
ਪੈਰੀਫੇਰੀ ਮਿਲਕਮੈਨ ਯੂਨੀਅਨ ਵੀ ਪੀੜਤ ਮਹਿਲਾ ਪਹਿਲਵਾਨਾਂ ਦੇ ਹੱਕ ਵਿੱਚ ਅੱਗੇ ਆਈ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਮਈ:
ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ-ਮੁਹਾਲੀ ਨੇ ਦਿੱਲੀ ਵਿੱਚ ਮਹਿਲਾ ਪਹਿਲਵਾਨਾਂ ਦੀ ਕੀਤੀ ਗਈ ਖਿੱਚ-ਧੂਹ ਦੀ ਕੀਤੀ ਨਿਖੇਧੀ ਤੇ ਕੇਂਦਰ ਸਰਕਾਰ ਖਿਲਾਫ਼ ਕੀਤੀ ਜ਼ੋਰਦਾਰ ਨਾਅਰੇਬਾਜ਼ੀ ਅਤੇ ਕੁਸ਼ਤੀ ਫ਼ੈਡਰੇਸ਼ਨ ਦੇ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ ਯੂਨੀਅਨ ਦੇ ਜਰਨਲ ਸਕੱਤਰ ਬਲਜਿੰਦਰ ਸਿੰਘ ਨੇ ਕਿਹਾ ਕਿ ਭਾਜਪਾ ਦੇ ਮੈਂਬਰ ਪਾਰਲੀਮੈਂਟ ਉੱਤੇ ਸੰਗੀਨ ਧਾਰਾਵਾਂ ਤਹਿਤ ਮਾਮਲਾ ਦਰਜ ਪਰ ਦਿੱਲੀ ਪੁਲੀਸ ਉਸ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ ਦੋਸੀਦਾ ਕੇਂਦਰ ਸਰਕਾਰ ਪੱਖ ਪੂਰ ਰਹੀ ਹੈ ਜਦੋਂ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵੱਛ ਬੇਟੀ ਪੜ੍ਹਾਓ ਬੇਟੀ ਬਚਾਓ ਦਾ ਨਾਅਰਾ ਲਗਾਉਣ ਵਾਲੇ ਹੁਣ ਮਹਿਲਾ ਪਹਿਲਵਾਨਾਂ ਦੇ ਜਿਣਸੀ ਸ਼ੋਸ਼ਣ ਮਾਮਲੇ ਤੇ ਚੁੱਪ ਹਨ ਪਰੰਤੂ ਭਾਜਪਾ ਆਗੂ ਨੂੰ ਹੁਣ ਤੱਕ ਗ੍ਰਿਫ਼ਤਾਰ ਨਾ ਕਰਨਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦਾ ਹੈ।
ਆਗੂਆਂ ਨੇ ਮੰਗ ਕੀਤੀ ਹੈ ਕਿ ਦੇਸ਼ ਦੀਆਂ ਧੀਆਂ ਨਾਲ ਹੋਈ ਧੱਕੇਸ਼ਾਹੀ ਦੇ ਗੰਭੀਰ ਮਾਮਲੇ ਵਿੱਚ ਪੀੜਤਾਂ ਨੂੰ ਇਨਸਾਫ਼ ਦਵਾਇਆ ਜਾਵੇ। ਇਸ ਮੌਕੇ ਸੁਖਵਿਦਰ ਸਿੰਘ ਬਾਸੀਆਂ, ਜਸਵੀਰ ਸਿੰਘ ਨਰੈਣਾ, ਸੁਭਾਸ਼ ਗੋਚਰ, ਕਾਮਰੇਡ ਇੰਦਰਜੀਤ ਸਿੰਘ ਗਰੇਵਾਲ, ਸੱਜਣ ਸਿੰਘ, ਬਲਜਿੰਦਰ ਸਿੰਘ ਭਾਗੋਮਾਜਰਾ, ਬਲਵਿੰਦਰ ਸਿੰਘ ਬੀੜ, ਦਲਜੀਤ ਸਿੰਘ ਮਨਾਣਾ, ਸੰਤ ਸਿੰਘ ਕੁਰੜੀ, ਸਤਪਾਲ ਸਿੰਘ ਸਵਾੜਾ, ਜਸਵੀਰ ਸਿੰਘ ਢਕੋਰਾ, ਮਨਜੀਤ ਸਿੰਘ, ਹਰਜੰਗ ਸਿੰਘ, ਜਗਤਾਰ ਸਿੰਘ ਅਤੇ ਅੰਗਰੇਜ਼ ਸਿੰਘ ਹਾਜ਼ਰ ਸਨ।