Share on Facebook Share on Twitter Share on Google+ Share on Pinterest Share on Linkedin ਗੈਂਗਸਟਰ ਸੁਭਾਸ਼ ਸੋਹੂ ਦੇ ਕਤਲ ਦੀ ਗੁੱਥੀ ਸੁਲਝਾਈ, ਹਥਿਆਰਾਂ ਦੀ ਸਪਲਾਈ ਕਰਨ ਵਾਲੇ ਹੀ ਨਿਕਲੇ ਕਾਤਲ ਏਜੀਟੀਐਫ਼ ਤੇ ਮੁਹਾਲੀ ਪੁਲੀਸ ਨੇ ਪਿਛਲੇ ਦਿਨੀਂ ਹਥਿਆਰਾਂ ਦੀ ਖੇਪ ਸਪਲਾਈ ਕਰਨ ਜਾ ਰਹੇ ਤਿੰਨ ਮੁਲਜ਼ਮਾਂ ਨੂੰ ਕੀਤਾ ਸੀ ਕਾਬੂ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਿੱਚ ਕੁਝ ਹੋਰ ਵਿਅਕਤੀਆਂ ਦੀ ਭੂਮਿਕਾ ਵੀ ਆਈ ਸਾਹਮਣੇ: ਦੀਪਕ ਪਾਰਿਕ ਨਬਜ਼-ਏ-ਪੰਜਾਬ, ਮੁਹਾਲੀ, 14 ਅਕਤੂਬਰ: ਪੰਜਾਬ ਪੁਲੀਸ ਦੇ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ਼) ਅਤੇ ਮੁਹਾਲੀ ਪੁਲੀਸ ਨੇ ਰਾਜਸਥਾਨ ਆਧਾਰਿਤ ਗੈਂਗਸਟਰ ਸੁਭਾਸ਼ ਉਰਫ਼ ਸੋਹੂ ਦੇ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ। ਬੀਤੀ 8 ਅਕਤੂਬਰ ਨੂੰ ਜੋਧਪੁਰ ਦੇ ਸੰਗਰੀਆ ਵਿੱਚ ਅਣਪਛਾਤੇ ਵਿਅਕਤੀਆਂ ਵੱਲੋਂ ਸੁਭਾਸ਼ ਸੋਹੂ ਦੇ ਸਿਰ ਵਿੱਚ ਪੰਜ ਗੋਲੀਆਂ ਮਾਰ ਕੇ ਉਸ ਦਾ ਬੇਰਹਿਮੀ ਕਤਲ ਕਰ ਦਿੱਤਾ ਸੀ। ਕਾਤਲਾਂ ਨੂੰ ਟਰੇਸ ਕਰਕੇ ਪੰਜਾਬ ਪੁਲੀਸ ਨੇ ਰਾਜਸਥਾਨ ਨੂੰ ਇਤਲਾਹ ਭੇਜ ਦਿੱਤੀ ਹੈ। ਮੁਲਜ਼ਮਾਂ ਨੇ ਪੁਰਾਣੀ ਰੰਜ਼ਸ਼ ਦੇ ਚੱਲਦਿਆਂ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਕਾਬਿਲੇਗੌਰ ਹੈ ਕਿ ਪਿਛਲੇ ਦਿਨੀਂ ਏਜੀਟੀਐਫ਼ ਅਤੇ ਮੁਹਾਲੀ ਪੁਲੀਸ ਨੇ ਪਿਛਲੇ ਦਿਨੀਂ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਇੱਕ ਸਾਂਝੇ ਅਪਰੇਸ਼ਨ ਦੌਰਾਨ ਵਿਦੇਸ਼ ਆਧਾਰਿਤ ਹੈਂਡਲਰ ਪਵਿੱਤਰ ਯੂਐਸਏ ਅਤੇ ਮਨਜਿੰਦਰ ਫਰਾਂਸ ਵੱਲੋਂ ਚਲਾਏ ਜਾ ਰਹੇ ਮੋਡਿਊਲ ਦਾ ਪਰਦਾਫਾਸ਼ ਕਰਦਿਆਂ ਗੈਂਗ ਦੇ ਮੁੱਖ ਸਰਗਨਾ ਨਵਜੋਤ ਸਿੰਘ ਉਰਫ਼ ਜੋਤਾ ਅਤੇ ਰਾਜਸਥਾਨ ਆਧਾਰਿਤ ਤਿੰਨ ਹੋਰ ਮੁਲਜ਼ਮਾਂ ਜੋ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਦੇ ਸਨ, ਮੁਹੰਮਦ ਆਸਿਫ਼, ਭਾਨੂ ਸਿਸੋਦੀਆ ਅਤੇ ਅਨਿਲ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਹ ਸਾਰੇ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਉਨ੍ਹਾਂ ਖ਼ਿਲਾਫ਼ ਇਰਾਦਾ-ਏ-ਕਤਲ, ਡਕੈਤੀ, ਸਨੈਚਿੰਗ, ਐਨਡੀਪੀਐਸ ਅਤੇ ਅਸਲਾ ਐਕਟ ਘਿਣਾਉਣੇ ਅਪਰਾਧਾਂ ਨਾਲ ਸਬੰਧਤ 21 ਪਰਚੇ ਦਰਜ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲੀਸ ਰਿਮਾਂਡ ਦੌਰਾਨ ਪੁੱਛਗਿੱਛ ਵਿੱਚ ਰਾਜਸਥਾਨ ਆਧਾਰਿਤ ਤਿੰਨ ਮੁਲਜ਼ਮਾਂ ਨੇ ਮੰਨਿਆਂ ਕਿ ਬੀਤੀ 8 ਅਕਤੂਬਰ ਨੂੰ ਉਨ੍ਹਾਂ ਨੇ ਹੀ ਵਿਰੋਧੀ ਗਰੁੱਪ ਦੇ ਗੈਂਗਸਟਰ ਸੁਭਾਸ਼ ਸੋਹੂ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਸੀ। ਉਨ੍ਹਾਂ ਦੱਸਿਆ ਕਿ ਉਕਤ ਸਾਰੇ ਮੁਲਜ਼ਮ ਪੁਲੀਸ ਰਿਮਾਂਡ ’ਤੇ ਹਨ। ਜਿਨ੍ਹਾਂ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਸਟਰਮਾਈਂਡ ਭਾਨੂ ਸਿਸੋਦੀਆ ਨੇ ਫਰਵਰੀ 2024 ਵਿੱਚ ਆਪਣੇ ਸਾਥੀ ਅਨਿਲ ਲੇਗਾ ਦੀ ਹੱਤਿਆ ਦਾ ਬਦਲਾ ਲੈਣ ਲਈ ਕਤਲ ਦੀ ਯੋਜਨਾ ਬਣਾਉਣ ਸਬੰਧੀ ਖ਼ੁਲਾਸਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਮੁਹੰਮਦ ਆਸਿਫ਼ ਅਤੇ ਅਨਿਲ ਕੁਮਾਰ ਨੇ ਇਸ ਅਪਰਾਧ ਨੂੰ ਅੰਜਾਮ ਦੇਣ ਵਿੱਚ ਮੁੱਖ ਭੂਮਿਕਾ ਨਿਭਾਈ ਹੈ। ਪੁੱਛਗਿੱਛ ਦੌਰਾਨ ਹੋਰ ਅਹਿਮ ਖ਼ੁਲਾਸੇ ਹੋਣ ਦੀ ਉਮੀਦ ਹੈ। ਮੁੱਢਲੀ ਜਾਂਚ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਮੁਹਾਲੀ ਦੇ ਐੱਸਐੱਸਪੀ ਦੀਪਕ ਪਾਰਿਕ ਨੇ ਦੱਸਿਆ ਕਿ ਮੁਲਜ਼ਮ ਮੁਹੰਮਦ ਆਸਿਫ਼, ਭਾਨੂ ਸਿਸੋਦੀਆ ਅਤੇ ਅਨਿਲ ਕੁਮਾਰ ਨੇ ਖ਼ੁਲਾਸਾ ਕੀਤਾ ਹੈ ਕਿ ਉਨ੍ਹਾਂ ਨੇ ਨਵਜੋਤ ਸਿੰਘ ਜੋਤਾ ਨਾਲ ਅਪਰਾਧ ਵਿੱਚ ਵਰਤੇ ਗਏ ਹਥਿਆਰਾਂ ਦੇ ਬਦਲੇ 1 ਲੱਖ ਰੁਪਏ ਜਾਂ ਪੰਜਾਬ ਵਿੱਚ ਉਨ੍ਹਾਂ ਲਈ ਸੁਰੱਖਿਅਤ ਛੁਪਣਗਾਹ ਪ੍ਰਦਾਨ ਕਰਨ ਸਬੰਧੀ ਸੌਦਾ ਕੀਤਾ ਸੀ। ਪੁਲੀਸ ਅਨੁਸਾਰ ਮੁਲਜ਼ਮਾਂ ਨੇ ਇਹ ਹਥਿਆਰ ਮੱਧ ਪ੍ਰਦੇਸ਼ ਤੋਂ ਖ਼ਰੀਦੇ ਸਨ। ਉਨ੍ਹਾਂ ਦੱਸਿਆ ਕਿ ਸੁਭਾਸ਼ ਸੋਹੂ ਦੇ ਕਤਲ ਨੂੰ ਅੰਜਾਮ ਦੇਣ ਵਿੱਚ ਕੁਝ ਹੋਰ ਵਿਅਕਤੀਆਂ ਦੀ ਸ਼ੱਕੀ ਭੂਮਿਕਾ ਸਾਹਮਣੇ ਆ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਕੇਸ ਵਿੱਚ ਸ਼ਾਮਲ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਰਾਜਸਥਾਨ ਪੁਲੀਸ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ। ਇਸ ਸਬੰਧੀ ਡੇਰਾਬੱਸੀ ਥਾਣੇ ਵਿੱਚ ਅਸਲਾ ਐਕਟ ਦੀਆਂ ਵੱਖਵੱਖ ਧਾਰਾਵਾਂ 25(6) ਅਤੇ 25(7) ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ