ਐਰੋਸਿਟੀ ਦੇ ਲੋਕਾਂ ਨੇ ਚੇਅਰਮੈਨ ਅੱਗੇ ਖੋਲ੍ਹਿਆ ਸਮੱਸਿਆਵਾਂ ਦਾ ਪਟਾਰਾ

ਚੇਅਰਮੈਨ ਆਹਲੂਵਾਲੀਆ ਨੇ ਐਰੋਸਿਟੀ ਦੇ ਵੱਖ-ਵੱਖ ਬਲਾਕਾਂ ਦੀਆਂ ਸਮੱਸਿਆਵਾਂ ਸੁਣੀਆਂ

ਨਬਜ਼-ਏ-ਪੰਜਾਬ, ਮੁਹਾਲੀ, 19 ਅਕਤੂਬਰ:
ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਐਸਐਸ ਆਹਲੂਵਾਲੀਆ ਨੇ ਮੁਹਾਲੀ ਏਅਰਪੋਰਟ ਨੇੜੇ ਐਰੋਸਿਟੀ ਦੇ ਵੱਖ-ਵੱਖ ਬਲਾਕਾਂ ਦੀਆਂ ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨਾਂ ਦੇ ਪ੍ਰਧਾਨਾਂ ਅਤੇ ਸੈਕਟਰ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਆਮ ਆਦਮੀ ਪਾਰਟੀ ਮੁਹਾਲੀ ਟਰੇਡ ਵਿੰਗ ਦੇ ਮੀਤ ਪ੍ਰਧਾਨ ਅਮਿਤ ਜੈਨ ਅਤੇ ਬੁਲਾਰੇ ਗੋਵਿੰਦਰ ਮਿੱਤਲ ਵੀ ਮੌਜੂਦ ਸਨ।
ਇਸ ਮੌਕੇ ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨਾਂ ਦੇ ਪ੍ਰਧਾਨਾਂ ਨੇ ਚੇਅਰਮੈਨ ਆਹਲੂਵਾਲੀਆ ਨੂੰ ਐਰੋਸਿਟੀ ਦੇ ਵਸਨੀਕਾਂ ਨੂੰ ਦਰਪੇਸ਼ ਸਮੱਸਿਆਵਾਂ ਤੋਂ ਜਾਣੂ ਕਰਵਾਉਂਦੇ ਹੋਏ ਦੱਸਿਆ ਕਿ ਐਰੋਸਿਟੀ ਵਿੱਚ ਜੋ ਗਮਾਡਾ ਵੱਲੋਂ ਅੰਡਰ ਗਰਾਉਂਡ ਬਿਜਲੀ ਦੀਆਂ ਤਾਰਾਂ ਪਾਉਣ ਕਾਰਨ ਲੋਕਾਂ ਨੂੰ ਕਾਫ਼ੀ ਦਿੱਕਤਾਂ ਆ ਰਹੀਆਂ ਹਨ। ਤਕਨੀਕੀ ਨੁਕਸ ਪੈਣ ’ਤੇ ਉਸ ਨੂੰ ਠੀਕ ਕਰਨ ਲਈ ਕਈ-ਕਈ ਘੰਟੇ ਲੱਗ ਜਾਂਦੇ ਹਨ। ਕਈ ਵਾਰ ਪਾਵਰਕੌਮ ਦੇ ਕਰਮਚਾਰੀ ਕੰਮ ਅਧੂਰਾ ਛੱਡ ਕੇ ਬਿਜਲੀ ਸਪਲਾਈ ਬਹਾਲ ਕਰ ਦਿੰਦੇ ਹਨ। ਜਿਸ ਕਾਰਨ ਲੋਕਾਂ ਨੂੰ ਕਰੰਟ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਐਰੋਸਿਟੀ ਨੂੰ ਬਨੂੜ ਗਰਿੱਡ ਤੋਂ ਬਦਲ ਕੇ ਮੁਹਾਲੀ ਨਾਲ ਜੋੜਿਆ ਜਾਵੇ। ਇਸ ਤੋਂ ਇਲਾਵਾ ਐਰੋਸਿਟੀ ਵਾਸੀਆਂ ਨੂੰ ਨਹਿਰੀ ਪਾਣੀ ਦੀ ਸਪਲਾਈ ਮੁਹੱਈਆ ਕਰਵਾਈ ਜਾਵੇ। ਕਈ ਬਲਾਕਾਂ ਵਿੱਚ ਪਾਰਕ ਚੰਗੀ ਤਰ੍ਹਾਂ ਵਿਕਸਤ ਨਹੀਂ ਕੀਤੇ ਗਏ ਹਨ। ਜਿਸ ਕਾਰਨ ਲੋਕਾਂ ਨੂੰ ਮੁਸ਼ਕਲ ਹੋ ਰਹੀ ਹੈ। ਲੋਕਾਂ ਨੇ ਐਰੋਸਿਟੀ ਦੇ ਪਾਰਕਾਂ ਵਿੱਚ ਓਪਨ ਜਿਮ ਲਗਾਉਣ ਦੀ ਮੰਗ ਵੀ ਕੀਤੀ।
ਇਸ ਮੌਕੇ ਡਾ. ਐਸਐਸ ਆਹਲੂਵਾਲੀਆ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਲੋਕਾਂ ਦੀ ਭਲਾਈ ਲਈ ਦਿਨ ਰਾਤ ਕੰਮ ਕਰ ਰਹੀ ਹੈ। ਐਰੋਸਿਟੀ ਵਿੱਚ ਬਿਜਲੀ-ਪਾਣੀ ਅਤੇ ਪਾਰਕਾਂ ਦੀ ਸਮੱਸਿਆ ਦੇ ਹੱਲ ਲਈ ਵਿਧਾਇਕ ਕੁਲਵੰਤ ਸਿੰਘ ਰਾਹੀਂ ਛੇਤੀ ਹੀ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਗਮਾਡਾ ਅਧਿਕਾਰੀਆਂ ਨਾਲ ਗੱਲ ਕਰਨਗੇ ਅਤੇ ਉਪਰੋਕਤ ਸਮੱਸਿਆਵਾਂ ਨੂੰ ਹੱਲ ਕਰਵਾਉਣਗੇ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਪੁਲੀਸ ਨੇ ਸਫ਼ਾਈ ਮਜ਼ਦੂਰ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, 2 ਮੁਲਜ਼ਮ ਕਾਬੂ

ਮੁਹਾਲੀ ਪੁਲੀਸ ਨੇ ਸਫ਼ਾਈ ਮਜ਼ਦੂਰ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, 2 ਮੁਲਜ਼ਮ ਕਾਬੂ ਮੁਲਜ਼ਮਾਂ ਨੇ ਕੁਲਹਾੜੀ …