ਸੋਹਾਣਾ ਪਾਣੀ ਦੀ ਟੈਂਕੀ ’ਤੇ ਚੜ੍ਹਿਆ ਚਾਰ ਭੈਣਾਂ ਦਾ ਇਕਲੌਤਾ ਭਰਾ

20 ਅਗਸਤ ਤੋਂ ਲੜੀਵਾਰ ਧਰਨੇ ’ਤੇ ਬੈਠੇ ਹਨ ਬੇਰੁਜ਼ਗਾਰ ਈਟਟੀ ਅਧਿਆਪਕ

ਨਬਜ਼-ਏ-ਪੰਜਾਬ, ਮੁਹਾਲੀ, 25 ਸਤੰਬਰ:
2364 ਈਟੀਟੀ ਬੇਰੁਜ਼ਗਾਰ ਅਧਿਆਪਕ ਡਿਊਟੀ ’ਤੇ ਜੁਆਇਨ ਕਰਵਾਉਣ ਦੀ ਮੰਗ ਨੂੰ ਲੈ ਕੇ ਬੀਤੀ 20 ਅਗਸਤ ਤੋਂ ਮੁਹਾਲੀ ਸਥਿਤ ਸਿੱਖਿਆ ਭਵਨ ਦੇ ਬਾਹਰ ਲੜੀਵਾਰ ਧਰਨੇ ’ਤੇ ਬੈਠੇ ਹਨ। ਇਸ ਦੌਰਾਨ ਅੱਜ ਇੱਕ ਬੇਰੁਜ਼ਗਾਰ ਅਧਿਆਪਕ ਵੀਰ ਸਿੰਘ ਵਾਸੀ ਸ਼ੇਰ ਸਿੰਘ ਵਾਲਾ ਮਲੋਟ ਪੁਲੀਸ ਨੂੰ ਝਕਾਨੀ ਦੇ ਕੇ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਨੇੜੇ ਪਾਣੀ ਦੀ ਟੈਂਕੀ ’ਤੇ ਚੜ੍ਹ ਗਿਆ। ਉਹ ਚਾਰ ਭੈਣਾਂ ਦਾ ਇਕਲੌਤਾ ਭਰਾ ਹੈ। ਜਿਸ ਦੇ ਮੋਢਿਆਂ ’ਤੇ ਪੂਰੇ ਟੱਬਰ ਦੀ ਜ਼ਿੰਮੇਵਾਰੀ ਹੈ। ਵੀਰ ਸਿੰਘ ਰੱਸਾ ਲੈ ਕੇ ਟੈਂਕੀ ’ਤੇ ਚੜ੍ਹਿਆ ਹੈ ਅਤੇ ਉਸ ਨੇ ਫਾਹਾ ਲਗਾਉਣ ਦੀ ਧਮਕੀ ਦਿੱਤੀ ਹੈ। ਵੀਰ ਸਿੰਘ ਨੇ ਟੈਂਕੀ ਤੋਂ ਸੋਸ਼ਲ ਮੀਡੀਆ ’ਤੇ ਅਪਲੋਡ ਕੀਤੀ ਵੀਡੀਓ ਵਿੱਚ ਕਿਹਾ ਕਿ ਸਾਲ ਪਹਿਲਾਂ ਸਿੱਖਿਆ ਵਿਭਾਗ ਨਿਯੁਕਤੀ ਪੱਤਰ ਦਿੱਤੇ ਗਏ ਸਨ ਪ੍ਰੰਤੂ ਹੁਣ ਤੱਕ ਡਿਊਟੀ ’ਤੇ ਜੁਆਇਨ ਨਹੀਂ ਕਰਵਾਇਆ ਗਿਆ।
ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਨੇ ਬੀਤੇ ਕੱਲ੍ਹ ਸ਼ਾਮ ਚਾਰ ਵਜੇ ਉਨ੍ਹਾਂ ਦੇ ਨਿਯੁਕਤੀ ਪੱਤਰਾਂ ਰੱਦ ਕਰਕੇ 15 ਹੋਰਨਾਂ ਨੂੰ ਵਿਅਕਤੀਆਂ ਨੂੰ ਡਿਊਟੀ ਜੁਆਇਨ ਕਰਵਾਉਣ ਲਈ ਪਬਲਿਕ ਨੋਟਿਸ ਜਾਰੀ ਕੀਤਾ ਗਿਆ ਹੈ। ਜਿਸ ਕਾਰਨ ਉਹ ਅੱਜ ਦੁਖੀ ਹੋ ਕੇ ਟੈਂਕੀ ’ਤੇ ਚੜ੍ਹਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਵਿਭਾਗ ਨੇ ਇਨ੍ਹਾਂ 15 ਵਿਅਕਤੀਆਂ ਨੂੰ ਡਿਊਟੀ ’ਤੇ ਲੈਣ ਦਾ ਪ੍ਰੋਗਰਾਮ ਰੱਦ ਨਹੀਂ ਕੀਤਾ ਤਾਂ ਉਹ ਟੈਂਕੀ ਤੋਂ ਕੁੱਝ ਵੀ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਰੋਸ ਪ੍ਰਦਰਸ਼ਨ ਦੌਰਾਨ ਜੇਕਰ ਉਸ ਦਾ ਕੋਈ ਜਾਨੀ ਮਾਲੀ ਨੁਕਸਾਨ ਹੁੰਦਾ ਹੈ ਤਾਂ ਸਿੱਖਿਆ ਮੰਤਰੀ, ਸਿੱਖਿਆ ਸਕੱਤਰ ਅਤੇ ਸਿੱਖਿਆ ਵਿਭਾਗ ਦੇ ਸਬੰਧਤ ਅਧਿਕਾਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਣਗੇ।

Load More Related Articles
Load More By Nabaz-e-Punjab
Load More In General News

Check Also

ਪੀੜਤ ਦੁਕਾਨਦਾਰਾਂ ਵੱਲੋਂ ਟੀਡੀਆਈ ਦਫ਼ਤਰ ਦੀ ਘੇਰਾਬੰਦੀ ਤੋਂ ਬਾਅਦ ਮੁਰੰਮਤ ਕੰਮ ਸ਼ੁਰੂ ਹੋਏ

ਪੀੜਤ ਦੁਕਾਨਦਾਰਾਂ ਵੱਲੋਂ ਟੀਡੀਆਈ ਦਫ਼ਤਰ ਦੀ ਘੇਰਾਬੰਦੀ ਤੋਂ ਬਾਅਦ ਮੁਰੰਮਤ ਕੰਮ ਸ਼ੁਰੂ ਹੋਏ ਮਾਰਕੀਟ ਦੇ ਮੁੱਖ …