Share on Facebook Share on Twitter Share on Google+ Share on Pinterest Share on Linkedin ਬਿਨਾਂ ਐਨਓਸੀ ਰਜਿਸਟਰੀਆਂ ਦੀ ਮਿਆਦ ਵਧਾਈ ਜਾਵੇ: ਡਿਪਟੀ ਮੇਅਰ ਕੁਲਜੀਤ ਬੇਦੀ ਨਬਜ਼-ਏ-ਪੰਜਾਬ, ਮੁਹਾਲੀ, 25 ਫਰਵਰੀ: ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬਿਨਾਂ ਐਨਓਸੀ ਰਜਿਸਟਰੀਆਂ ਕਰਨ ਦੀ ਮਿਆਦ 28 ਫਰਵਰੀ ਤੋਂ ਵਧਾ ਕੇ 31 ਮਾਰਚ ਤੱਕ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮੁਹਾਲੀ ਸਮੇਤ ਪੂਰੇ ਪੰਜਾਬ ਵਿੱਚ ਇਸ ਸਬੰਧੀ ਸਲਾਟਾਂ ਦੀ ਭਾਰੀ ਕਮੀ ਆ ਗਈ ਹੈ, ਜਿਸ ਕਰਕੇ ਲੋਕ ਰਜਿਸਟਰੀਆਂ ਕਰਵਾਉਣ ਲਈ ਪ੍ਰੇਸ਼ਾਨ ਹੋ ਰਹੇ ਹਨ। ਡਿਪਟੀ ਮੇਅਰ ਨੇ ਦੱਸਿਆ ਕਿ ਲੋਕ ਰਜਿਸਟਰੀ ਕਰਵਾਉਣ ਲਈ ਆਨਲਾਈਨ ਅਪਾਇੰਟਮੈਂਟ ਲੈਣ ਦੀ ਕੋਸ਼ਿਸ਼ ਕਰ ਰਹੇ ਹਨ ਪਰ 28 ਫਰਵਰੀ ਤੋਂ ਚਾਰ ਦਿਨ ਪਹਿਲਾਂ ਹੀ ਸਾਰੇ ਸਲਾਟ ਭਰ ਗਏ ਹਨ। ਤਹਿਸੀਲ ਦਫ਼ਤਰਾਂ ਵਿੱਚ ਲੋਕਾਂ ਦੀਆਂ ਲੰਮੀਆਂ ਲਾਈਨਾਂ ਲੱਗ ਰਹੀਆਂ ਹਨ ਪਰ ਜ਼ਿਆਦਾ ਲੋੜ ਹੋਣ ਦੇ ਬਾਵਜੂਦ ਸਰਕਾਰ ਵਾਧੂ ਸਲਾਟਾਂ ਦੀ ਵਿਵਸਥਾ ਨਹੀਂ ਕਰ ਰਹੀ। ਜਿਸ ਤੋਂ ਇੰਜ ਜਾਪਦਾ ਹੈ ਕਿ ਸਰਕਾਰ ਉਨ੍ਹਾਂ ਨਾਲ ਮਜ਼ਾਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਤਹਿਸੀਲਦਾਰ ਅਤੇ ਹੋਰ ਅਧਿਕਾਰੀ ਕਈ ਵਾਰ ਮੀਟਿੰਗਾਂ ਵਿੱਚ ਰੁੱਝੇ ਰਹਿੰਦੇ ਹਨ ਜਾਂ ਦਫ਼ਤਰ ਤੋਂ ਬਾਹਰ ਹੋਣ ਕਰਕੇ ਲੋਕਾਂ ਦੀ ਰਜਿਸਟਰੀ ਹੋਣ ਤੋਂ ਰਹਿ ਜਾਂਦੀ ਹੈ। ਜੇਕਰ ਸਰਕਾਰ ਸਹੀ ਮਾਅਨਿਆਂ ਵਿੱਚ ਲੋਕ ਭਲਾਈ ਚਾਹੁੰਦੀ ਹੈ ਤਾਂ ਬਿਨਾਂ ਐਨਓਸੀ ਤੋਂ ਰਜਿਸਟਰੀਆਂ ਦੀ ਮਿਆਦ 31 ਮਾਰਚ ਤੱਕ ਵਧਾਈ ਜਾਵੇ। ਕੁਲਜੀਤ ਬੇਦੀ ਨੇ ਦੱਸਿਆ ਕਿ ਜੇਕਰ ਰਜਿਸਟਰੀਆਂ ਦੀ ਮਿਆਦ ਵਧਾਈ ਜਾਂਦੀ ਹੈ ਤਾਂ ਇਹ ਸਰਕਾਰ ਅਤੇ ਲੋਕ ਦੋਵਾਂ ਲਈ ਫ਼ਾਇਦੇਮੰਦ ਹੋਵੇਗਾ। ਜਿੱਥੇ ਸਰਕਾਰ ਨੂੰ ਵੱਧ ਤੋਂ ਵੱਧ ਰੈਵੀਨਿਊ ਮਿਲੇਗਾ, ਉੱਥੇ ਲੋਕ ਵੀ ਆਸਾਨੀ ਨਾਲ ਰਜਿਸਟਰੀ ਕਰਵਾ ਸਕਣਗੇ। ਜੇਕਰ ਮਿਆਦ ਨਹੀਂ ਵਧਾਈ ਜਾਂਦੀ ਤਾਂ ਇਸ ਕੰਮ ’ਤੇ ਵਾਧੂ ਕਰਮਚਾਰੀ ਅਤੇ ਅਧਿਕਾਰੀ ਲਗਾ ਕੇ ਲੋਕਾਂ ਦੀ ਰਜਿਸਟਰੀ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਤੁਰੰਤ ਮਿਆਦ ਵਧਾਉਣ ਬਾਰੇ ਫ਼ੈਸਲਾ ਨਾ ਕੀਤਾ ਤਾਂ ਲੋਕਾਂ ਦੀ ਨਾਰਾਜ਼ਗੀ ਵਧੇਗੀ। ਡਿਪਟੀ ਮੇਅਰ ਨੇ ਮੰਗ ਕੀਤੀ ਕਿ ਬਿਨਾਂ ਐਨਓਸੀ ਰਜਿਸਟਰੀਆਂ ਦੀ ਮਿਆਦ 31 ਮਾਰਚ 2025 ਤੱਕ ਵਧਾਈ ਜਾਵੇ। ਵਾਧੂ ਕਰਮਚਾਰੀ ਅਤੇ ਅਧਿਕਾਰੀ ਤਹਿਸੀਲ ਦਫ਼ਤਰਾਂ ਵਿੱਚ ਤਾਇਨਾਤ ਕੀਤੇ ਜਾਣ ਅਤੇ ਜਿੰਨਾ ਹੋ ਸਕੇ, ਹੋਰ ਨਵੇਂ ਸਲਾਟ ਖੋਲ੍ਹੇ ਜਾਣ ਤਾਂ ਜੋ ਲੋਕ ਆਸਾਨੀ ਨਾਲ ਆਪਣੀ ਰਜਿਸਟਰੀ ਕਰਵਾ ਸਕਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ