Share on Facebook Share on Twitter Share on Google+ Share on Pinterest Share on Linkedin ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਮਿਥੇ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ: ਏਡੀਸੀ ਹਰੇਕ ਯੋਜਨਾ ਦਾ ਲਾਭ ਜ਼ਮੀਨੀ ਪੱਧਰ ’ਤੇ ਯੋਗ ਵਿਅਕਤੀਆਂ ਤੱਕ ਪਹੁੰਚਾਉਣਾ ਯਕੀਨੀ ਬਣਾਉਣ ’ਤੇ ਜ਼ੋਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਅਪਰੈਲ: ਮੁਹਾਲੀ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਸ੍ਰੀਮਤੀ ਅਵਨੀਤ ਕੌਰ ਵੱਲੋਂ ਪੇਂਡੂ ਵਿਕਾਸ ਤਹਿਤ ਚੱਲ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਪ੍ਰਗਤੀ ਦੀ ਸਮੀਖਿਆ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਪਿੰਡਾਂ ਵਿੱਚ ਮੌਜੂਦਾ ਸਮੇਂ ਅੰਦਰ ਚੱਲ ਰਹੇ ਵਿਕਾਸ ਕੰਮਾਂ ਵਿੱਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਬਕਾਇਆ ਕੰਮਾਂ ਨੂੰ ਵੀ ਮਿਥੇ ਸਮੇਂ ਵਿੱਚ ਪੂਰਾ ਕੀਤਾ ਜਾਵੇ। ਇਸ ਤੋਂ ਇਲਾਵਾ ਮੁਕੰਮਲ ਹੋਏ ਕਾਰਜਾਂ ਦੀ ਪ੍ਰਗਤੀ ਰਿਪੋਰਟ ਤਿਆਰ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੀ ਜਾਵੇ। ਸ੍ਰੀਮਤੀ ਅਵਨੀਤ ਕੌਰ ਨੇ ਡੀਡੀਪੀਓ, ਬੀਡੀਪੀਓਜ਼ ਸਮੇਤ ਵੱਖ-ਵੱਖ ਵਿਭਾਗਾਂ ਦੇ ਕਾਰਜਕਾਰੀ ਇੰਜੀਨੀਅਰਾਂ ਅਤੇ ਹੋਰ ਸੀਨੀਅਰ ਅਧਿਕਾਰੀਆਂ ਤੋਂ ਪਿੰਡਾਂ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਨਿਰਦੇਸ਼ ਦਿੱਤੇ ਕਿ ਸੂਬਾ ਸਰਕਾਰ ਵੱਲੋਂ ਲੋਕ ਭਲਾਈ ਵਿਕਾਸ ਕਾਰਜਾਂ ਹਿੱਤ ਸਾਰੀਆਂ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ’ਤੇ ਯੋਗ ਵਿਅਕਤੀਆਂ ਤੱਕ ਪੁੱਜਦਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਪੰਚਾਇਤ ਘਰਾਂ ਸਬੰਧੀ ਵਿਕਾਸ ਕਾਰਜ, ਸਕੂਲਾਂ ਵਿੱਚ ਕਰਵਾਏ ਜਾ ਰਹੇ ਕਾਰਜ, ਆਂਗਨਵਾਨੀ ਕਾਰਜਾਂ ਅਤੇ ਪਾਣੀ ਦੇ ਟਿਊਬਵੈੱਲਾਂ ਸਬੰਧੀ ਕਾਰਜ, ਪੀ.ਡਬਲਿਊਡੀ ਵਰਕਸ, ਸਵੱਛਤਾ ਸਰਵੇਖਣ ਆਦਿ ਯੋਜਨਾਵਾਂ ਦਾ ਜਾਇਜ਼ਾ ਲੈਂਦੇ ਹੋਏ ਸਬੰਧਤ ਵਿਭਾਗਾਂ ਨੂੰ ਇਨ੍ਹਾਂ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਵਿੱਚ ਐਸਡੀਐਮ ਸ੍ਰੀਮਤੀ ਸਰਬਜੀਤ ਕੌਰ, ਐਸਡੀਐਮ ਡੇਰਾਬੱਸੀ ਹਿਮਾਸ਼ੂ ਗੁਪਤਾ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ