ਮੇਅਰ ਨੇ ਸੈਕਟਰ-77 ਤੋਂ 80 ਵਿੱਚ ਸ਼ੁਰੂ ਕਰਵਾਏ 3 ਕਰੋੜ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕੰਮ

3 ਕਰੋੜ ਦੀ ਲਾਗਤ ਨਾਲ ਬਦਲੇਗੀ ਸੈਕਟਰ-77 ਤੋਂ 80 ਦੀ ਸੂਰਤ

ਸੋਹਾਣਾ ਧਰਮਸ਼ਾਲਾ ਦਾ ਵੀ ਸ਼ੁਰੂ ਕਰਵਾਇਆ ਕੰਮ, 20 ਲੱਖ ਰੁਪਏ ਖ਼ਰਚੇ ਜਾਣਗੇ: ਮੇਅਰ ਜੀਤੀ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਜਨਵਰੀ:
ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅੱਜ ਇੱਥੋਂ ਦੇ ਸੈਕਟਰ-77 ਤੋਂ 80 ਅਤੇ ਇਤਿਹਾਸਕ ਨਗਰ ਸੋਹਾਣਾ ਦੀ ਧਰਮਸ਼ਾਲਾ ਆਦਿ ਵੱਖ-ਵੱਖ ਵਿਕਾਸ ਕੰਮ ਸ਼ੁਰੂ ਕਰਵਾਏ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਾਰਜਾਂ ’ਤੇ 3 ਕਰੋੜ 20 ਲੱਖ ਰੁਪਏ ਖ਼ਰਚੇ ਜਾਣਗੇ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੀ ਹਾਜ਼ਰ ਸਨ।
ਮੇਅਰ ਜੀਤੀ ਸਿੱਧੂ ਨੇ ਦੱਸਿਆ ਕਿ ਸੈਕਟਰ-77, 78, 79 ਅਤੇ 80 ਵਿੱਚ 3 ਕਰੋੜ ਦੀ ਲਾਗਤ ਨਾਲ ਪੇਵਰ ਬਲਾਕਾਂ ਦੇ ਕੰਮ ਕਰਵਾਏ ਜਾ ਰਹੇ ਹਨ। ਜਦੋਂਕਿ ਸੋਹਾਣਾ ਧਰਮਸ਼ਾਲਾ ਦੀ ਉਸਾਰੀ ’ਤੇ 20 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਵਿਧਾਇਕ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਸ਼ਹਿਰ ਵਿੱਚ ਜੰਗੀ ਪਵੱਧਰ ’ਤੇ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਵਿਰੋਧੀਆਂ ਕੋਲ ਕੋਈ ਮੁੱਦਾ ਨਾ ਹੋਣ ਕਰਕੇ ਉਹ ਬੇਚੈਨੀ ਦੇ ਆਲਮ ਵਿੱਚ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਲੋਕਾਂ ਦੀਆਂ ਲੋੜਾਂ ਮੁਤਾਬਕ ਪਾਰਕਾਂ ਵਿੱਚ ਓਪਨ ਏਅਰ ਜਿਮ, ਸਲਿੱਪ ਸੜਕਾਂ ਬਣਾਉਣ ਸਮੇਤ ਸਾਫ਼-ਸਫ਼ਾਈ ਦੀ ਵਿਵਸਥਾ ਨੂੰ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਮੁਹਾਲੀ ਨੂੰ ਦੇਸ਼ ਦਾ ਨੰਬਰ 1 ਸ਼ਹਿਰ ਬਣਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਯੋਗ ਰਹਿਨੁਮਾਈ ਹੇਠ ਮੁਹਾਲੀ ਦੀਆਂ ਸੁਸਾਇਟੀਆਂ ਦੇ ਅੰਦਰਲੇ ਕੰਮਾਂ ਦੀ ਜ਼ਿੰਮੇਵਾਰੀ ਵੀ ਨਗਰ ਨਿਗਮ ਨੇ ਲਈ ਹੈ ਅਤੇ ਇਹ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਮੁਹਾਲੀ ਦੀਆਂ ਸੁਸਾਇਟੀਆਂ ਦੇ ਅੰਦਰ ਦੇ ਵਿਕਾਸ ਕਾਰਜ ਨਗਰ ਨਿਗਮ ਵੱਲੋਂ ਪੂਰੀ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ ਅਤੇ ਉਨ੍ਹਾਂ ਦਾ ਬੁਨਿਆਦੀ ਢਾਂਚਾ ਵੀ ਮਜ਼ਬੂਤ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜ ਇਸੇ ਤਰ੍ਹਾਂ ਚਲਦੇ ਰਹਿਣਗੇ ਅਤੇ ਵਿਕਾਸ ਪੱਖੋਂ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਸੁੱਚਾ ਸਿੰਘ ਕਲੌੜ, ਹਰਜੀਤ ਸਿੰਘ ਭੋਲੂ, ਕੁਲਵਿੰਦਰ ਕੌਰ ਬਾਛਲ, (ਤਿੰਨੇ ਕੌਂਸਲਰ), ਨਵਜੋਤ ਸਿੰਘ, ਹਰਦਿਆਲ ਚੰਦ, ਭਗਤ ਸਿੰਘ ਨਾਮਧਾਰੀ, ਪ੍ਰੇਮ ਚੰਦ, ਹਰਮਿੰਦਰ ਸਿੰਘ ਸੋਹਾਣਾ, ਰਾਜਿੰਦਰ ਸਿੰਘ ਦੁਰਾਲੀ, ਮਾ. ਮਹਿੰਦਰ ਸਿੰਘ, ਬਲਬੀਰ ਸਿੰਘ, ਜੱਸੀ ਗਿੱਲ ਲਖਨੌਰ, ਲਖਵੀਰ ਸਿੰਘ ਕੁਰੜੀ, ਬਲਵੰਤ ਰਾਏ, ਉਪਿੰਦਰ ਸਿੰਘ, ਮਦਨ ਰਾਣਾ, ਸੁਰੇਸ਼ ਸ਼ਰਮਾ, ਜੈਤੇਸ਼ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 4 ਜਨਵਰੀ: ਸ…