Share on Facebook Share on Twitter Share on Google+ Share on Pinterest Share on Linkedin ਪਿੰਡ ਦਾਊਂ ਮਾਜਰਾ ਵਿੱਚ ਨਹਿਰੂ ਯੁਵਾ ਕੇਂਦਰ ਨੇ ਵੋਟਰ ਦਿਵਸ ਮਨਾਇਆ ਮਲਕੀਤ ਸਿੰਘ ਸੈਣੀ ਨਬਜ਼-ਏ-ਪੰਜਾਬ ਬਿਊਰੋ, ਖਰੜ, 25 ਜਨਵਰੀ: ਪਿੰਡ ਦਾਊਂਮਾਜਰਾ ਵਿਖੇ ‘ਰਾਸ਼ਟਰੀ ਵੋਟਰ ਦਿਵਸ’ ਨੂੰ ਸਮਰਪਿਤ ਨਹਿਰੂ ਯੂਵਾ ਕੇਂਦਰ ਐਸ.ਏ.ਐਸ.ਨਗਰ ਵੱਲੋਂ ਸਮਾਗਮ ਕਰਵਾਇਆ ਗਿਆ। ਨਹਿਰੂ ਯੂਵਾ ਕੇਂਦਰ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਜ਼ਿਲ੍ਹਾ ਕੋਆਰਡੀਨੇਟਰ ਪਰਮਜੀਤ ਸਿੰਘ ਨੇ ਨੌਵਜਾਂਨਾਂ ਤੇ ਪਿੰਡ ਨਿਵਾਸੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਸਾਡੀ ਵੋਟ ਦੀ ਮਹੱਤਤਾ ਬਾਰੇ ਦੱਸਿਆ ਤੇ ਕਿਹਾ ਕਿ ਕਦੇ ਵੀ ਸਾਨੂੰ ਵੋਟ ਕਿਸੇ ਵੀ ਸਿਆਸੀ ਦਬਾਓ ਵਿਚ ਆ ਕੇ ਨਹੀਂ ਪਾਉਣੀ ਚਾਹੀਦੀ। ਪਿੰਡ ਦੇ ਸਰਪੰਚ ਹਰਿੰਦਰ ਸਿੰਘ ਨੇ ਇਸ ਸਮਾਗਮ ਲਈ ਨਹਿਰੂ ਯੂਵਾ ਕੇਂਦਰ ਦਾ ਵਿਸੇਸ ਤੌਰ ਤੇ ਧੰਨਵਾਦ ਕੀਤਾ। ਨਹਿਰੂ ਯੂਵਾ ਕੇਂਦਰ ਦੀ ਵਲੰਟੀਅਰ ਅਰਚਨਾ ਮਿਸ਼ਰਾ,ਰਜਨੀ,ਰਮਨਪ੍ਰੀਤ ਕੌਰ ਸੈਣੀ, ਇੰਦਰਪ੍ਰੀਤ ਸਿੰਘ ਸਮੇਤ ਹੋਰਨਾਂ ਦਾ ਵਿਸੇਸ ਤੌਰ ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਹੈਪੀ, ਗੁਰਿੰਦਰ ਸਿੰਘ, ਗੁਰਵਿੰਦਰ ਸਿੰਘ, ਸੋਨੀ, ਰਣਜੋਤ ਸਿੰਘ, ਗੁਰਸੇਵਕ ਸਿੰਘ ਸਮੇਤ ਹੋਰ ਪਿੰਡ ਨਿਵਾਸੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ