ਮੇਅਰ ਨੇ ਸੈਕਟਰ-79 ਤੇ 80 ਵਿੱਚ ਸੜਕਾਂ ਦੇ ਕੰਮ ਦਾ ਜਾਇਜ਼ਾ ਲਿਆ, ਕੁਆਲਿਟੀ ਦੀ ਜਾਂਚ

ਸ਼ਹਿਰ ਵਿੱਚ ਸੜਕਾਂ ’ਤੇ ਪ੍ਰੀਮਿਕ ਪਾਉਣ ਦੇ ਕੰਮ ’ਤੇ ਖ਼ਰਚੇ ਜਾਣਗੇ 7 ਕਰੋੜ ਰੁਪਏ: ਜੀਤੀ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਅਪਰੈਲ:
ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅੱਜ ਇੱਥੋਂ ਦੇ ਸੈਕਟਰ-79 ਅਤੇ ਸੈਕਟਰ-80 ਵਿੱਚ ਸੜਕਾਂ ’ਤੇ ਪ੍ਰੀਮਿਕਸ ਪਾਉਣ ਦੇ ਚੱਲ ਰਹੇ ਕੰਮ ਦਾ ਮੌਕੇ ’ਤੇ ਪਹੁੰਚ ਕੇ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕੌਂਸਲਰ ਕਮਲਪ੍ਰੀਤ ਸਿੰਘ ਬਨੀ, ਨਵਜੋਤ ਸਿੰਘ ਬਾਛਲ, ਵਿਕਟਰ ਨਿਹੋਲਕਾ ਵੀ ਮੌਜੂਦ ਸਨ। ਜੀਤੀ ਸਿੱਧੂ ਨੇ ਕਿਹਾ ਕਿ ਸ਼ਹਿਰ ਦੇ ਨਵੇਂ ਸੈਕਟਰਾਂ ਵਿੱਚ ਸੜਕਾਂ ਦੀ ਬਹੁਤ ਹਾਲਤ ਮਾੜੀ ਸੀ ਅਤੇ ਸੈਕਟਰ ਵਾਸੀ ਕਾਫ਼ੀ ਸਮੇਂ ਤੋਂ ਅਨੇਕਾਂ ਸਮੱਸਿਆਵਾਂ ਨਾਲ ਜੂਝ ਰਹੇ ਸਨ ਪ੍ਰੰਤੂ ਹੁਣ ਨਗਰ ਨਿਗਮ ਇਨ੍ਹਾਂ ਸੈਕਟਰਾਂ ਵਿੱਚ ਸੜਕਾਂ ਦੀ ਉਸਾਰੀ ਸਮੇਤ ਸੈਕਟਰ ਵਾਸੀਆਂ ਨੂੰ ਲੋੜੀਂਦੀ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੈਕਟਰਾਂ ਵਿੱਚ ਲਗਪਗ 7 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਦੀ ਨੁਹਾਰ ਬਦਲੀ ਜਾਵੇਗੀ।
ਮੇਅਰ ਜੀਤੀ ਸਿੱਧੂ ਨੇ ਸੜਕਾਂ ਦਾ ਜਾਇਜ਼ਾ ਲੈਣ ਉਪਰੰਤ ਮੌਕੇ ’ਤੇ ਹੀ ਮਟੀਰੀਅਲ ਦੀ ਜਾਂਚ ਕੀਤੀ। ਉਨ੍ਹਾਂ ਨਿਗਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿੱਚ ਬਣ ਰਹੀਆਂ ਸੜਕਾਂ ਦੀ ਉਸਾਰੀ ਸਬੰਧੀ ਸਮੇਂ ਸਮੇਂ ਸਿਰ ਜਾਂਚ ਕੀਤੀ ਜਾਵੇ ਅਤੇ ਮੌਨਸੂਨ ਤੋਂ ਪਹਿਲਾਂ ਪਹਿਲਾਂ ਸੜਕਾਂ ਦੀ ਉਸਾਰੀ ਦਾ ਕੰਮ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕੰਮਾਂ ਵਿੱਚ ਕੁਆਲਿਟੀ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ। ਇਸ ਮੌਕੇ ਮੇਅਰ ਨੇ ਸੈਕਟਰ ਵਾਸੀਆਂ ਨਾਲਅ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਦਾ ਭਰੋਸਾ ਦਿੱਤਾ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…