nabaz-e-punjab.com

ਐਮਪੀਸੀਏ ਦਾ ਵਫ਼ਦ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਸਕੱਤਰ ਨੂੰ ਮਿਲਿਆ

ਨਬਜ਼-ਏ-ਪੰਜਾਬ, ਮੁਹਾਲੀ, 12 ਨਵੰਬਰ:
ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ (ਐਮਪੀਸੀਏ) ਦਾ ਵਫ਼ਦ ਸੰਸਥਾ ਦੇ ਪ੍ਰਧਾਨ ਹਰਜਿੰਦਰ ਸਿੰਘ ਧਵਨ ਦੀ ਅਗਵਾਈ ਹੇਠ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ (ਪੁੱਡਾ) ਦੇ ਸਕੱਤਰ ਰਾਹੁਲ ਤਿਵਾੜੀ ਨੂੰ ਮਿਲਿਆ ਅਤੇ ਮੰਗ ਕੀਤੀ ਕਿ ਗਮਾਡਾ ਵੱਲੋਂ ਐਨਓਸੀ ਜਾਰੀ ਕਰਨ ਵੇਲੇ ਜਾਇਦਾਦ ਵੇਚਣ ਅਤੇ ਖ਼ਰੀਦਣ ਵਾਲੇ ਦੀ ਹਾਜ਼ਰੀ ਦੀ ਥਾਂ ਸਿਰਫ਼ ਜਾਇਦਾਦ ਵੇਚਣ ਵਾਲੇ ਦੀ ਹਾਜ਼ਰੀ ਜ਼ਰੂਰੀ ਕੀਤੀ ਜਾਵੇ। ਜਾਇਦਾਦ ਸਬੰਧੀ ਮਲਕੀਅਤ ਦੀ ਤਬਦੀਲੀ ਵੇਲੇ ਖ਼ਰੀਦਦਾਰ ਦੀ ਹਾਜ਼ਰੀ ਲਾਜ਼ਮੀ ਕੀਤੀ ਜਾਵੇ।
ਹਰਜਿੰਦਰ ਸਿੰਘ ਧਵਨ ਨੇ ਦੱਸਿਆ ਕਿ ਗਮਾਡਾ ਵੱਲੋਂ ਜਾਇਦਾਦ ਦੀ ਐਨਓਸੀ ਅਤੇ ਮਲਕੀਅਤ ਦੀ ਤਬਦੀਲੀ ਵੇਲੇ ਖ਼ਰੀਦਦਾਰ ਅਤੇ ਜਾਇਦਾਦ ਵੇਚਣ ਵਾਲੇ ਦੀ ਫੋਟੋ ਜ਼ਰੂਰੀ ਕੀਤੀ ਗਈ ਹੈ ਪ੍ਰੰਤੂ ਅਜਿਹਾ ਹੋਣ ਕਾਰਨ ਦੋਵਾਂ ਧਿਰਾਂ ਦਾ ਕਾਫ਼ੀ ਸਮਾਂ ਬਰਬਾਦ ਹੁੰਦਾ ਹੈ, ਇਸ ਲਈ ਇਸ ਕੰਮ ਵਿੱਚ ਲੋੜੀਂਦੀ ਤਬਦੀਲੀ ਕੀਤੀ ਜਾਵੇ। ਨਾਲ ਹੀ ਵਫ਼ਦ ਨੇ ਮੰਗ ਕੀਤੀ ਕਿ ਗਮਾਡਾ ਵਿੱਚ ਦਸਤਾਵੇਜ਼ ਜਮ੍ਹਾਂ ਕਰਵਾਉਣ ਲਈ ਅੌਰਤਾਂ, ਅੰਗਹੀਣਾਂ ਅਤੇ ਬਜ਼ੁਰਗਾਂ ਲਈ ਵੱਖਰੀ ਲਾਈਨ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਇਸ ਸਬੰਧੀ ਪੇਸ਼ ਆਉਂਦੀਆਂ ਮੁਸ਼ਕਲਾਂ ਤੋਂ ਰਾਹਤ ਮਿਲੇ।
ਪ੍ਰਧਾਨ ਹਰਜਿੰਦਰ ਧਵਨ ਨੇ ਦੱਸਿਆ ਕਿ ਸ੍ਰੀ ਰਾਹੁਲ ਤਿਵਾੜੀ ਨੇ ਵਫ਼ਦ ਨੂੰ ਭਰੋਸਾ ਦਿੱਤਾ ਹੈ ਕਿ ਇਸ ਸਬੰਧੀ ਲੋੜੀਂਦੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਅਧਿਕਾਰੀ ਨੂੰ ਮਿਲੇ ਵਫ਼ਦ ਵਿੱਚ ਸੰਸਥਾ ਦੇ ਮੀਤ ਪ੍ਰਧਾਨ ਕੁਲਵੀਰ ਸਿੰਘ, ਜਨਰਲ ਸਕੱਤਰ ਡੀਪੀਐਸ ਆਹਲੂਵਾਲੀਆ ਅਤੇ ਕੈਸ਼ੀਅਰ ਹਰਪ੍ਰੀਤ ਸਿੰਘ ਲਹਿਲ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 13…