Share on Facebook Share on Twitter Share on Google+ Share on Pinterest Share on Linkedin ਉੱਭਰਦੇ ਗਾਇਕ ਨਵਜੋਤ ਵਿਰਕ ਦੇ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਈ, ਮੁਲਜ਼ਮ ਗ੍ਰਿਫ਼ਤਾਰ ਕਤਲ ਵਿੱਚ ਸ਼ਾਮਲ ਇੱਕ ਹੋਰ ਮੁਲਜ਼ਮ ਦੀ ਪਹਿਲਾਂ ਹੀ ਹੋ ਚੁੱਕੀ ਹੈ ਮੌਤ: ਐੱਸਐੱਸਪੀ ਗਰਗ ਨਬਜ਼-ਏ-ਪੰਜਾਬ, ਮੁਹਾਲੀ, 15 ਦਸੰਬਰ: ਮੁਹਾਲੀ ਪੁਲੀਸ ਵੱਲੋਂ ਉੱਭਰਦੇ ਗਾਇਕ ਨਵਦੀਪ ਸਿੰਘ ਵਿਰਕ, ਜਿਸ ਨੂੰ ਈਸਾਪੁਰੀਆ (22) ਦੇ ਨਾਮ ਨਾਲ ਜਾਣਿਆ ਜਾਂਦਾ ਹੈ, ਦੇ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਉਂਦਿਆਂ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਗੱਲ ਦਾ ਖੁਲਾਸਾ ਅੱਜ ਇੱਥੇ ਪੱਤਰਕਾਰ ਦੌਰਾਨ ਮੁਹਾਲੀ ਦੇ ਐੱਸਐੱਸਪੀ ਸੰਦੀਪ ਗਰਗ ਨੇ ਕੀਤਾ। ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਅਭਿਸ਼ੇਕ ਉਰਫ਼ ਰਜਤ ਰਾਣਾ ਵਾਸੀ ਪਿੰਡ ਉਮਰਾਪੁਰ (ਯੂਪੀ) ਵਜੋਂ ਹੋਈ ਹੈ। ਇਸ ਕਤਲ ਮਾਮਲੇ ਵਿੱਚ ਸ਼ਾਮਲ ਇੱਕ ਹੋਰ ਮੁਲਜ਼ਮ ਦੀ ਪਛਾਣ ਸੌਰਵ ਵਾਸੀ ਸੁਲਤਾਨਪੁਰ ਬਰਵਾਲਾ ਵਜੋਂ ਹੋਈ ਹੈ, ਜਿਸ ਦੀ ਕਥਿਤ ਤੌਰ ’ਤੇ ਨਸ਼ੇ ਦੀ ਓਵਰਡੋਜ਼ ਕਾਰਨ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕਤਲ ਦੀ ਵਾਰਦਾਤ ਵਿੱਚ ਵਰਤਿਆ ਗਿਆ 9 ਐਮਐਮ ਦਾ ਪਿਸਤੌਲ ਹਰਿਆਣਾ ਦੀ ਰਾਏਪੁਰ ਰਾਣੀ ਪੁਲੀਸ ਵੱਲੋਂ ਪਹਿਲਾਂ ਹੀ ਬਰਾਮਦ ਕਰ ਲਿਆ ਗਿਆ ਸੀ। ਐੱਸਐੱਸਪੀ ਸੰਦੀਪ ਗਰਗ ਨੇ ਦੱਸਿਆ ਕਿ ਇਹ ਮਾਮਲਾ ਮਈ 2018 ਦਾ ਹੈ, ਜਦੋਂ ਅਭਿਸ਼ੇਕ ਨੇ ਆਪਣੇ ਸਾਥੀ ਸੌਰਵ ਨਾਲ ਮਿਲ ਕੇ ਪੀੜਤ ਨਵਦੀਪ ਵਿਰਕ ਦੀ ਮਾਈਕਰਾ ਕਾਰ ਖੋਹਣ ਲਈ ਉਸ ਨੂੰ ਨਿਸ਼ਾਨਾ ਬਣਾਇਆ ਅਤੇ ਫਿਰ ਦੋਵਾਂ ਧਿਰਾਂ ਦਰਮਿਆਨ ਹੋਈ ਤਿੱਖੀ ਬਹਿਸ ਤੋਂ ਬਾਅਦ ਉਕਤ ਮੁਲਜ਼ਮਾਂ ਨੇ ਨਵਜੋਤ ਵਿਰਕ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਨਵਦੀਪ ਵਿਰਕ ਦੇ ਪਰਿਵਾਰਕ ਮੈਂਬਰਾਂ ਨੂੰ ਐਕਸਪੋ ਫੋਰਜਿੰਗ ਨੇੜੇ ਬਰਵਾਲਾ ਰੋਡ ’ਤੇ ਉਸਦੀ ਨਿਸ਼ਾਨ ਮਾਈਕਰਾ ਕਾਰ ਖੜ੍ਹੇ ਹੋਣ ਦਾ ਪਤਾ ਲੱਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਊਸ਼ਾ ਯਾਰਨ ਫੈਕਟਰੀ ਦੇ ਖਾਲੀ ਪਲਾਟ ਤੋਂ ਗਾਇਕ ਦੀ ਲਾਸ਼ ਬਰਾਮਦ ਹੋਈ ਸੀ। ਇਸ ਸਬੰਧੀ ਧਾਰਾ 302 ਤੇ 34 ਅਤੇ ਅਸਲਾ ਐਕਟ ਤਹਿਤ ਥਾਣਾ ਡੇਰਾਬੱਸੀ ਵਿੱਚ 28 ਮਈ 2018 ਨੂੰ ਪਰਚਾ ਦਰਜ ਕੀਤਾ ਗਿਆ ਸੀ। ਐਸਐਸਪੀ ਨੇ ਦੱਸਿਆ ਕਿ ਇਸ ਸਬੰਧੀ ਮੁਹਾਲੀ ਦੇ ਐਸਪੀ (ਡੀ) ਅਮਨਦੀਪ ਸਿੰਘ ਬਰਾੜ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਸੀ। ਸਿੱਟ ਨੇ ਇਸ ਮਾਮਲੇ ਦੀ ਪੇਸ਼ੇਵਰ ਅਤੇ ਵਿਗਿਆਨਕ ਢੰਗ ਨਾਲ ਜਾਂਚ ਕੀਤੀ। ਐਸਆਈਟੀ ਦੇ ਮੈਂਬਰ ਡੀਐਸਪੀ (ਡੀ) ਗੁਰਸ਼ੇਰ ਸਿੰਘ ਸੰਧੂ ਅਤੇ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਸ਼ਿਵ ਕੁਮਾਰ ਦੀ ਅਗਵਾਈ ਵਾਲੀ ਟੀਮ ਮੁੱਢਲੀ ਜਾਂਚ ਦੌਰਾਨ ਹੋਏ ਖੁਲਾਸੇ ਅਨੁਸਾਰ ਮੁਲਜ਼ਮ ਯੂਪੀ-ਅਧਾਰਤ ਰਾਹੁਲ ਖੱਟਾ ਗੈਂਗ ਲਈ ਕੰਮ ਕਰ ਰਹੇ ਸਨ ਅਤੇ ਕਤਲ ਦੇ ਪਿੱਛੇ ਦਾ ਉਦੇਸ਼ ਮਾਰੇ ਗਏ ਗਾਇਕ ਦੀ ਕਾਰ ਖੋਹਣਾ ਸੀ। ਜਿਸ ਨੂੰ ਉਹ ਕਥਿਤ ਤੌਰ ’ਤੇ ਕਿਸੇ ਹੋਰ ਅਪਰਾਧ ਵਿੱਚ ਵਰਤਣਾ ਚਾਹੁੰਦੇ ਸਨ। ਪੁਲੀਸ ਅਨੁਸਾਰ ਮੁਲਜ਼ਮ ਅਭਿਸ਼ੇਕ ਰਾਣਾ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ। ਉਸ ਦੇ ਖ਼ਿਲਾਫ਼ ਕਤਲ, ਇਰਾਦਾ-ਏ-ਕਤਲ, ਡਕੈਤੀ ਸਮੇਤ ਘੱਟੋ-ਘੱਟ ਸੱਤ ਅਪਰਾਧਿਕ ਮਾਮਲੇ ਦਰਜ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ