ਸ਼ਿਵ ਸੈਨਾ ਹਿੰਦੂਸਤਾਨ ਦੇ 30 ਮਾਰਚ ਨੂੰ ਹੋਣ ਵਾਲੇ ਸਥਾਪਨਾ ਦਿਵਸ ਨੂੰ ਲੈ ਕੇ ਸੀਨੀਅਰ ਆਗੂਆਂ ਦੀ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਮਾਰਚ:
ਸ਼ਿਵ ਸੈਨਾ ਹਿੰਦੂਸਤਾਨ ਦੇ 30 ਮਾਰਚ ਨੂੰ ਹੋਣ ਵਾਲੇ ਸਥਾਪਨਾ ਦਿਵਸ ਦੇ ਮੌਕੇ ’ਤੇ ਅੱਜ ਸ਼ਿਵ ਸੈਨਾ ਹਿੰਦੂਸਤਾਨ ਦੇ ਸੀਨੀਅਰ ਆਗੂਆਂ ਦੀ ਮੋਹਾਲੀ ਵਿਖੇ ਇਕ ਵਿਸ਼ੇਸ਼ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਸ਼ਿਵ ਸੈਨਾ ਹਿੰਦੂਸਤਾਨ ਦੇ ਰਾਸ਼ਟਰੀ ਪ੍ਰਮੁੱਖ ਪਵਨ ਕੁਮਾਰ ਗੁਪਤਾ ’ਤੇ ਸ਼ਿਵ ਸੈਨਾ ਹਿੰਦੂਸਤਾਨ ਦੇ ਪੰਜਾਬ ਪ੍ਰਭਾਰੀ ਅਮਿਤ ਸ਼ਰਮਾ ਦੀ ਅਗੁਆਈ ਵਿੱਚ ਕਈ ਹਿੰਦੂ ਨੇਤਾ ਮੀਟਿੰਗ ’ਚ ਸ਼ਾਮਿਲ ਹੋਏ। ਸ਼ਿਵ ਸੈਨਾ ਹਿੰਦੂਸਤਾਨ ਦੇ ਰਾਸ਼ਟਰੀ ਪ੍ਰਮੁੱਖ ਪਵਨ ਕੁਮਾਰ ਗੁਪਤਾ 30 ਮਾਰਚ ਨੂੰ ਮੋਗਾ ਵਿਖੇ ਹੋਣ ਵਾਲੀ ਵਿਸ਼ੇਸ਼ ਰੈਲੀ ਦੇ ਲਈ ਵਿਚਾਰ ਵਿਮਰਸ਼ ਕਰਨ ਲਈ ਮੋਹਾਲੀ ਪਹੁੰਚੇ ਸਨ ਜਿਨ੍ਹਾਂ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ਼ਿਵ ਸੈਨਾ ਹਿੰਦੂਸਤਾਨ ਦੀ ਸਥਾਪਨਾ 30 ਮਾਰਚ 2003 ਵਿੱਚ ਸ਼ਿਵ ਸੈਨਾ ਬਾਲ ਠਾਕਰੇ ਤੋਂ ਵੱਖ ਹੋਕੇ ਪੂਰੇ ਦੇਸ਼ ਵਿੱਚ ਹਿੰਦੂਆਂ ਦੀ ਰੱਖਿਆ ਲਈ ਹੋਂਦ ਵਿੱਚ ਆਈ ਸੀ।
ਅੱਜ ਸ਼ਿਵ ਸੈਨਾ ਹਿੰਦੂਸਤਾਨ 22 ਸੂਬਿਆਂ ਵਿੱਚ ਆਪਣੀ ਪੈਂਠ ਬਣਾ ਚੁਕੀ ਹੈ। ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਹਿੰਦੂਸਤਾਨ 30 ਮਾਰਚ ਨੂੰ ਮਨਾਏ ਜਾ ਰਹੇ ਸਥਾਪਨਾ ਦਿਵਸ ਦੇ ਮੌਕੇ ’ਤੇ ਵਿਸ਼ਾਲ ਰੈਲੀ ਕੱਢੇਗਾ, ਜਿਸ ਵਿੱਚ ਹਰ ਸੂਬੇ ਦੇ ਸੀਨੀਅਰ ਆਗੂ ਨੂੰ ਵੱਖ-ਵੱਖ ਅਹੁਦਿਆਂ ’ਤੇ ਤਾਇਨਾਤ ਆਗੂਆਂ ਦੇ ਨਾਲ ਆਉਣ ਵਾਲਾ 500 ਨੌਜਵਾਨਾਂ ਦਾ ਜੱਥਾ ਇਸ ਸਮੁਹ ਰੈਲੀ ਦਾ ਹਿੱਸਾ ਬਣੇਗਾ। ਪਵਨ ਗੁਪਤਾ ਨੇ ਕਿਹਾ ਕਿ ਸ਼ਿਵ ਸੈਨਾ ਹਿੰਦੂਸਤਾਨ ਮੰਗ ਕਰਦੀ ਹੈ ਕਿ ਸੁੱਖਪਾਲ ਸਿੰਘ ਖੈਹਿਰਾ ਜੋਕਿ ਪੰਜਾਬ ਵਿਧਾਨ ਸਭਾ ਦੇ ਆਪੋਜ਼ੀਸ਼ਨ ਪਾਰਟੀ ’ਤੇ ਆਮ ਆਦਮੀ ਪਾਰਟੀ ਦੇ ਲੀਡਰ ਹਨ ਨੇ ਇਕ ਬਿਆਨ ਦਿੱਤਾ ਹੈ ਕਿ ਬੇਅੰਤ ਸਿੰਘ ਦੇ ਕਾਤਿਲ ਜਗਤਾਰ ਸਿੰਘ ਹਵਾਰਾ ’ਤੇ ਤਾਰਾ ਨੂੰ ਮੁਆਫ ਕਰ ਦੇਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਇਹ ਬਿਆਨ ਦੇ ਕੇ ਸਰੇਆਮ ਲੋਕਤੰਤਰ ਨੂੰ ਡਰਾਇਆ ’ਤੇ ਧਮਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦਾ ਦੋਸ਼ ਵਿਰੋਧੀ ਬਿਆਨ ਹੈ। ਉਨ੍ਹਾਂ ਕਿਹਾ ਕਿ ਇਸ ਗੱਲ ’ਤੇ ਸਪੀਕਰ ਨੂੰ ਧਿਆਨ ਦੇਣ ਦੀ ਲੋੜ ਹੈ। ਇਸ ਮੌਕੇ ਉਨ੍ਹਾਂ ਨਾਲ ਸ਼ਿਵ ਸੈਨਾ ਹਿੰਦੂਸਤਾਨ ਦੇ ਮੁਹਾਲੀ ਦੇ ਚੇਅਰਮੈਨ ਰਵਿੰਦਰ ਸ਼ਰਮਾ, ਸਕੱਤਰ ਨਮੇਸ਼ ਰਾਜਪੂਤ, ਮੁਹਾਲੀ ਦੇ ਪ੍ਰਧਾਨ ਨਵਦੀਪ ਠਾਕੁਰ, ਵਿਦਿਆਰਥੀ ਸੰਘ ਦੇ ਪ੍ਰਧਾਨ ਵਿਕਾਸ ਮਾਨ ਅਤੇ ਕਈ ਹੋਰ ਨੇਤਾ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…