ਅੰਗਰੇਜ਼ੀ ਮਾਧਿਅਮ ਵਿੱਚ ਪੜ੍ਹਾਈ ਕਰਵਾਉਣ ਵਾਲੇ ਸਕੂਲ ਮੁਖੀਆਂ ਨਾਲ ਸਿੱਖਿਆ ਸਕੱਤਰ ਨੇ ਕੀਤੀ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਜੂਨ:
ਸਿੱਖਿਆ ਮੰਤਰੀ ਓਪੀ ਸੋਨੀ ਦੀ ਰਹਿਨੁਮਾਈ ਵਿੱਚ ਪੰਜਾਬ ਦੇ ਸਿੱਖਿਆ ਵਿਭਾਗ ਅਧੀਨ ਸਰਕਾਰੀ ਸਕੂਲਾਂ ਵਿੱਚ ਅੰਗਰੇਜ਼ੀ ਮਾਧਿਅਮ ਚਲਾਉਣ ਵਾਲੇ ਸਕੂਲ ਮੁਖੀਆਂ ਦੀ ਮੀਟਿੰਗ ਦਫ਼ਤਰ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਦੇ ਕਾਨਫਰੰਸ ਹਾਲ ਵਿੱਚ ਆਯੋਜਿਤ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੇ ਕੀਤੀ। ਮੀਟਿੰਗ ਦੌਰਾਨ ਸਕੂਲ ਪ੍ਰਿੰਸੀਪਲਾਂ ਅਤੇ ਮੁੱਖ ਅਧਿਆਪਕਾਂ ਨੇ ਸਕੂਲ ਪ੍ਰਬੰਧ ਅਤੇ ਅੰਗਰੇਜ਼ੀ ਮਾਧਿਅਮ ਨੂੰ ਸੁਚਾਰੂ ਰੂਪ ਵਿੱਚ ਚਲਾਉਣ ਲਈ ਆਪਣੇ-ਆਪਣੇ ਵਿਚਾਰ ਦੱਸੇ।
ਸਿੱਖਿਆ ਸਕੱਤਰ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਬਹੁਤ ਹੀ ਮਿਹਨਤੀ ਅਤੇ ਯੋਗਤਾ ਵਾਲੇ ਹਨ ਜੋ ਕਿ ਮੈਰਿਟ ਦੇ ਆਧਾਰ ’ਤੇ ਚੁਣ ਕੇ ਆਏ ਹੁੰਦੇ ਹਨ। ਸਕੂਲ ਮੁਖੀ ਇਨ੍ਹਾਂ ਅਧਿਆਪਕਾਂ ਨੂੰ ਉਤਸ਼ਾਹਿਤ ਕਰਕੇ ਬਹੁਤ ਹੀ ਵਧੀਆ ਨਤੀਜੇ ਲੈ ਸਕਦੇ ਹਨ। 1500 ਦੇ ਕਰੀਬ ਸਰਕਾਰੀ ਸਕੂਲਾਂ ਵਿੱਚ ਅੰਗਰੇਜ਼ੀ ਮਾਧਿਅਮ ਦੀਆਂ ਜਮਾਤਾਂ ਸ਼ੁਰੂ ਕਰਨ ਵਿੱਚ ਸਕੂਲ ਮੁਖੀ ਬਹੁਤ ਹੀ ਜ਼ਿਆਦਾ ਉਤਸ਼ਾਹਿਤ ਹੋ ਕੇ ਕੰਮ ਕਰ ਰਹੇ ਹਨ ਅਤੇ ਅਧਿਆਪਕ ਵੀ ਤਹਿ ਦਿਲੋਂ ਉਨ੍ਹਾਂ ਦਾ ਸਹਿਯੋਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਇਕ ਬਦਲਾਅ ਦਾ ਪੜਾਅ ਹੈਂ ਜਿਸ ਨਾਲ ਸਰਕਾਰੀ ਸਕੂਲਾਂ ਦੀ ਸਿੱਖਿਆ ਮਿਆਰੀ ਹੋਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਲਈ ਕੁਝ ਚੁਣੌਤੀਆਂ ਤਾਂ ਸਾਹਮਣੇ ਆਉਣਗੀਆਂ ਪਰ ਉਨ੍ਹਾਂ ਦਾ ਸਾਹਮਣਾ ਕਰਦੇ ਹੋਏ ਸਕੂਲ ਮੁਖੀ ਆਪਣੇ ਦ੍ਰਿੜ ਇਰਾਦਿਆਂ ਨਾਲ ਚੰਗੇ ਨਤੀਜੇ ਦੇਣ ਵਿੱਚ ਸਹਾਈ ਹੋਣਗੇ।
ਇਸ ਮੌਕੇ ਉਨ੍ਹਾਂ ਕਿਹਾ ਕਿ ਇਹਨਾਂ ਸਕੂਲਾਂ ਦੇ ਮੁਖੀਆਂ ਨੇ ਜੋ ਅੰਗਰੇਜ਼ੀ ਮਾਧਿਅਮ ਦੀਆਂ ਜਮਾਤਾਂ ਸੁਚਾਰੂ ਰੂਪ ਵਿੱਚ ਚਲਾਉਣ ਲਈ ਵਧੀਆ ਕੰਮ ਕੀਤੇ ਹਨ ਤੇ ਫੈਸਲੇ ਲਏ ਹਨ ਉਹਨਾਂ ਨੂੰ ਸਾਂਝਿਆ ਕਰਨ ਲਈ ਜਲਦ ਹੀ ਮੁੱਖ ਦਫ਼ਤਰ ਵੱਲੋਂ ਵਰਕਸ਼ਾਪ ਦਾ ਆਯੋਜਨ ਕੀਤਾ ਜਾਵੇਗਾ ਤਾਂ ਜੋ ਹੋਰ ਸਕੂਲਾਂ ਦੇ ਮੁਖੀ ਵੀ ਇਨ੍ਹਾਂ ਗੱਲਾਂ ‘ਤੇ ਗੌਰ ਕਰਕੇ ਮਿਆਰੀ ਤੇ ਗੁਣਾਤਮਿਕ ਸਿੱਖਿਆ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਦਾਨ ਕਰ ਸਕਣ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…