nabaz-e-punjab.com

ਆਟਾ ਦਾਲ ਸਕੀਮ ਦੀ ਨਵੇਂ ਸਿਰਿਓਂ ਕੀਤੀ ਜਾ ਰਹੀ ਜਾਂਚ ਦਾ ਕੰਮ ਜਲਦੀ ਹੀ ਮੁਕੰਮਲ ਕੀਤਾ ਜਾਵੇਗਾ: ਡੀਸੀ ਸਪਰਾ

ਕੇਵਲ ਯੋਗ ਲਾਭਪਾਤਰੀ ਹੀ ਲੈ ਸਕਣਗੇ ਆਟਾ ਦਾਲ ਸਕੀਮ ਦਾ ਫਾਇਦਾ

ਭੂਮੀਹੀਣ ਪਰਿਵਾਰਾਂ ਤੇ ਆਰਥਿਕ ਤੰਗੀ ਕਾਰਨ ਆਤਮ ਹੱਤਿਆ ਕਰਨ ਵਾਲੇ ਕਿਸਾਨਾਂ ਨੂੰ ਵੀ ਮਿਲੇਗਾ ਆਟਾ ਦਾਲ ਸਕੀਮ ਦਾ ਲਾਭ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜੁਲਾਈ
ਪੰਜਾਬ ਸਰਕਾਰ ਵੱਲੋਂ ਆਟਾ ਦਾਲ ਸਕੀਮ ਨੂੰ ਯੋਗ ਲਾਭਪਾਤਰੀਆਂ ਤੱਕ ਪਹੁਚਾਉਣ ਲਈ ਆਰੰਭੇ ਯਤਨਾਂ ਤਹਿਤ ਜ਼ਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ ਵਿੱਚ ਆਟਾ ਦਾਲ ਸਕੀਮ ਦੇ ਲਾਭਪਾਤਰੀਆਂ ਦੀ ਮੁੜ ਤੋਂ ਜਾਂਚ ਪੜਤਾਲ ਕਰਨ ਦਾ ਕੰਮ ਜੋਰਾਂ ਤੇ ਚੱਲ ਰਿਹਾ ਹੈ ਅਤੇ ਇਹ ਕੰਮ ਜਲਦੀ ਹੀ ਮੁਕੰਮਲ ਕਰ ਲਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਜ਼ਿਲ੍ਹੇ ’ਚ ਲਗਪਗ 99007 ਕਾਰਡ ਧਾਰਕ ਹਨ ਜ਼ਿਨ੍ਹਾਂ ਵਿੱਚ ਲਗਭਗ 3 ਲੱਖ 73 ਹਜਾਰ 958 ਪਰਿਵਾਰਾਂ ਦੇ ਮੈਂਬਰ ਸ਼ਾਮਿਲ ਹਨ ਅਤੇ ਇਨ੍ਹਾਂ ਕਾਰਡ ਧਾਰਕਾਂ ਦੀ ਮੁੜ ਤੋਂ ਰੀਵੈਰੀਫਿਕੇਸ਼ਨ ਕੀਤੀ ਜਾ ਰਹੀ ਹੈ ਤਾਂ ਜੋ ਕੇਵਲ ਯੋਗ ਲਾਭਪਾਤਰੀ ਹੀ ਇਸ ਸਕੀਮ ਦਾ ਲਾਭ ਲੈ ਸਕਣ ਅਤੇ ਨਜਾਇਜ ਲਾਭ ਲੈ ਰਹੇ ਲੋਕਾਂ ਦੇ ਨਾਅ ਸੂਚੀ ਵਿਚੋਂ ਖਾਰਜ ਕੀਤੇ ਜਾ ਸਕਣ।
ਸ੍ਰੀਮਤੀ ਸਪਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲਏ ਗਏ ਫੈਸਲੇ ਅਨੁਸਾਰ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਨਵੀਂ ਆਟਾ ਦਾਲ ਸਕੀਮ ਤਹਿਤ ਜ਼ਿਲ੍ਹੇ ਦੇ ਸਾਬਕਾ ਫੌਜੀਆਂ ਅਤੇ ਅਜਿਹੇ ਕਿਸਾਨਾਂ/ਭੂਮੀਹੀਣ ਪਰਿਵਾਰਾਂ, ਜਿਨ੍ਹਾਂ ਵਿੱਚੋ ਕਿਸੇ ਨੇ ਤੰਗੀ ਕਾਰਨ ਆਤਮ ਹੱਤਿਆ ਕੀਤੀ ਹੈ ਉਨ੍ਹਾਂ ਨੂੰ ਵੀ ਇਸ ਸਕੀਮ ਦੇ ਲਾਭਪਾਤਰੀ ਬਣਾਇਆ ਜਾਵੇਗਾ। ਅਜਿਹੇ ਪਰਿਵਾਰਾਂ ਲਈ ਸਲਾਨਾ ਆਮਦਨ ਦੀ ਸ਼ਰਤ ਲਾਗੂ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ ਮੁੜ ਰੀਵੈਰੀਫਿਕੇਸ਼ਨ ਦੇ ਕੰਮ ਲਈ ਸਬੰਧਤ ਉਪ ਮੰਡਲ ਮੈਜਿਸਟਰੇਟ (ਐਸਡੀਐਮ) ਦੀ ਨਿਗਰਾਨੀ ਹੇਠ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਪੇਂਡੂ ਇਲਾਕਿਆਂ ਵਿੱਚ ਸਬੰਧਤ ਪਟਵਾਰੀ, ਪੰਚਾਇਤ ਸਕੱਤਰ ਅਤੇ ਨਿਰਿਖਕ ਖੁਰਾਕ ਅਤੇ ਸਪਲਾਈਜ ਵਿਭਾਗ ਵੱਲੋਂ ਕੀਤੀ ਜਾ ਰਹੀ ਹੈ। ਸ਼ਹਿਰੀ ਇਲਾਕਿਆਂ ਵਿੱਚ ਸਬੰਧਿਤ ਕਾਰਜਕਾਰੀ ਅਫਸਰ, ਕਮਿਸ਼ਨਰ ਨਗਰ ਨਿਗਮ ਜਾਂ ਉਨ੍ਹਾਂ ਦੇ ਨੁਮਾਇੰਦੇ ਅਤੇ ਨਿਰੀਖਕ ਖੁਰਾਕ ਅਤੇ ਸਪਲਾਇਜ ਵਿਭਾਗ ਵੱਲੋਂ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਆਟਾ ਦਾਲ ਸਕੀਮ ਤਹਿਤ ਮੌਜੂਦਾ ਲਾਭਪਾਤਰੀਆਂ ਦੀ ਸੂਚੀ ਵਿਭਾਗ ਦੀ ਵੈਬਸਾਇਟ ’ਤੇ ਵੀ ਉਪਲਬਧ ਹੈ ਅਤੇ ਵੈਬਸਾਇਟ ਤੋਂ ਇਹ ਸੂਚੀਆਂ ਡਾਊਨਲੋਡ ਕਰਕੇ, ਇਨ੍ਹਾਂ ਵਿੱਚ ਸਾਰੇ ਮੌਜੂਦਾ ਲਾਭਪਾਤਰੀ ਪਰਿਵਾਰਾਂ ਦੇ ਯੋਗ ਅਤੇ ਅਯੋਗ ਪਾਏ ਜਾਣ ਬਾਰੇ ਵੀ ਦਰਜ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੌਜੂਦਾ ਲਾਭਪਾਤਰੀ ਪਰਿਵਾਰਾਂ ਦੀ ਰੀਵੈਰੀਫਿਕੇਸ਼ਨ ਅਤੇ ਅਜਿਹੇ ਕਿਸਾਨਾਂ/ਭੁਮੀਹੀਣ ਪਰਿਵਾਰਾਂ ਜਿਨ੍ਹਾਂ ਵਿੱਚੋ ਕਿਸੇ ਨੇ ਤੰਗੀ ਕਾਰਨ ਆਤਮ ਹੱਤਿਆ ਕੀਤੀ ਹੈ ਦੀ ਸਨਾਖਤ ਸਬੰਧੀ ਫਾਇਨਲ ਸੁੂਚੀਆਂ ਸਬੰਧਤ ਐਸ ਡੀ ਐਮ ਵੱਲੋਂ ਤਸਦੀਕ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਰੀਵੈਰੀਫਿਕੇਸ਼ਨ ਉਪਰੰਤ ਯੋਗ ਪਾਏ ਜਾਂਦੇ ਲਾਭਪਾਤਰੀ ਪਰਿਵਾਰਾਂ ਦੀਆਂ ਸੂਚੀਆਂ ਪਿੰਡਾਂ ਅਤੇ ਵਾਰਡਾਂ ਵਿੱਚ ਕਿਸੇ ਸਾਂਝੀ ਥਾਂ ’ਤੇ ਲਗਾਈਆਂ ਜਾਣਗੀਆਂ ਅਤੇ ਇਨ੍ਹਾਂ ਸੂਚੀਆਂ ਸਬੰਧੀ ਇੰਤਰਾਜ ਵੀ ਪ੍ਰਾਪਤ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰੀਵੈਰੀਫਿਕੇਸ਼ਨ ਕਰ ਰਹੇ ਸਮੂਹ ਸਟਾਫ਼ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਰੀਵੈਰੀਫਿਕੇਸ਼ਨ ਦੇ ਕੰਮ ਨੂੰ ਪੂਰੀ ਪਾਰਦਰਸ਼ਤਾ ਨਾਲ ਕਰਨ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਆਟਾ ਦਾਲ ਸਕੀਮ ਤੋਂ ਵਾਂਝਾ ਨਾ ਰਹੇ।

Load More Related Articles
Load More By Nabaz-e-Punjab
Load More In General News

Check Also

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 13…