ਆਪ ਵਿਧਾਇਕ ਨੇ ਬਲੌਂਗੀ ਵਿੱਚ ਸ਼ੁਰੂ ਕਰਵਾਇਆ ਟਿਊਬਵੈੱਲ ਲਗਾਉਣ ਦਾ ਕੰਮ

ਨੀਂਹ ਪੱਥਰ ਰੱਖ ਕੇ ਦਿਖਾਵਾ ਨਹੀਂ, ਕੰਮ ਕਰਕੇ ਦਿਖਾਵਾਂਗੇ: ਕੁਲਵੰਤ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਅਪਰੈਲ:
ਪੰਜਾਬ ਦੀ ਆਪ ਸਰਕਾਰ ਨੇ ਸੱਤਾ ਵਿੱਚ ਆਉਂਦਿਆਂ ਹੀ ਵਿਕਾਸ ਕਾਰਜਾਂ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਆਪ ਵਿਧਾਇਕ ਕੁਲਵੰਤ ਸਿੰਘ ਨੇ ਐਤਵਾਰ ਨੂੰ ਬਲੌਂਗੀ ਵਿੱਚ ਪੀਣ ਵਾਲੇ ਪਾਣੀ ਦਾ ਨਵਾਂ ਟਿਊਬਵੈਲ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਉੱਤੇ 30 ਲੱਖ ਰੁਪਏ ਖਰਚ ਕੀਤੇ ਜਾਣਗੇ। ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਉਨ੍ਹਾਂ ਨੂੰ ਫੋਨ ‘ਤੇ ਸ਼ਿਕਾਇਤ ਪ੍ਰਾਪਤ ਹੋਈ ਸੀ ਕਿ ਬਲੌਂਗੀ ਵਿਖੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕਰਦਿਆਂ ਚਾਰ ਪੰਜ ਦਿਨਾਂ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਹੱਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਆਪ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਨੀਂਹ ਪੱਥਰ ਰੱਖ ਕੇ ਕਿਸੇ ਤਰ੍ਹਾਂ ਦਾ ਦਿਖਾਵਾ ਜਾਂ ਸ਼ੋਸ਼ੇਬਾਜ਼ੀ ਨਹੀਂ ਕਰੇਗੀ ਸਗੋਂ ਕੰਮ ਕਰਕੇ ਦਿਖਾਵੇਗੀ। ਉਨ੍ਹਾਂ ਕਿਹਾ ਸਰਕਾਰ ਵੱਲੋਂ ਦਿਖਾਵੇ ਲਈ ਕਿਸੇ ਤਰ੍ਹਾਂ ਦਾ ਵਾਧੂ ਖਰਚ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਲੋਕਾਂ ਦਾ ਪੈਸਾ ਲੋਕਾਂ ਦੇ ਵਿਕਾਸ ਵਾਸਤੇ ਹੀ ਖ਼ਰਚਿਆਂ ਜਾਵੇਗਾ। ਕੁਲਵੰਤ ਸਿੰਘ ਨੇ ਕਿਹਾ ਕਿ ਆਪ ਸਰਕਾਰ ਬਾਕੀ ਸੂਬੇ ਜਿਵੇਂ ਚੰਡੀਗੜ੍ਹ, ਹਰਿਆਣਾ, ਗੁਜਰਾਤ, ਹਿਮਾਚਲ ਆਦਿ ਵਿੱਚ ਵੀ ਵੱਡੀ ਜਿੱਤ ਪ੍ਰਾਪਤ ਕਰਕੇ ਲੋਕਾਂ ਦੀ ਸੇਵਾ ਕਰੇਗੀ। ਇਸ ਮੌਕੇ ਪਿੰਡ ਦੇ ਸਰਪੰਚ, ਮੈਂਬਰ ਅਤੇ ਪਿੰਡ ਵਾਸੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…