nabaz-e-punjab.com

ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਅਰਜ਼ੀਆਂ ਮੰਗੀਆਂ

ਨਬਜ਼-ਏ-ਪੰਜਾਬ, ਮੁਹਾਲੀ, 18 ਅਗਸਤ:
ਮਹਿਲਾ ਤੇ ਬਾਲ ਵਿਕਾਸ ਮੰਤਰਾਲਾ ਭਾਰਤ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ (ਪੀਐਮਆਰਬੀਪੀ) ਲਈ 31 ਅਗਸਤ ਤੱਕ ਅਰਜ਼ੀਆਂ ਦੀ ਆਨਲਾਈਨ ਮੰਗ ਕੀਤੀ ਗਈ ਹੈ। ਇਹ ਰਜਿਸਟ੍ਰੇਸ਼ਨ awards.gov.in ’ਤੇ ਕੀਤੀ ਜਾ ਸਕਦੀ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨਵਪ੍ਰੀਤ ਕੌਰ ਨੇ ਦੱਸਿਆ ਕਿ ਇਹ ਪੁਰਸਕਾਰ ਹਰੇਕ ਸਾਲ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਬੱਚਿਆਂ ਨੇ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ ਜਾਂ ਉਹ ਸਪੈਸ਼ਲ ਬੱਚੇ ਜਿਨ੍ਹਾਂ ਨੇ ਅਸਾਧਾਰਨ ਯੋਗਤਾਵਾਂ ਨਾਲ ਅਸਾਧਾਰਨ ਉਪਲਬਧੀਆਂ ਹਾਸਲ ਕੀਤੀਆਂ ਹੋਣ। ਉਹ ਬੱਚੇ ਜਿਨ੍ਹਾਂ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਟੈਕਨਾਲੋਜੀ, ਵਾਤਾਵਰਨ, ਕਲਾ ਅਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿੱਚ ਅਸਧਾਰਨ ਉਪਲਬਧੀ ਦਿਖਾਈ ਹੋਵੇ, ਜੋ ਕਿ ਰਾਸ਼ਟਰੀ ਪੱਧਰ ’ਤੇ ਮਾਨਤਾ ਦੇ ਹੱਕਦਾਰ ਹਨ, ਇਸ ਲਈ ਬਿਨੈ ਕਰ ਸਕਦੇ ਹਨ। ਬੱਚੇ ਭਾਰਤ ਦੇ ਨਾਗਰਿਕ ਹੋਣ ਅਤੇ ਅਰਜੀ ਦੇਣ ਦੀ ਅੰਤਿਮ ਮਿਤੀ ਤੱਕ, 18 ਸਾਲ ਤੋਂ ਘਟ ਉਮਰ ਦੇ ਹੋਣ awards.gov.in ’ਤੇ ਆਪਣਾ ਰਜਿਸਟ੍ਰੇਸ਼ਨ ਕਰ ਸਕਦੇ ਹਨ। ਵੈੱਬਬਸਾਇਟ ਤੇ ਰਜਿਸਟਰੇਸ਼ਨ ਦੀ ਅੰਤਿਮ ਮਿਤੀ 31 ਅਗਸਤ 2023 ਤੱਕ ਹੈ।
ਇਸ ਤੋਂ ਇਲਾਵਾਂ ਵੀਰਤਾ ਪੁਰਸਕਾਰ ਲਈ ਚਰਚਿਤ ‘ਭਾਰਤੀ ਬਾਲ ਕਲਿਆਣ ਪਰਿਸ਼ਦ’ ਨੂੰ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ, ਭਾਰਤ ਸਰਕਾਰ ਵਲੋਂ ਕੋਈ ਮਾਨਤਾ ਜਾਂ ਸਹਾਇਤਾ ਨਹੀ ਦਿਤੀ ਜਾਂਦੀ ਹੈ। ਇਸ ਲਈ ‘ਭਾਰਤੀ ਬਾਲ ਕਲਿਆਣ ਪਰਿਸ਼ਦ’ ਵੱਲੋਂ ਜਾਰੀ ਕਿਸੇ ਵੀ ਤਰ੍ਹਾ ਦੇ ਰਾਸ਼ਟਰੀ ਬਾਲ ਪੁਰਸਕਾਰ ਲਈ ਰਜਿਸਟਰੇਸ਼ਨ ਨਾ ਕੀਤਾ ਜਾਵੇ। ਸਿਰਫ਼ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ (ਪੀਐਮਆਰਬੀਪੀ) ਦੀ ਵੈਬਸਾਈਟ awards.gov.in ’ਤੇ ਹੀ ਆਪਣਾ ਰਜਿਸਟਰੇਸ਼ਨ ਕਰ ਸਕਦੇ ਹਨ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨਵਪ੍ਰੀਤ ਕੌਰ ਨੇ ਅਪੀਲ ਕੀਤੀ ਹੈ ਕਿ ਇਹ ਪੁਰਸਕਾਰ ਪਹਿਲਾ ਰਾਸ਼ਟਰੀ ਪੁਰਸਕਾਰ ਹੈ ਇਸ ਲਈ ਮੁਹਾਲੀ ਜ਼ਿਲ੍ਹੇ ਦੇ ਅਜਿਹੇ ਬੱਚਿਆਂ ਦਾ ਰਜਿਸਟਰੇਸ਼ਨ ਕਰਵਾਇਆ ਜਾਵੇ ਤਾਂ ਜੋ ਇਨ੍ਹਾਂ ਬੱਚਿਆਂ ਨੂੰ ਇੱਕ ਵੱਖਰੀ ਪਛਾਣ ਮਿਲ ਸਕੇ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…