ਨਵੇਂ ਕਮਿਸ਼ਨਰ ਨੇ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਸਾਰਿਆਂ ਤੋਂ ਸਹਿਯੋਗ ਮੰਗਿਆ

ਨਵੇਂ ਕਮਿਸ਼ਨਰ ਨੇ ਚਾਰਜ ਸੰਭਾਲਣ ਮਗਰੋਂ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ

ਨਬਜ਼-ਏ-ਪੰਜਾਬ, ਮੁਹਾਲੀ, 18 ਸਤੰਬਰ:
ਮੁਹਾਲੀ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਆਈਏਐਸ ਟੀ ਬੈਨਿਥ ਨੇ ਅੱਜ ਆਪਣੇ ਅਹੁਦੇ ਦਾ ਚਾਰਜ ਸੰਭਾਲਣ ਉਪਰੰਤ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨਾਲ ਮੁਲਾਕਾਤ ਕੀਤੀ। ਨਵੇਂ ਕਮਿਸ਼ਨਰ ਨੇ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਇੱਕ ਟੀਮ ਵਾਂਗ ਕੰਮ ਕਰਨ ਅਤੇ ਸਾਰਿਆਂ ਤੋਂ ਸਹਿਯੋਗ ਲੈਣ ਅਤੇ ਦੇਣ ਦੀ ਗੱਲ ਕਹੀ।
ਕਮਿਸ਼ਨਰ ਨੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨੂੰ ਭਰੋਸਾ ਦਿੱਤਾ ਕਿ ਉਹ ਸ਼ਹਿਰ ਦੇ ਵਿਕਾਸ ਅਤੇ ਸੁੰਦਰਤਾ ਲਈ ਉਨ੍ਹਾਂ ਨਾਲ ਮਿਲ ਕੇ ਕੰਮ ਕਰਨਗੇ। ਮੇਅਰ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਨਵੇਂ ਕਮਿਸ਼ਨਰ ਦਾ ਮੁਹਾਲੀ ਆਉਣ ’ਤੇ ਸਵਾਗਤ ਕੀਤਾ।
ਇਸ ਮੌਕੇ ਚੁਣੇ ਹੋਏ ਨੁਮਾਇੰਦਿਆਂ ਨੇ ਨਵੇਂ ਕਮਿਸ਼ਨਰ ਨਾਲ ਗੱਲਬਾਤ ਦੌਰਾਨ ਸ਼ਹਿਰ ਦੀਆਂ ਅਹਿਮ ਸਮੱਸਿਆਵਾਂ ਨੂੰ ਫੌਰੀ ਹੱਲ ਕਰਨ ਲਈ ਵਿਚਾਰ-ਚਰਚਾ ਕੀਤੀ ਅਤੇ ਸ਼ਹਿਰ ਦੀ ਸਫ਼ਾਈ ਵਿਵਸਥਾ ਅਤੇ ਰੇਹੜੀ-ਫੜੀ ਵਾਲਿਆਂ ਦੀ ਸਮੱਸਿਆ ਸਮੇਤ ਹੋਰ ਵੱਖ-ਵੱਖ ਮੁੱਦਿਆਂ ਨੂੰ ਸੰਜੀਦਗੀ ਨਾਲ ਲੈ ਕੇ ਕੰਮ ਕਰਨ ਦੀ ਸਲਾਹ ਦਿੱਤੀ। ਨਵੇਂ ਕਮਿਸ਼ਨਰ ਨੇ ਭਰੋਸਾ ਦਿੱਤਾ ਕਿ ਮੁਹਾਲੀ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਸ਼ਹਿਰ ਵਾਸੀਆਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਦਫ਼ਤਰ ਸਟਾਫ਼ ਨੂੰ ਵੀ ਆਪਣੀ ਡਿਊਟੀ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਕਰਨ ਲਈ ਪ੍ਰੇਰਿਆ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…