂ ਵਿੱਚ ਪੁੱਜਿਆ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਇਸ ਸਮੱਸਿਆ ਦੇ ਹੱਲ ਲਈ 100 ਟਨ ਕੂੜਾ ਚੁੱਕਣ ਵਾਲੀ ਕੰਪਨੀ ਨਾਲ ਠੇਕਾ ਕੀਤਾ ਸੀ ਅਤੇ ਇਹ ਕੰਪਨੀ ਰੋਜ਼ਾਨਾ ਸ਼ਹਿਰ ’ਚੋਂ 100 ਟਨ ਕੂੜਾ ਚੁੱਕ ਕੇ ਉਸ ਦਾ ਪ੍ਰਬੰਧ ਕਰਨ ਦੇ ਸਮਰੱਥ ਹੈ ਪ੍ਰੰਤੂ ਸਰਕਾਰ ਨੇ ਮਨਜ਼ੂਰੀ ਦੇਣ ਤੋਂ ਆਨਾਕਾਨੀ ਕਰ ਰਹੀ ਹੈ। ਮੇਅਰ ਨੇ ਕਿਹਾ ਕਿ ਜੇਕਰ ਵਿਧਾਇਕ ਸ਼ਹਿਰ ਦੀ ਸਫ਼ਾਈ ਨੂੰ ਲੈ ਕੇ ਸੁਹਿਰਦ ਹਨ ਤਾਂ ਉਹ ਖ਼ੁਦ ਅੱਗੇ ਹੋ ਕੇ ਫਾਈਲ ਨੂੰ ਕਲੀਅਰ ਕਰਵਾਉਂਦੇ ਤਾਂ ਅੱਜ ਇਹ ਸਮੱਸਿਆ ਪੈਦਾ ਨਾ ਹੁੰਦੀ ਪਰ ਵਿਧਾਇਕ ਇਸ ਮੁੱਦੇ ’ਤੇ ਸਿਆਸਤ ਖੇਡ ਰਹੇ ਹਨ ਅਤੇ ਸਿਆਸੀ ਦਬਾਅ ਕਾਰਨ ਇਹ ਫਾਈਲ ਕਲੀਅਰ ਨਹੀਂ ਹੋ ਰਹੀ, ਜਿਸ ਦਾ ਖ਼ਮਿਆਜ਼ਾ ਸ਼ਹਿਰ ਵਾਸੀਆਂ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਕੂੜਾ ਪ੍ਰਬੰਧਨ ਵਾਲੀ ਫਾਈਲ ਕਲੀਅਰ ਕੀਤੀ ਜਾਵੇ ਤਾਂ ਜੋ ਮੁਹਾਲੀ ’ਚੋਂ ਕੂੜੇ ਦਾ ਸਹੀ ਪ੍ਰਬੰਧ ਹੋ ਸਕੇ ਅਤੇ ਲੋਕਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ