nabaz-e-punjab.com

ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਸਰਕਾਰ ਦੀਆਂ ਮਾੜੀਆਂ ਨੀਤੀਆਂ ਵਿਰੁੱਧ ਰੋਸ ਰੈਲੀ

ਜਾਇਜ਼ ਮੰਗਾਂ ਲਈ ਪੰਜਾਬ ਸਰਕਾਰ ’ਤੇ ਦਬਾਅ ਪਾਉਣ ਲਈ ਵੱਖ ਵੱਖ ਥਾਵਾਂ ’ਤੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਕਤੂਬਰ:
ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਵੱਲੋਂ ਸਰਕਾਰ ਦੀਆਂ ਮਾੜੀਆਂ ਨੀਤੀਆਂ ਵਿਰੁੱਧ ਰੋਸ ਰੈਲੀ ਕੀਤੀ ਗਈ। ਜਿਸ ਦੀ ਪ੍ਰਧਾਨਗੀ ਐਸੋਸੀਏਸ਼ਨ ਦੇ ਪ੍ਰਧਾਨ ਕਰਮ ਸਿੰਘ ਧਨੋਆ ਨੇ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਬਜ਼ੁਰਗ ਪੈਨਸ਼ਨਰਾਂ ਦੀ ਹੋਰ ਪ੍ਰੀਖਿਆ ਲੈਣੀ ਬੰਦ ਕਰੇ। ਉਨ੍ਹਾਂ ਕਿਹਾ ਕਿ ਜੇਕਰ ਹੁਣ ਵੀ ਸਰਕਾਰ ਨੇ ਪੈਨਸ਼ਨਰ ਬਾਬਿਆਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਤਾਂ ਅਗਲੇ ਵਰ੍ਹੇ ਹੋਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਵਿੱਚ ਪੈਨਸ਼ਨਰ ਗੁਪਤ ਐਕਸ਼ਨ ਅਤੇ ਹੋਰ ਸਖ਼ਤ ਫੈਸਲਾ ਲੈਣ ਲਈ ਮਜਬੂਰ ਹੋਣਗੇ।
ਸੰਯੁਕਤ ਸਕੱਤਰ ਜਗਦੀਸ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਲਈ 10 ਨਵੰਬਰ ਨੂੰ ਮਾਲਵਾ ਜ਼ੋਨ ਦੀ ਰੈਲੀ ਬਠਿੰਡਾ ਵਿੱਚ ਕੀਤੀ ਜਾਵੇਗੀ ਅਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਵੱਲ ਕਾਲੇ ਝੰਡੇ ਲੈ ਕੇ ਰੋਸ ਮਾਰਚ ਕੀਤਾ ਜਾਵੇਗਾ ਅਤੇ 26 ਨਵੰਬਰ ਨੂੰ ਮਾਝਾ ਅਤੇ ਦੁਆਬਾ ਜ਼ੋਨ ਦੀ ਰੈਲੀ ਜਲੰਧਰ ਵਿੱਚ ਕੀਤੀ ਜਾਵੇਗੀ ਅਤੇ 10 ਦਸੰਬਰ ਨੂੰ ਪਟਿਆਲਾ ਵਿੱਚ ਸੂਬਾ ਪੱਧਰੀ ਰੈਲੀ ਕੀਤੀ ਅਤੇ ਇਸ ਦੌਰਾਨ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੀ ਕੋਠੀ ਅਤੇ ਮੋਤੀ ਮਹਿਲ ਵੱਲ ਮਾਰਚ ਕੀਤਾ ਜਾਵੇਗਾ। ਇਨ੍ਹਾਂ ਰੈਲੀਆਂ ਵਿੱਚ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨਾਂ ਦੇ ਮੈਂਬਰ ਵੱਧ ਚੜ੍ਹ ਕੇ ਸ਼ਮੂਲੀਅਤ ਕਰਨਗੇ।
ਸ੍ਰੀ ਕਰਮ ਸਿੰਘ ਧਨੋਆ ਨੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪੈਨਸ਼ਨਰਾਂ ਦਾ 22 ਮਹੀਨੇ ਦਾ 19 ਫੀਸਦੀ ਡੀਏ ਦਾ ਬਕਾਇਆ ਅਤੇ ਜਨਵਰੀ 2017, ਜੁਲਾਈ 2017, ਜਨਵਰੀ 2018 ਅਤੇ ਜੁਲਾਈ 2018 ਦੇ ਡੀਏ ਦੀਆਂ ਚਾਰ ਕਿਸ਼ਤਾਂ ਅਣ-ਅਧਿਕਾਰਤ ਤੌਰ ’ਤੇ ਦੱਬੀ ਬੈਠੀ ਹੈ। 1-1-16 ਤੋਂ 31-12-2016 ਤੱਕ ਦੇ ਪੈਂਡਿੰਗ ਮੈਡੀਕਲ ਬਿੱਲਾਂ ਦਾ ਤੁਰੰਤ ਭੁਗਤਾਨ ਕੀਤਾ ਜਾਵੇ। ਅਦਾਲਤਾਂ ਦੇ ਫੈਸਲੇ ਸਰਕਾਰ ਜਨਰਲਾਈਜ਼ ਕਰਕੇ ਲਾਗੂ ਕਰੇ, ਮੈਡੀਕਲ ਭੱਤਾ 2 ਹਜ਼ਾਰ ਰੁਪਏ ਕੀਤਾ ਜਾਵੇ ਅਤੇ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਕਮਿਸ਼ਨ ਤੋਂ ਲੈ ਕੇ 1-1-2016 ਤੋਂ ਲਾਗੂ ਕੀਤੀ ਜਾਵੇ।
ਇਸ ਮੌਕੇ ਜਸਵੰਤ ਸਿੰਘ ਬਾਗੜੀ, ਜਰਨੈਲ ਸਿੰਘ ਕਰਾਂਤੀ, ਜਸਮੇਰ ਸਿੰਘ ਬਾਠ, ਬਲਬੀਰ ਸਿੰਘ ਧਾਨੀਆ, ਬਾਬੂ ਸਿੰਘ, ਯਾਦਵਿੰਦਰ ਸਿੰਘ, ਪ੍ਰਧਾਨ ਡੇਰਾਬਸੀ ਗਿਆਨ ਸਿੰਘ ਮੱੁਲਾਂਪੁਰ, ਰਘਬੀਰ ਸਿੰਘ, ਮਲਾਗਰ ਸਿੰਘ, ਸਤਪਾਲ ਰਾਣਾ, ਉਦੈ ਸਿੰਘ, ਬਲਦੇਵ ਸਿੰਘ ਢਿੱਲੋਂ, ਹਰਮਿੰਦਰ ਸਿੰਘ ਸੈਣੀ, ਦਲੀਪ ਸਿੰਘ, ਪ੍ਰੇਮ ਸਿੰਘ ਮਲੋਆ, ਸੁਖਦੇਵ ਸਿੰਘ ਚਾਹਲ, ਬਲਦੇਵ ਸਿੰਘ ਮਾਨ, ਪਸੌਰਾ ਸਿੰਘ ਸੀ ਟੀ ਯੂ, ਗੁਰਮੇਲ ਸਿੰਘ ਢੀਂਡਸਾ, ਕੁਲਦੀਪ ਸਿੰਘ ਭਿੰਡਰ ਨੇ ਵੀ ਰੈਲੀ ਨੂੰ ਸੰਬੋਧਨ ਕੀਤਾ।
ਉਧਰ, ਮੁਹਾਲੀ ਦੇ ਐਸਡੀਐਮ ਜਗਦੀਪ ਸਹਿਗਲ ਨੇ ਰੈਲੀ ਵਿੱਚ ਪਹੁੰਚ ਕੇ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਤੋਂ ਮੰਗ ਪੱਤਰ ਹਾਸਲ ਕਰਕੇ ਅੱਜ ਹੀ ਮੁੱਖ ਮੰਤਰੀ, ਵਿੱਤ ਮੰਤਰੀ ਅਤੇ ਸਿਹਤ ਮੰਤਰੀ ਤੱਕ ਪੁੱਜਦਾ ਕਰਨ ਦਾ ਭਰੋਸਾ ਦਿੱਤਾ। ਇਸ ਮਗਰੋਂ ਬਜ਼ੁਰਗਾਂ ਨੇ ਰੈਲੀ ਖ਼ਤਮ ਕੀਤੀ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…