ਮੇਅਰ ਨੇ ਸ਼ਹਿਰ ਵਿੱਚ 36 ਲੱਖ ਰੁਪਏ ਦੇ ਵੱਖ-ਵੱਖ ਵਿਕਾਸ ਕਾਰਜਾਂ ਕੀਤੀ ਸ਼ੁਰੂਆਤ

ਮੁਹਾਲੀ ਨਗਰ ਨਿਗਮ ਦੇ ਸਾਹਮਣੇ ਟਰੈਫ਼ਿਕ ਲਾਈਟਾਂ ਦਾ ਉਦਘਾਟਨ

ਸਰਕਾਰੀ ਸਕੂਲ ਵਿੱਚ 12.5 ਲੱਖ ਦੀ ਲਾਗਤ ਨਾਲ ਬਾਥਰੂਮਾਂ ਦੀ ਉਸਾਰੀ ਦਾ ਕੰਮ ਕਰਵਾਇਆ ਸ਼ੁਰੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਸਤੰਬਰ:
ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਫੇਜ਼-10 ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸੁਵਿਧਾ ਲਈ 12.5 ਲੱਖ ਰੁਪਏ ਦੀ ਲਾਗਤ ਬਣਨ ਵਾਲੇ ਬਾਥਰੂਮਾਂ ਦੇ ਕੰਮ ਸ਼ੁਰੂ ਕਰਵਾਏ। ਇਸ ਤੋਂ ਪਹਿਲਾਂ ਨਗਰ ਨਿਗਮ ਭਵਨ ਦੇ ਸਾਹਮਣੇ ਟਰੈਫ਼ਿਕ ਲਾਈਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੀ ਹਾਜ਼ਰ ਸਨ। ਇਸ ਤੋਂ ਬਿਨਾਂ ਮੇਅਰ ਨੇ ਸ਼ਹਿਰ ਵਿੱਚ ਲਗਪਗ 36 ਲੱਖ ਰੁਪਏ ਦੇ ਵੱਖ-ਵੱਖ ਵਿਕਾਸ ਕਾਰਜਾਂ ਸ਼ੁਰੂਆਤ ਕੀਤੀ ਗਈ। ਇੱਥੇ ਟਰੈਫ਼ਿਕ ਕਾਫ਼ੀ ਜ਼ਿਆਦਾ ਹੁੰਦਾ ਹੈ ਅਤੇ ਟਰੈਫ਼ਿਕ ਲਾਈਟਾਂ ਨਾ ਹੋਣ ਕਰਕੇ ਹਾਦਸੇ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ।
ਜੀਤੀ ਸਿੱਧੂ ਨੇ ਕਿਹਾ ਕਿ ਹਾਲਾਂਕਿ ਸਕੂਲਾਂ ਦੇ ਵਿਕਾਸ ਕਾਰਜ ਨਗਰ ਨਿਗਮ ਦੇ ਅਧੀਨ ਨਹੀਂ ਆਉਂਦੇ ਹਨ ਪਰ ਵਿਦਿਆਰਥੀਆਂ ਖਾਸ ਕਰਕੇ ਲੜਕੀਆਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਦੇਖਦੇ ਹੋਏ ਬਾਥਰੂਮਾਂ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਉਸਾਰੀ ਕਾਰਜਾਂ ’ਤੇ ਆਉਣ ਵਾਲਾ ਸਾਰਾ ਖ਼ਰਚਾ ਨਗਰ ਨਿਗਮ ਵੱਲੋਂ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਵਿਕਾਸ ਕਾਰਜਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਬਿਨਾਂ ਪੱਖਪਾਤ ਤੋਂ ਸਮੁੱਚੇ ਸ਼ਹਿਰ ਦੇ ਵਿਕਾਸ ਨੂੰ ਤਰਜ਼ੀਹ ਦਿੱਤੀ ਜਾਵੇਗੀ। ਇਸ ਮੌਕੇ ਕੌਂਸਲਰ ਜਤਿੰਦਰ ਕੌਰ ਤੇ ਮਨਜੀਤ ਕੌਰ, ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਆਰਪੀ ਭੱਟੀ, ਹਰਵੰਤ ਮਠਾੜੂ, ਬਲਵਿੰਦਰ ਕੌਰ, ਬਲਬੀਰ ਸਿੰਘ, ਪ੍ਰੀਤੀ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…