Share on Facebook Share on Twitter Share on Google+ Share on Pinterest Share on Linkedin ਗੁਰਦੁਆਰਾ ਸਾਚਾ ਧੰਨ ਸਾਹਿਬ ਤੋਂ ਸਾਹਿਬਜ਼ਾਦੇ ਯਾਦਗਾਰੀ ਮਾਰਚ ਕੱਢਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਦਸੰਬਰ: ਗੁਰਦੁਆਰਾ ਸਾਚਾ ਧੰਨ ਸਾਹਿਬ ਫੇਜ਼-3ਬੀ1 ਤੋਂ ਅੱਜ ਮਾਤਾ ਗੁਜਰ ਕੌਰ, ਚਾਰ ਸਾਹਿਬਜ਼ਾਦਿਆਂ ਅਤੇ ਸਮੂਹ ਸਿੰਘ ਸਿੰਘਣੀਆਂ ਦੀ ਸ਼ਹਾਦਤ ਨੂੰ ਸਮਰਪਿਤ ਸਾਹਿਬਜ਼ਾਦੇ ਯਾਦਗਾਰੀ ਮਾਰਚ ਕੱਢਿਆ ਗਿਆ। ਇਹ ਮਾਰਚ ਅੱਜ ਗੁਰਦੁਆਰਾ ਸਾਚਾ ਧੰਨ ਸਾਹਿਬ ਵਿੱਚ ਸਵੇਰੇ ਵੇਲੇ ਅਰਦਾਸ ਕਰਨ ਉਪਰੰਤ ਸ਼ੁਰੂ ਹੋਇਆ। ਇਸ ਮਾਰਚ ਵਿੱਚ ਸਿੱਖ ਅਜਾਇਬ ਘਰ ਮੁਹਾਲੀ ਦੇ ਸੰਸਥਾਪਕ ਅਤੇ ਬੁੱਤਸਾਜ ਪਰਵਿੰਦਰ ਸਿੰਘ ਵੱਲੋਂ ਤਿਆਰ ਕੀਤੇ ਚਾਰ ਸਹਿਬਜ਼ਾਦਿਆਂ ਦੇ ਮਾਡਲ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਦੀਵਾਰ ਵਿੱਚ ਚਿਣੇ ਜਾਣ ਵਾਲੇ ਮਾਡਲ ਵੀ ਸ਼ਾਮਲ ਸਨ। ਜਦੋਂਕਿ ਮਾਰਚ ਵਿੱਚ ਵੱਖ ਵੱਖ ਸਕੂਲਾਂ ਦੇ ਵਿਦਿਆਰਥੀ, ਕੀਰਤਨ ਮੰਡਲੀਆਂ ਨੇ ਹਿੱਸਾ ਲਿਆ। ਬਾਬਾ ਦੀਪ ਸਿੰਘ ਗਤਕਾ ਟੀਮ ਦੇ ਮੈਂਬਰਾਂ ਨੇ ਗਤਕੇ ਦੇ ਜੌਹਰ ਦਿਖਾਏ। ਇਹ ਮਾਰਚ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਸਿੰਘ ਸਭਾ ਫੇਜ਼-11 ਵਿੱਚ ਪਹੁੰਚ ਕੇ ਸੰਪੂਰਨ ਹੋਇਆ। ਜਿੱਥੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਲਬੀਰ ਸਿੰਘ ਖਾਲਸਾ ਅਤੇ ਸਾਬਕਾ ਪ੍ਰਧਾਨ ਹਰਪਾਲ ਸਿੰਘ ਸੋਢੀ ਦੀ ਅਗਵਾਈ ਹੇਠ ਇਲਾਕੇ ਦੀ ਸੰਗਤ ਨੇ ਸਵਾਗਤ ਕੀਤਾ। ਇਸ ਮੌਕੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮੁੱਖ ਮੰਤਰੀ ਦੀ ਸਾਬਕਾ ਓਐਸਡੀ ਲਖਵਿੰਦਰ ਕੌਰ ਗਰਚਾ, ਅਕਾਲੀ ਦਲ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਗੁਰਦੁਆਰਾ ਸਾਚਾ ਧੰਨ ਸਾਹਿਬ ਦੇ ਪ੍ਰਧਾਨ ਪਰਮਜੀਤ ਸਿੰਘ ਗਿੱਲ, ਕੌਂਸਲਰ ਕੁਲਜੀਤ ਸਿੰਘ ਬੇਦੀ ਤੇ ਹਰਮਨਪ੍ਰੀਤ ਸਿੰਘ ਪ੍ਰਿੰਸ, ਦਸਮੇਸ਼ ਵੈਲਫੇਅਰ ਕੌਂਸਲ ਦੇ ਪ੍ਰਧਾਨ ਮਨਜੀਤ ਸਿੰਘ ਮਾਨ, ਵਪਾਰ ਮੰਡਲ ਮੁਹਾਲੀ ਦੇ ਚੇਅਰਮੈਨ ਕੁਲਵੰਤ ਸਿੰਘ ਚੌਧਰੀ, ਬਲਵਿੰਦਰ ਸਿੰਘ, ਸਤਨਾਮ ਸਿੰਘ, ਇਕਬਾਲ ਸਿੰਘ ਭਾਨ, ਪਰਮਜੀਤ ਸਿੰਘ ਅਤੇ ਹੋਰ ਸੰਗਤਾਂ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ