ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਅਗਸਤ:
ਮੁਹਾਲੀ ਸ਼ਹਿਰ ਅਤੇ ਨੇੜਲੇ ਪਿੰਡਾਂ ਵਿੱਚ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਵੱਖ-ਵੱਖ ਗੁਰੂਘਰਾਂ ਵਿੱਚ ਧਾਰਮਿਕ ਸਮਾਗਮ ਕਰਵਾਏ ਗਏ ਅਤੇ ਕਥਾ ਵਾਚਕਾਂ, ਰਾਗੀ ਅਤੇ ਢਾਡੀ ਜਥਿਆਂ ਨੇ ਸਾਰਾ ਦਿਨ ਸੰਗਤ ਨੂੰ ਗੁਰਬਾਣੀ ਕੀਰਤਨ, ਕਥਾ, ਕੀਰਤਨ ਰਾਹੀਂ ਗੁਰੂ ਸਾਹਿਬ ਦੇ ਜੀਵਨ ਬ੍ਰਿਤਾਂਤ ਬਾਰੇ ਦੱਸਿਆ। ਇੱਥੋਂ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਫੇਜ਼-2, ਰਾਮਗੜ੍ਹੀਆ ਸਭਾ ਫੇਜ਼-3ਬੀ1, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-1 ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਦੀਵਾਨ ਸਜਾਏ ਗਏ। ਗੁਰੂ ਕਾ ਲੰਗਰ ਅਤੁੱਟ ਵਰਤਿਆ। ਰਾਮਗੜ੍ਹੀਆ ਸਭਾ ਫੇਜ਼-3ਬੀ1 ਵਿੱਚ ਖੀਰ ਪੂੜਿਆਂ ਦਾ ਲੰਗਰ ਲਗਾਇਆ ਗਿਆ।
ਇਸ ਤਰ੍ਹਾਂ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲਿਆ। ਭਾਈ ਗੁਰਦੇਵ ਸਿੰਘ ਮਸੋਲ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਦਾ ਪੂਰਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਸੁਣਾਇਆ। ਭਾਈ ਸੁਖਦੇਵ ਸਿੰਘ ਕੋਮਲ ਲੁਧਿਆਣਾ ਵਾਲੇ ਦੇ ਪੰਥਕ ਜਥੇ ਨੇ ਆਪਣੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਜਤਿੰਦਰ ਸਿੰਘ ਦਮਦਮੀ ਟਕਸਾਲ ਨੇ ਪੰਡਿਤ ਦਾ ਹੰਕਾਰ ਤੋੜਨ ਲਈ ਪੰਡਿਤ ਦੇ ਕਹਿਣ ਤੇ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਦੁਆਰਾ (ਗੂੰਗੇ ਅਤੇ ਬਹਿਰੇ) ਗੰਗੂ ਛੀਵਰ ਤੋਂ ਸਿਰ ’ਤੇ ਛੜੀ ਰੱਖ ਕੇ ਗੀਤਾ ਦੇ ਅਰਥ ਕਰਵਾਉਣ ਦਾ ਪੂਰੇ ਪ੍ਰਸੰਗ ਤੋਂ ਜਾਣੂ ਕਰਵਾਇਆ।
ਇਸ ਮੌਕੇ ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ, ਭਾਈ ਪ੍ਰਿਤਪਾਲ ਸਿੰਘ, ਭਾਈ ਗੁਰਵਿੰਦਰ ਸਿੰਘ, ਭਾਈ ਓਂਕਾਰ ਸਿੰਘ, ਭਾਈ ਗੁਰਿੰਦਰ ਸਿੰਘ, ਸ਼੍ਰੋਮਣੀ ਪ੍ਰਚਾਰਕ ਭਾਈ ਸੁਰਜੀਤ ਸਿੰਘ, ਭਾਈ ਤਾਰਾ ਸਿੰਘ , ਭਾਈ ਗੁਰਬਖ਼ਸ਼ ਸਿੰਘ ਸ਼ਾਂਤ, ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜਥਾ, ਭਾਈ ਸ਼ੁਮਿੰਦਰ ਸਿੰਘ ਬੋਪਾਰਾਏ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਹਰਬਖ਼ਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਪ੍ਰਬੰਧਕਾਂ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…