nabaz-e-punjab.com

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਜੰਗਲਾਤ ਮੰਤਰੀ ਨਾਲ ਹੋਈ ਮੀਟਿੰਗ ਰੰਗ ਲਿਆਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜੂਨ
ਜੰਗਲਾਤ ਵਰਕਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਜਥੇਦਾਰ ਅਮਰੀਕ ਸਿੰਘ ਗੜਸ਼ੰਕਰ, ਸੂਬਾ ਜਨਰਲ ਸਕੱਤਰ ਜਸਵੀਰ ਸਿੰਘ ਸ਼ੀਰਾ, ਵਿੱਤ ਸਕੱਤਰ ਸ਼ਿਵ ਕੁਮਾਰ ਰੂਪਨਗਰ ਨੇ ਅੱਜ ਇੱਥੇ ਜਾਰੀ ਬਿਆਨ ਵਿੱਚ ਕਿਹਾ ਕਿ ਜੱਥੇਬੰਦੀ ਦੀ ਬੀਤੀ 24 ਮਈ 2022 ਨੂੰ ਇੱਕ ਅਹਿਮ ਮੀਟਿੰਗ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਵਣ ਭਵਨ ਮੁਹਾਲੀ ਵਿਖੇ ਹੋਈ ਸੀ। ਜਿਸ ਵਿੱਚ ਪ੍ਰਮੁੱਖ ਸਕੱਤਰ ਰਾਜ਼ੀ ਸ੍ਰੀ ਵਾਸਤਵ, ਪ੍ਰਧਾਨ ਮੁੱਖ ਵਣ ਪਾਲ ਪ੍ਰਵੀਨ ਕੁਮਾਰ, ਵਧੀਕ ਮੁੱਖ ਵਣ ਪਾਲ ਆਰਕੇ ਮਿਸ਼ਰਾ ਅਤੇ ਹੋਰ ਅਧਿਕਾਰੀ ਮੌਜੂਦ ਸਨ।
ਆਗੂਆਂ ਨੇ ਕਿਹਾ ਕਿ ਇਸ ਮੀਟਿੰਗ ਵਿੱਚ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵਿੱਚ ਕੰਮ ਕਰਦੇ ਕੱਚੇ ਕਾਮਿਆਂ ਦੀਆਂ ਬਹੁਤ ਸਾਰੀਆਂ ਮੰਗਾਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ । ਉਥੇ ਪੱਕੇ 559 ਬੇਲਦਾਰਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਈ। ਜਿਸਦਾ ਅੱਜ ਨੋਟੀਫਿਕੇਸ਼ਨ ਹੋਇਆ ਜਾਰੀ।
ਮੀਡੀਆ ਨੂੰ ਹੋਰ ਵਧੇਰੇ ਜਾਣਕਾਰੀ ਦਿੰਦੇ ਹੋਏ ਸੂਬਾ ਆਗੂ ਜਸਵਿੰਦਰ ਸਿੰਘ ਸੌਜਾ ਨੇ ਕਿਹਾ ਕਿ 27 ਜੂਨ 2022 ਨੂੰ ਪ੍ਰਧਾਨ ਮੁੱਖ ਵਣ ਪਾਲ ਮੁਹਾਲੀ ਵਿਖੇ ਹੋਣ ਜਾ ਰਹੀ ਮੀਟਿੰਗ ਵਿੱਚ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵਿੱਚ ਕੰਮ ਕਰਦੇ ਕੱਚੇ ਕਾਮਿਆਂ ਨੂੰ ਪੱਕੇ ਕਰਵਾਉਣ ਅਤੇ ਬਾਕੀ ਰਹਿੰਦੀਆਂ ਤਨਖ਼ਾਹਾਂ ਜਾਰੀ ਕਰਵਾਉਣ ਲਈ ਘੱਟੋ-ਘੱਟ ਉਜ਼ਰਤਾਂ ਵਿੱਚ ਵਾਧਾ ਕਰਵਾਉਣ ਅਤੇ ਹੋਰ ਬਹੁਤ ਸਾਰੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਕੱਚੇ ਕਾਮਿਆਂ ਨੂੰ ਉਨ੍ਹਾਂ ਦੀ ਜਾਇਜ਼ ਮੰਗਾਂ ਮੰਨੇ ਜਾਣ ਦੀ ਪੂਰੀ ਆਸ ਹੈ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…