Nabaz-e-punjab.com

ਭੁਪਿੰਦਰ ਸੱਚਰ ਪੰਜਾਬ ਰਾਜ ਵੈਟਰਨਰੀ ਇੰਸਪੈਕਟਰਜ ਐਸੋਸੀਏਸ਼ਨ ਦੇ ਕਾਰਜਕਾਰੀ ਪ੍ਧਾਨ ਬਣੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਪਰੈਲ:
ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਦੇ ਪਰਧਾਨ ਨਿਰਮਲ ਸੈਣੀ ਜੋ ਲੰਘੀ ਇਕੱਤੀ ਮਾਰਚ ਨੂੰ ਸੇਵਾਮੁਕਤ ਹੋ ਗਏ ਸਨ।ਉਹਨਾਂ ਦੀ ਥਾਂ ‘ਤੇ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ ਐਸੋਸੀਏਸ਼ਨ ਦੀ ਸੂਬਾ ਕਮੇਟੀ ਨੇ ਸਰਬਸੰਮਤੀ ਨਾਲ ਭੁਪਿੰਦਰ ਸਿੰਘ ਸੱਚਰ ਨੂੰ ਕਾਰਜਕਾਰੀ ਪ੍ਰਧਾਨ ਦੀ ਜਿੰਮੇਵਾਰ ਸੌਂਪੀ ਗਈ ਹੈ।
ਇਹ ਜਾਣਕਾਰੀ ਦਿੰਦਿਆਂ ਕਿਸ਼ਨ ਚੰਦਰ ਮਹਾਜਨ ਸੂਬਾ ਪ੍ਰੈਸ ਸਕੱਤਰ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ ਐਸੋਸੀਏਸ਼ਨ ਨੇ ਦੱਸਿਆ ਕਿ ਪਹਿਲਾਂ ਭੁਪਿੰਦਰ ਸਿੰਘ ਸੱਚਰ ਜੱਥੇਬੰਦੀ ਵਿੱਚ ਸੀਨੀਅਰ ਮੀਤ ਪਰਧਾਨ ਦੇ ਅਹੁਦੇ ਉਪਰ ਆਪਣੀਆਂ ਸੇਵਾਵਾਂ ਦੇ ਰਹੇ ਸਨ।
ਨਿਯੁਕਤੀ ਉਪਰੰਤ ਭੁਪਿੰਦਰ ਸਿੰਘ ਸੱਚਰ ਹੋਰਾਂ ਨੇ ਪੂਰੇ ਕੇਡਰ ਨੂੰ ਵਿਸ਼ਵਾਸ ਦੁਆਇਆ ਕਿ ਉਹ ਵੈਟਨਰੀ ਇੰਸਪੈਕਟਰਾਂ ਦੇ ਮੰਗਾਂ ਮਸਲਿਆਂ ਦੇ ਨਿਪਟਾਰੇ ਲਈ ਦਿਨ ਰਾਤ ਇਕ ਕਰ ਦੇਣਗੇ ਅਤੇ ਤਨ ਮਨ ਧਨ ਨਾਲ ਜੱਥੇਬੰਦੀ ਦੀ ਸੇਵਾ ਕਰਨਗੇ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…