ਡਾਕ ਵਿਭਾਗ ਨੇ ਸੁਕੰਨਿਆ ਸਮਰਿਧੀ ਯੋਜਨਾ ਤਹਿਤ ਲੜਕੀਆਂ ਦੇ ਖਾਤੇ ਖੋਲ੍ਹੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਫਰਵਰੀ:
ਡਾਕ ਵਿਭਾਗ ਵੱਲੋਂ ਸੁਕੰਨਿਆ ਸਮਰਿਧੀ ਯੋਜਨਾ ਤਹਿਤ ਅੱਜ 10 ਸਾਲ ਤੋਂ ਘੱਟ ਉਮਰ ਦੀਆਂ ਬੱਚੀਆਂ ਦੇ ਖਾਤੇ ਖੋਲ੍ਹੇ ਗਏ। ਇਸ ਸਬੰਧੀ ਪਿੰਡ ਬਲੌਂਗੀ ਦੇ ਗੁਰਦੁਆਰਾ ਸਾਹਿਬ ਵਿੱਚ ਵਿਸ਼ੇਸ਼ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਡਾਕ ਵਿਭਾਗ ਚੰਡੀਗੜ੍ਹ ਡਵੀਜ਼ਨ ਦੇ ਸੀਨੀਅਰ ਸੁਪਰਡੈਂਟ ਆਫ਼ ਪੋਸਟਲ ਹਰਜਿੰਦਰ ਸਿੰਘ ਭੱਟੀ ਨੇ ਕੀਤਾ ਅਤੇ ਸਟਾਫ਼ ਦੀ ਹੌਸਲਾ ਅਫਜਾਈ ਕਰਦਿਆਂ ਖਾਤੇ ਖੋਲ੍ਹਣ ਵਾਲੀਆਂ ਬੱਚੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ।
ਇਸ ਮੌਕੇ ਡਾਕ ਵਿਭਾਗ ਦੇ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਸਾਲ 2014 ਵਿੱਚ ਸੁਕੰਨਿਆ ਸਮਰਿਧੀ ਯੋਜਨਾ ਸ਼ੁਰੂ ਕੀਤੀ ਗਈ ਸੀ। ਜਿਸ ਦੇ ਤਹਿਤ ਅੱਜ ਬਲੌਂਗੀ ਵਿੱਚ ਬੱਚੀਆਂ ਦੇ ਖਾਤੇ ਖੋਲ੍ਹੇ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ ਪਹਿਲੇ ਦਿਨ 100 ਬੱਚੀਆਂ ਦੇ ਖਾਤੇ ਖੋਲ੍ਹੇ ਗਏ ਹਨ ਅਤੇ ਭਲਕੇ ਸ਼ੁੱਕਰਵਾਰ ਨੂੰ ਡਾਕਘਰ ਵਿੱਚ ਅਜਿਹਾ ਕੈਂਪ ਲਗਾ ਕੇ ਬਾਕੀ ਬੱਚੀਆਂ ਦੇ ਖਾਤੇ ਖੋਲ੍ਹੇ ਜਾਣਗੇ। ਪੋਸਟ ਮਾਸਟਰ ਬਲੌਂਗੀ ਰਜਿੰਦਰ ਕੌਰ ਨੇ ਦੱਸਿਆ ਕਿ ਹਰੇਕ ਬੱਚੀ ਦਾ 250 ਰੁਪਏ ਦਾ ਖ਼ਾਤਾ ਖੋਲ੍ਹਿਆ ਗਿਆ ਹੈ ਅਤੇ ਇਹ ਪੈਸੇ ਗਰਾਮ ਪੰਚਾਇਤ ਅਤੇ ਪਿੰਡ ਦੇ ਮੋਹਤਬਰ ਵਿਅਕਤੀਆਂ ਵੱਲੋਂ ਦਿੱਤੇ ਗਏ। ਅਧਿਕਾਰੀਆਂ ਨੇ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਵੀ ਦੱਸਿਆ।

ਇਸ ਮੌਕੇ ਭਾਜਪਾ ਦੀ ਸੀਨੀਅਰ ਆਗੂ ਅਮਨਜੋਤ ਕੌਰ ਰਾਮੂਵਾਲੀਆ, ਸਮਾਜ ਸੇਵੀ ਤਰਲੋਚਨ ਸਿੰਘ ਮਾਨ, ਸਰਪੰਚ ਬਹਾਦਰ ਸਿੰਘ ਰਾਜੂ, ਸਾਬਕਾ ਸਰਪੰਚ ਭਿੰਦਰਜੀਤ ਕੌਰ, ਨੰਬਰਦਾਰ ਸਤਨਾਮ ਸਿੰਘ ਮਾਨ, ਜਥੇਦਾਰ ਪੂਰਨ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਮੌਕੇ ’ਤੇ ਹੀ ਬੱਚੀਆਂ ਨੂੰ ਪਾਸ ਬੁੱਕਾਂ ਵੀ ਵੰਡੀਆਂ ਗਈਆਂ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…