ਪੰਜਾਬ ਦੇ ਲੋਕ ‘ਆਪ’ ਸਰਕਾਰ ਦੇ ਝੂਠੇ ਲਾਰਿਆਂ ਤੋਂ ਅੱਕੇ: ਰਾਜੂ ਖੰਨਾ

ਜ਼ਿਲ੍ਹਾ ਜਥੇਬੰਦਕ ਢਾਂਚੇ ਦੇ ਗਠਨ ਸਬੰਧੀ ਅਕਾਲੀ ਆਗੂਆਂ ਨਾਲ ਕੀਤੀ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਮਈ:
ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਤੇ ਜ਼ਿਲ੍ਹਾ ਮੁਹਾਲੀ ਦੇ ਅਬਜ਼ਰਵਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਹਰੇਕ ਫਰੰਟ ’ਤੇ ਫੇਲ੍ਹ ਸਾਬਤ ਹੋ ਰਹੀ ਹੈ ਅਤੇ ਸਰਕਾਰ ਦੇ ਝੂਠੇ ਲਾਰਿਆਂ ਤੋਂ ਅੱਕੇ ਲੋਕ ਆਪ ਮੁਹਾਰੇ ਅਕਾਲੀ ਦਲ ਵੱਲ ਆ ਰਹੇ ਹਨ। ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਹੇਠ ਅਕਾਲੀ ਆਗੂਆਂ ਅਤੇ ਸਰਗਰਮ ਵਰਕਰਾਂ ਦੀ ਹੋਈ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜੂ ਖੰਨਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਸਮੇਂ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨਾਲ ਕੀਤੇ ਵਾਅਦੇ ਵਾਅਦੇ ਪੂਰੇ ਕਰਨ ਦੀ ਥਾਂ ਲਾਰੇ ਰੱਪੇ ਲਗਾ ਕੇ ਡੰਗ ਟਪਾਇਆ ਜਾ ਰਿਹਾ ਹੈ।
ਪੱਤਰਕਾਰਾਂ ਵੱਲੋਂ ਪਾਰਟੀ ਦੀ ਮੌਜੂਦਾ ਸਥਿਤੀ ਬਾਰੇ ਪੁੱਛੇ ਜਾਣ ’ਤੇ ਰਾਜੂ ਖੰਨਾ ਨੇ ਕਿਹਾ ਕਿ ਅੱਜ ਮੀਟਿੰਗ ਵਿੱਚ ਜ਼ਿਲ੍ਹਾ ਜਥੇਬੰਦਕ ਢਾਂਚਾ ਬਣਾਉਣ ਲਈ ਵਰਕਰਾਂ ਨਾਲ ਵਿਚਾਰ-ਚਰਚਾ ਕਰਕੇ ਉਨ੍ਹਾਂ ਦੀ ਰਾਇ ਲਈ ਗਈ ਹੈ ਅਤੇ ਜ਼ਿਲ੍ਹਾ ਜਥੇਬੰਦੀ ਵਿੱਚ ਸਾਰੇ ਵਰਗਾਂ ਨੂੰ ਨੁਮਾਇੰਦਗੀ ਦਿੱਤੀ ਜਾਵੇਗੀ।
ਇਸ ਮੌਕੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਉਹ ਸਾਰੇ ਵਰਕਰਾਂ ਨੂੰ ਨਾਲ ਲੈ ਕੇ ਚੱਲਣਗੇ ਅਤੇ ਬੂਥ ਪੱਧਰ ’ਤੇ ਸਬ ਕਮੇਟੀਆਂ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਵਧੀਕੀਆਂ ਖ਼ਿਲਾਫ਼ ਅਕਾਲੀ ਦਲ ਸੰਘਰਸ਼ ਵਿੱਢੇਗਾ ਅਤੇ ਪਾਰਟੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਜਲਦੀ ਜਨ ਸੰਪਰਕ ਮੁਹਿੰਮ ਵਿੱਢੀ ਜਾਵੇਗੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਰਾਜੂ ਖੰਨਾ ਨੇ ਕਿਹਾ ਕਿ ਅਕਾਲੀ ਦਲ ਦੀਆਂ ਜ਼ਿਲ੍ਹਾ ਪੱਧਰ ਦੀਆਂ ਮੀਟਿੰਗਾਂ ਦਾ ਮੁੱਖ ਮਕਸਦ ਪਾਰਟੀ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਕੋਰ ਕਮੇਟੀ ਦੇ ਫੈਸਲੇ ਅਨੁਸਾਰ ਇਹ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਤੋਂ ਪਹਿਲਾਂ ਖਰੜ ਹਲਕੇ ਦੀ ਮੀਟਿੰਗ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਜਥੇਬੰਦੀ ਬਣਾਉਣ ਲਈ ਵਰਕਰਾਂ ਤੇ ਆਗੂਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਉਨ੍ਹਾਂ ਦੀ ਰਾਏ ਲਈ ਗਈ ਹੈ ਜੋ ਪਾਰਟੀ ਪ੍ਰਧਾਨ ਤੱਕ ਪੁੱਜਦੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਬੂਥ ਲੈਵਲ, ਸਰਕਲ ਅਤੇ ਜਿਲਾ ਪੱਧਰ ਤੱਕ ਪੂਰੀ ਤਰ੍ਹਾਂ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਲ੍ਹਾ ਪੱਧਰ ਤੇ ਯੋਗ ਕਮੇਟੀਆਂ ਬਣਾਈਆਂ ਜਾਣਗੀਆਂ ਅਤੇ ਨੌਜਵਾਨ ਆਗੂ ਅੱਗੇ ਲਿਆਂਦੇ ਜਾਣਗੇ ਜੋ ਅਕਾਲੀ ਦਲ ਨੂੰ ਮਜ਼ਬੂਤੀ ਪ੍ਰਦਾਨ ਕਰ ਸਕਣ। ਉਨ੍ਹਾਂ ਕਿਹਾ ਕਿ ਆਉਂਦੇ ਮਹੀਨਿਆਂ ਵਿੱਚ ਪਾਰਟੀ ਵੱਲੋੱ ਵੱਡੇ ਐਲਾਨ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਆਪਣੇ ਕਾਰਜਕਾਲ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਨੇ ਪੰਜਾਬ ਵਿੱਚ ਵਿਕਾਸ ਦਾ ਕੋਈ ਕੰਮ ਨਹੀਂ ਕੀਤਾ ਅਤੇ ਆਮ ਆਦਮੀ ਪਾਰਟੀ ਨੇ ਝੂਠ ਬੋਲ ਕੇ ਲੋਕਾਂ ਦੀਆਂ ਵੋਟਾਂ ਹਾਸਲ ਕੀਤੀਆਂ ਤੇ ਸਰਕਾਰ ਬਣਾਈ ਪਰ ਇਹ ਸਰਕਾਰ ਹਰ ਫਰੰਟ ਤੇ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚ ਸਰਕਾਰ ਨਹੀਂ ਚਲਾ ਰਹੀ ਸਗੋੱ ਗੈਂਗਸਟਰ ਸਰਕਾਰ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲੁੱਟਾਂ ਖੋਹਾਂ ਅਤੇ ਕਤਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ 2024 ਦੀਆਂ ਚੋਣਾਂ ਆਪਣੇ ਬਲਬੂਤੇ ਤੇ ਲੜੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਹੀ ਕਾਂਗਰਸ ਦੀ ਬੀ ਟੀਮ ਰਹੀ ਹੈ ਅਤੇ ਪਿਛਲੀਆਂ ਚੋਣਾਂ ਵਿੱਚ ਅਜਿਹਾ ਸਾਫ਼ ਤੌਰ ਤੇ ਉਭਰ ਕੇ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਹੁਣ ਇਹ ਗੱਲ ਸਮਝ ਆ ਚੁੱਕੀ ਹੈ ਕਿ ਪੰਜਾਬ ਦੇ ਲੋਕ ਅਕਾਲੀ ਦਲ ਨੂੰ ਵਾਪਸ ਸੱਤਾ ਵਿੱਚ ਦੇਖਣਾ ਚਾਹੁੰਦੇ ਹਨ।

ਇਸ ਮੌਕੇ ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਟਕਸਾਲੀ ਆਗੂ ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਹਰਜੀਤ ਸਿੰਘ ਭੁੱਲਰ, ਕਮਲਜੀਤ ਸਿੰਘ ਰੂਬੀ, ਸਤਿੰਦਰ ਸਿੰਘ ਗਿੱਲ, ਜ਼ਿਲ੍ਹਾ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਕੁਲਦੀਪ ਕੌਰ ਕੰਗ, ਸਰਬਜੀਤ ਸਿੰਘ ਪਾਰਸ, ਹਰਮਨਪ੍ਰੀਤ ਸਿੰਘ ਪ੍ਰਿੰਸ, ਗੁਰਮੀਤ ਸਿੰਘ ਸ਼ਾਮਪੁਰ, ਪਰਮਿੰਦਰ ਸਿੰਘ ਤਸਿੰਬਲੀ, ਸਿਮਰਨ ਢਿੱਲੋਂ, ਬਲਵਿੰਦਰ ਸਿੰਘ ਗੋਬਿੰਦਗੜ੍ਹ, ਜਸਪਾਲ ਸਿੰਘ ਮੁਹਾਲੀ, ਬਿਕਰਮਜੀਤ ਸਿੰਘ ਗੀਗੇਮਾਜਰਾ, ਜਗਤਾਰ ਸਿੰਘ ਸਾਬਕਾ ਸਰਪੰਚ ਚਾਚੋਮਾਜਰਾ, ਹਰਮਿੰਦਰ ਸਿੰਘ ਪੱਤੋਂ, ਬਲਵਿੰਦਰ ਸਿੰਘ ਲਖਨੌਰ, ਸੁਭਾਸ਼ ਸ਼ਰਮਾ ਸੋਹਾਣਾ, ਨਿਰਮਲ ਸਿੰਘ ਮਾਣਕਮਾਜਰਾ, ਹੈਪੀ ਸਨੇਟਾ, ਗੁਰਵਿੰਦਰ ਸਿੰਘ ਪਿੰਡ ਕੈਲੋਂ, ਹਰਪਾਲ ਸਿੰਘ ਬਠਲਾਣਾ, ਅਮਰਾਓ ਸਿੰਘ ਮੌਲੀ, ਰਣਜੀਤ ਸਿੰਘ ਮੋਲੀ, ਬਿਕਰਮ ਸਿੰਘ ਗੀਗੇਮਾਜਰਾ, ਹੈਰੀ ਮਾਨ, ਮੱਖਣ ਸਿੰਘ ਗੀਗੇਮਾਜਰਾ, ਗੁਰਪ੍ਰਤਾਪ ਸਿੰਘਬੜੀ, ਸਤਵੰਤ ਕੌਰ ਜੌਹਲ, ਕਮਲਜੀਤ ਸਿੰਘ ਬੈਦਵਾਨ ਬੜੀ ਸਮੇਤ ਅਕਾਲੀ ਆਗੂ ਅਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …