Share on Facebook Share on Twitter Share on Google+ Share on Pinterest Share on Linkedin ਸ਼ਹਿਰੀ ਮੁੱਦਿਆਂ ਦੇ ਹੱਲ ਲਈ ਗਮਾਡਾ ਤੇ ਮੁਹਾਲੀ ਨਗਰ ਨਿਗਮ ਦੇ ਅਧਿਕਾਰੀ ਸਿਰਜੋੜ ਕੇ ਬੈਠੇ ਸ਼ਹਿਰ ਦੀ ਨੁਹਾਰ ਬਦਲਣ ਲਈ ਗਮਾਡਾ ਤੇ ਨਗਰ ਨਿਗਮ ਵੱਲੋਂ ਮਿਲ ਕੇ ਕੰਮ ਕਰਨ ਦਾ ਆਹਿਦ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਮਈ: ਮੁਹਾਲੀ ਨਗਰ ਨਿਗਮ ਅਤੇ ਗਮਾਡਾ ਦੇ ਸੀਨੀਅਰ ਅਧਿਕਾਰੀਆਂ ਦੀ ਸਾਂਝੀ ਮੀਟਿੰਗ ਅੱਜ ਪੁੱਡਾ ਭਵਨ ਵਿਖੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਰਾਜੀਵ ਗੁਪਤਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸ਼ਹਿਰ ਦੇ ਵਿਕਾਸ ਨੂੰ ਹੁਲਾਰਾ ਦੇਣ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਵਿਚਾਰ-ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਗਮਾਡਾ ਦੇ ਇੰਜੀਨੀਅਰਿੰਗ ਵਿੰਗ ਨੇ ਨਗਰ ਨਿਗਮ ਦੇ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਦੇ ਧਿਆਨ ਵਿੱਚ ਲਿਆਂਦਾ ਕਿ ਸੈਕਟਰ-83 ਸਥਿਤ ਸੀਵਰੇਜ ਟਰੀਟਮੈਂਟ ਪਲਾਂਟ (ਐਸਟੀਪੀ) ਤੋਂ ਸ਼ਹਿਰ ਤੱਕ ਪਾਣੀ ਦੀ ਪਾਈਪਲਾਈਨ ਵਿਛਾਉਣ ਸਬੰਧੀ ਪਲਾਨ ਨਿਗਮ ਨੂੰ ਵਿਚਾਰਨ ਹਿੱਤ ਭੇਜੇ ਗਏ ਹਨ। ਇਸ ’ਤੇ ਕਮਿਸ਼ਨਰ ਨੇ ਭਰੋਸਾ ਦਿੱਤਾ ਕਿ ਉਹ ਇਸ ਮਾਮਲੇ ਨੂੰ ਸਬੰਧਤ ਅਧਿਕਾਰੀਆਂ ਕੋਲ ਉਠਾਉਣਗੇ ਤਾਂ ਜੋ ਲੋੜੀਂਦੀ ਕਾਰਵਾਈ ਲਈ ਰਿਪੋਰਟ ਗਮਾਡਾ ਨੂੰ ਜਲਦੀ ਭੇਜੀ ਜਾ ਸਕੇ। ਨਿਗਮ ਅਧਿਕਾਰੀਆਂ ਨੇ ਗਮਾਡਾ ਤੋਂ 104 ਮੀਟਰ ਉੱਚੀ ਫਾਇਰ ਲਿਫ਼ਟ ਅਤੇ ਸਵੀਪਿੰਗ ਮਸ਼ੀਨ ਦੀ ਖ਼ਰੀਦ ਲਈ ਲੋੜੀਂਦੇ ਫੰਡ ਜਾਰੀ ਕਰਨ ਦੀ ਮੰਗ ਕੀਤੀ। ਉਨ੍ਹਾਂ ਨੇ ਸੈਕਟਰ-76 ਤੋਂ 80 ਵਿੱਚ ਵਿਕਾਸ ਕਰਵਾਉਣ ਲਈ ਵੀ ਫੰਡਾਂ ਮੁਹੱਈਆ ਕਰਨ ਦੀ ਮੰਗ ਕੀਤੀ। ਇਸ ਸਬੰਧੀ ਗਮਾਡਾ ਦੇ ਮੁੱਖ ਪ੍ਰਸ਼ਾਸਕ ਰਾਜੀਵ ਗੁਪਤਾ ਨੇ ਇੰਜੀਨੀਅਰਿੰਗ ਵਿੰਗ ਨੂੰ ਮੌਕੇ ’ਤੇ ਹੀ ਹਦਾਇਤ ਕੀਤੀ ਕਿ ਉਹ ਇਨ੍ਹਾਂ ਕਾਰਜਾਂ ਲਈ ਜਲਦੀ ਕਾਰਵਾਈ ਕਰਕੇ ਉਨ੍ਹਾਂ ਨੂੰ ਜਾਣੂ ਕਰਵਾਉਣ। ਇਨ੍ਹਾਂ ਮੁੱਦਿਆਂ ਤੋਂ ਇਲਾਵਾ ਸ਼ਹਿਰ ਵਿੱਚ ਹਾਦਸਿਆਂ ਨੂੰ ਘਟਾਉਣ ਲਈ ਦੁਰਘਟਨਾ ਸੰਭਾਵਿਤ ਸਥਾਨਾਂ ’ਤੇ ਗੋਲ ਚੌਕਾਂ ਦੀ ਸਥਾਪਨਾ ਅਤੇ ਸ਼ਹਿਰ ਦੇ ਸੁੰਦਰੀਕਰਨ ਸਮੇਤ ਹੋਰਨਾਂ ਮੁੱਦਿਆਂ ’ਤੇ ਚਰਚਾ ਕੀਤੀ। ਸ੍ਰੀ ਗੁਪਤਾ ਨੇ ਦੱਸਿਆ ਕਿ ਗਮਾਡਾ ਅਤੇ ਨਗਰ ਨਿਗਮ ਦੋਵੇਂ ਸ਼ਹਿਰ ਦੇ ਵਿਕਾਸ ਦੀ ਦੇਖ-ਰੇਖ ਕਰ ਰਹੇ ਹਨ ਅਤੇ ਕੁੱਝ ਇਲਾਕੇ ਅਜਿਹੇ ਹਨ ਜੋ ਕਿ ਦੋਵਾਂ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਹਨ। ਇਸ ਲਈ ਅੱਜ ਇਕੱਠੇ ਬੈਠ ਕੇ ਉਨ੍ਹਾਂ ਮੁੱਦਿਆਂ ’ਤੇ ਵਿਚਾਰ ਕੀਤੀ ਗਈ। ਜਿਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੀ ਲੋੜ ਹੈ। ਗੁਪਤਾ ਨੇ ਕਿਹਾ ਕਿ ਦੋਵਾਂ ਦਫ਼ਤਰਾਂ ਦੇ ਇੰਜੀਨੀਅਰਿੰਗ ਵਿੰਗਾਂ ਨੂੰ ਅੱਜ ਵਿਚਾਰੇ ਗਏ ਨੁਕਤਿਆਂ ’ਤੇ ਤੁਰੰਤ ਕੰਮ ਸ਼ੁਰੂ ਕਰਨ ਲਈ ਕਹਿ ਦਿੱਤਾ ਗਿਆ ਹੈ ਅਤੇ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਜਲਦੀ ਹੀ ਅਗਲੀ ਮੀਟਿੰਗ ਕੀਤੀ ਜਾਵੇਗੀ। ਮੀਟਿੰਗ ਵਿੱਚ ਗਮਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਅਮਰਿੰਦਰ ਸਿੰਘ ਟਿਵਾਣਾ, ਮੁੱਖ ਇੰਜੀਨੀਅਰ ਬਲਵਿੰਦਰ ਸਿੰਘ, ਨਗਰ ਨਿਗਮ ਦੇ ਨਿਗਰਾਨ ਇੰਜੀਨੀਅਰ ਨਰੇਸ਼ ਬੱਤਾ ਅਤੇ ਅਜੇ ਗਰਗ ਅਤੇ ਦੋਵੇਂ ਦਫ਼ਤਰਾਂ ਦੇ ਤਕਨੀਕੀ ਵਿੰਗ ਦੇ ਹੋਰ ਅਧਿਕਾਰੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ