Nabaz-e-punjab.com

ਮੁਹਾਲੀ ਦੇ ਪਾਰਕਾਂ ਨੂੰ ਸੈਰਗਾਹ ਵਜੋਂ ਵਿਕਸਤ ਕੀਤਾ ਜਾਵੇਗਾ: ਸਿੱਧੂ

ਕੈਬਨਿਟ ਮੰਤਰੀ ਸਿੱਧੂ ਵੱਲੋਂ ਫੇਜ਼-7 ਦੇ ਰਿਹਾਇਸ਼ੀ ਪਾਰਕ ਵਿੱਚ ਸਮਰਸੀਬਲ ਪੰਪ ਦਾ ਉਦਘਾਟਨ

ਰੈਜ਼ੀਡੈਂਟਸ ਵੈੱਲਫੇਅਰ ਸੁਸਾਇਟੀ ਸੈਕਟਰ-61 ਵੱਲੋਂ ਭਰਿਆ ਜਾਵੇਗਾ ਬਿਜਲੀ ਦਾ ਬਿੱਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਦਸੰਬਰ:
ਰੈਜ਼ੀਡੈਂਟਸ ਵੈੱਲਫੇਅਰ ਸੁਸਾਇਟੀ ਸੈਕਟਰ-61 ਵੱਲੋਂ ਇੱਥੋਂ ਦੇ ਫੇਜ਼-7 ਦੇ ਰਿਹਾਇਸ਼ੀ ਪਾਰਕ ਵਿੱਚ ਸਥਾਪਿਤ ਕੀਤੇ ਸਮਰਸੀਬਲ ਪੰਪ ਦਾ ਉਦਘਾਟਨ ਪਸ਼ੂ ਪਾਲਣ, ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੀਤਾ। ਇਸ ਸਬੰਧੀ ਸੁਸਾਇਟੀ ਵੱਲੋਂ ਪਾਰਕ ਵਿੱਚ ਉਦਘਾਟਨ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਬੋਲਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਮੁਹਾਲੀ ਦੇ ਪਾਰਕਾਂ ਨੂੰ ਸੈਰਗਾਹ ਵਜੋਂ ਵਿਕਸਤ ਕੀਤਾ ਜਾਵੇਗਾ। ਇਸ ਨਾਲ ਜਿੱਥੇ ਸ਼ਹਿਰ ਦੀ ਸੁੰਦਰਤਾ ਵਧੇਗੀ, ਉੱਥੇ ਵਾਤਾਵਰਨ ਨੂੰ ਪ੍ਰਦੂਸ਼ਣ ਹੋਣ ਤੋਂ ਬਚਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਵਾਅਦੇ ਪੜਾਅਵਾਰ ਪੂਰੇ ਕੀਤੇ ਜਾ ਰਹੇ ਹਨ ਅਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਸ੍ਰੀ ਸਿੱਧੂ ਨੇ ਸੁਸਾਇਟੀ ਮੈਂਬਰਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਪਹਿਲਕਦਮੀ ਨਾਲ ਪਾਰਕ ਦੀ ਸਾਂਭ-ਸੰਭਾਲ ਵਿੱਚ ਬਹੁਤ ਮਦਦ ਮਿਲੇਗੀ। ਉਨ੍ਹਾਂ ਨੇ ਵੈੱਲਫੇਅਰ ਸੁਸਾਇਟੀ ਨੂੰ ਸਮਾਜ ਸੇਵੀ ਕੰਮਾਂ ਲਈ 21 ਹਜ਼ਾਰ ਰੁਪਏ ਵੀ ਦਿੱਤੇ।
ਇਸ ਤੋਂ ਪਹਿਲਾਂ ਸੁਸਾਇਟੀ ਦੇ ਆਗੂ ਐਮਡੀਐਸ ਸੋਢੀ ਨੇ ਮੰਤਰੀ ਦਾ ਸਵਾਗਤ ਕਰਦਿਆਂ ਕਿਹਾ ਕਿ ਸਮਰਸੀਬਲ ਪੰਪ ਸਬੰਧੀ ਬਿਜਲੀ ਦਾ ਬਿੱਲ ਸੰਸਥਾ ਵੱਲੋਂ ਭਰਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਦੋ ਪਾਰਕਾਂ ਵਿੱਚ ਸਮਰਸੀਬਲ ਪੰਪ ਲਗਾਏ ਗਏ ਹਨ ਅਤੇ ਇੱਕ ਹੋਰ ਪਾਰਕ ਵਿੱਚ ਜਲਦੀ ਹੀ ਸਮਰਸੀਬਲ ਪੰਪ ਲਗਾਇਆ ਜਾਵੇਗਾ।
ਇਸ ਮੌਕੇ ਕੈਬਨਿਟ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਕਾਂਗਰਸੀ ਆਗੂ ਐਮਡੀਐਸ ਸੋਢੀ, ਜੀਐਸ ਰਿਆੜ, ਸਤਪਾਲ ਸਿੰਘ, ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਹਰਦਿਆਲ ਸਿੰਘ, ਸਕੱਤਰ ਜਸਬੀਰ ਸਿੰਘ ਸੈਣੀ, ਸੰਦੀਪ ਚੌਧਰੀ, ਬਲਵਿੰਦਰ ਸਿੰਘ ਅੌਲਖ, ਮੋਹਨ ਸਿੰਘ, ਵਿਸ਼ਾਲ ਸਿੰਘ ਧਨੋਆ, ਗਗਨਦੀਪ ਸਿੰਘ ਧਾਲੀਵਾਲ ਅਤੇ ਪਰਮਜੀਤ ਸਿੰਘ ਸਮੇਤ ਵੱਡੀ ਗਿਣਤੀ ਲੋਕ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…