Share on Facebook Share on Twitter Share on Google+ Share on Pinterest Share on Linkedin 1 ਸ਼ਹਿਰ ਵਾਸੀਆਂ ਬਰਸਾਤੀ ਪਾਣੀ ਦੀ ਮਾਰ ਤੋਂ ਬਚਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ: ਮੇਅਰ ਕੁਲਵੰਤ ਸਿੰਘ ਮੇਅਰ ਕੁਲਵੰਤ ਸਿੰਘ ਤੇ ਕਮਿਸ਼ਨਰ ਸੰਦੀਪ ਹੰਸ ਅਤੇ ਹੋਰਨਾਂ ਅਧਿਕਾਰੀਆਂ ਨੇ ਵੱਖ ਵੱਖ ਥਾਵਾਂ ਦਾ ਦੌਰਾ ਕਰਕੇ ਲਿਆ ਜਾਇਜ਼ਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਜੂਨ: ਮੁਹਾਲੀ ਨਗਰ ਨਿਗਮ ਵੱਲੋਂ ਇਸ ਵਾਰ ਬਰਸਾਤਾਂ ਦੇ ਮੌਸਮ ਦੌਰਾਨ ਵਸਨੀਕਾਂ ਨੂੰ ਕਿਸੇ ਵੀ ਨੁਕਸਾਨ ਤੋਂ ਬਚਾਉਣ ਲਈ ਹਰ ਸੰਭਵ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਦੇ ਮੁਕੰਮਲ ਪ੍ਰਬੰਧ ਕੀਤੇ ਜਾ ਰਹੇ ਸਨ। ਇਹ ਗੱਲ ਨਗਰ ਨਿਗਮ ਦੇ ਮੇਅਰ ਕੁਲਵੰਤ ਸਿੰਘ ਨੇ ਅੱਜ ਸਥਾਨਕ ਫੇਜ਼-5 ਵਿੱਚ ਬਰਸਾਤੀ ਪਾਣੀ ਕਾਰਨ ਹੋਣ ਵਾਲੇ ਨੁਕਸਾਨ ਤੋਂ ਬਚਾਉਣ ਲਈ ਗੁਰਦੁਆਰਾ ਸਾਹਿਬਵਾੜਾ ਸਾਹਿਬ ਪਾਤਸ਼ਾਹੀ ਨੌਵੀਂ ਨੇੜੇ ਬਣਾਏ ਜਾਣ ਵਾਲੇ ਕਾਜਵੇਅ ਵਾਲੀ ਥਾਂ ਦਾ ਦੌਰਾ ਕਰਨ ਵੇਲੇ ਫੇਜ਼-5 ਦੇ ਕੌਂਸਲਰਾਂ ਅਰੁਣ ਸ਼ਰਮਾ ਅਤੇ ਅਸ਼ੋਕ ਝਾਅ ਦੀ ਮੌਜੂਦਗੀ ਵਿੱਚ ਇਸ ਖੇਤਰ ਨਾਲ ਗੱਲਬਾਤ ਦੌਰਾਨ ਆਖੀ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਇਸ ਮਾਮਲੇ ਨੂੰ ਪੂਰੀ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਇਸ ਮੌਕੇ ਮੇਅਰ ਕੁਲਵੰਤ ਸਿੰਘ, ਨਗਰ ਨਿਗਮ ਦੇ ਕਮਿਸ਼ਨਰ ਸੰਦੀਪ ਹੰਸ ਅਤੇ ਹੋਰਨਾਂ ਅਧਿਕਾਰੀਆਂ ਨੇ ਫੇਜ਼-4 ਵਿੱਚ ਲੈਵਲਿੰਗ ਲਈ ਆਰੰਭ ਕੀਤੇ ਗਏ ਕੰਮ (ਜਿਸ ਨੂੰ ਫੇਜ਼-5 ਦੇ ਵਸਨੀਕਾਂ ਦੇ ਵਿਰੋਧ ਕਾਰਨ ਰੋਕ ਦਿੱਤਾ ਗਿਆ ਸੀ) ਵਾਲੀ ਥਾਂ ਦਾ ਵੀ ਦੌਰਾ ਕੀਤਾ ਅਤੇ ਇਸ ਮਸਲੇ ਦਾ ਛੇਤੀ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਭਾਜਪਾ ਕੌਂਸਲਰ ਅਰੁਣ ਸ਼ਰਮਾ ਅਤੇ ਅਸ਼ੋਕ ਝਾਅ ਨੇ ਮੇਅਰ ਤੋਂ ਮੰਗ ਕੀਤੀ ਕਿ ਬਰਸਾਤਾਂ ਦੇ ਮੌਸਮ ਦੀ ਆਮਦ ਨੂੰ ਮੁੱਖ ਰੱਖਦਿਆਂ ਕਾਜ ਵੇ ਦਾ ਕੰਮ ਤੁਰੰਤ ਸ਼ੁਰੂ ਕਰਵਾਇਆ ਜਾਵੇ। ਸ੍ਰੀ ਸ਼ਰਮਾ ਨੇ ਮੇਅਰ ਨੂੰ ਪਿਛਲੇ ਸਾਲ ਹੋਏ ਵਸਨੀਕਾਂ ਦੇ ਨੁਕਸਾਨ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਵਾਰ ਹਾਲਾਤ ਹੋਰ ਵੀ ਖਰਾਬ ਹਨ। ਇਸ ਮੌਕੇ ਮੇਅਰ ਨੇ ਭਰੋਸਾ ਦਿੱਤਾ ਕਿ ਬਰਸਾਤੀ ਪਾਣੀ ਦੀ ਨਿਕਾਸੀ ਦੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਕਾਜ ਵੇ ਦਾ ਕੰਮ ਤੁਰੰਤ ਸ਼ੁਰੂ ਕੀਤਾ ਜਾਵੇਗਾ। ਇਸ ਉਪਰੰਤ ਮੇਅਰ ਵੱਲੋਂ ਫੇਜ਼-4 ਵਿੱਚ ਐਚ.ਐਮ. ਕਵਾਟਰਾਂ ਦੀ ਬਾਹਰਲੀ ਸੜਕ (ਜਿਥੇ ਨਿਗਮ ਵੱਲੋਂ ਆਰੰਭ ਕੀਤੇ ਗਏ ਲੈਵਲਿੰਗ ਦੇ ਕੰਮ ਨੂੰ ਵਸਨੀਕਾਂ ਵੱਲੋਂ ਰੁਕਵਾ ਦਿੱਤਾ ਗਿਆ ਸੀ) ਦਾ ਵੀ ਦੌਰਾ ਕੀਤਾ। ਇਸ ਮੌਕੇ ਸ੍ਰੀ ਅਸ਼ੋਕ ਝਾਅ ਨੇ ਮੰਗ ਕੀਤੀ ਕਿ ਪਹਿਲਾਂ ਗੁਰਦੁਆਰਾ ਸਾਹਿਬ ਨੇੜੇ ਕਾਜ ਵੇ ਦੀ ਉਸਾਰੀ ਦਾ ਕੰਮ ਸ਼ੁਰੂ ਕਰਨ ਤੋਂ ਬਾਅਦ ਹੀ ਇਹ ਕੰਮ ਸ਼ੁਰੂ ਕਰਵਾਇਆ ਜਾਵੇ। ਜਿਸ ’ਤੇ ਮੇਅਰ ਨੇ ਲੋੜੀਂਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਮੁਹਾਲੀ ਨਿਗਮ ਨੂੰ ਸਮੁੱਚੇ ਸ਼ਹਿਰ ਵਾਸੀਆਂ ਦੀ ਚਿੰਤਾ ਹੈ ਅਤੇ ਇਸ ਸਬੰਧੀ ਸ਼ਹਿਰ ਦੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ